ਮੁੰਬਈ ਪੁਲਿਸ ਦੇ ਅਧਿਕਾਰੀਆਂ ਨਾਲ ਤਸਵੀਰਾਂ ਖਿਚਵਾਉਂਦੇ ਨਜ਼ਰ ਆਏ ਸਲਮਾਨ ਖਾਨ, ਵੀਡੀਓ ਹੋਈ ਵਾਇਰਲ

Reported by: PTC Punjabi Desk | Edited by: Pushp Raj  |  July 23rd 2022 03:34 PM |  Updated: July 23rd 2022 03:34 PM

ਮੁੰਬਈ ਪੁਲਿਸ ਦੇ ਅਧਿਕਾਰੀਆਂ ਨਾਲ ਤਸਵੀਰਾਂ ਖਿਚਵਾਉਂਦੇ ਨਜ਼ਰ ਆਏ ਸਲਮਾਨ ਖਾਨ, ਵੀਡੀਓ ਹੋਈ ਵਾਇਰਲ

Salman Khan taking pictures with Mumbai Police officers : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਮੁੜ ਇੱਕ ਵਾਰ ਫਿਰ ਤੋਂ ਸੁਰਖੀਆਂ ਦੇ ਵਿੱਚ ਉਦੋਂ ਆ ਗਏ ਜਦੋਂ ਉਹ ਬੀਤੇ ਦਿਨ ਮੁੰਬਈ ਦੇ ਪੁਲਿਸ ਕਮਿਸ਼ਨਰ ਨੂੰ ਮਿਲਣ ਪਹੁੰਚੇ। ਇਥੇ ਕਈ ਪੁਲਿਸ ਅਫਸਰ ਵੀ ਸਲਮਾਨ ਖਾਨ ਨਾਲ ਤਸਵੀਰਾਂ ਖਿਚਾਵਾਉਂਦੇ ਹੋਏ ਨਜ਼ਰ ਆਏ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Image Source: Twitter

ਦੱਸ ਦਈਏ ਕਿ ਬੀਤੇ ਦਿਨ ਸਲਮਾਨ ਖਾਨ ਮੁੰਬਈ ਦੇ ਪੁਲਿਸ ਕਮਿਸ਼ਨਰ ਨਾਲ ਅਚਾਨਕ ਮੁਲਾਕਾਤ ਕਰਨ ਪਹੁੰਚੇ। ਹੁਣ ਸੋਸ਼ਲ ਮੀਡੀਆ 'ਤੇ ਸਲਮਾਨ ਖਾਨ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਸਲਮਾਨ ਖਾਨ ਮੁੰਬਈ ਪੁਲਿਸ ਕਮਿਸ਼ਨਰ ਨੂੰ ਮਿਲਣ ਤੋਂ ਬਾਅਦ ਬਾਹਰ ਆਉਂਦੇ ਦਿਖਾਈ ਦੇ ਰਹੇ ਹਨ।

ਮੀਡੀਆ ਰਿਪੋਰਟਸ ਦੇ ਮੁਤਾਬਕ ਸਲਮਾਨ ਖਾਨ ਨੇ ਹਥਿਆਰਾਂ ਦੇ ਲਾਈਸੈਂਸ ਲਈ ਅਪਲਾਈ ਕਰਨ ਲਈ ਮੁੰਬਈ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ। ਹਾਲਾਂਕਿ ਸਲਮਾਨ ਨੇ ਖੁਦ ਇਸ ਬਾਰੇ ਕੁਝ ਨਹੀਂ ਕਿਹਾ।

ਵੀਡੀਓ 'ਚ ਸਲਮਾਨ ਖਾਨ ਲਾਲ ਰੰਗ ਦੀ ਟੀ-ਸ਼ਰਟ 'ਚ ਨਜ਼ਰ ਆ ਰਹੇ ਹਨ।

Image Source: Twitter

ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਸਲਮਾਨ ਖਾਨ ਪੁਲਿਸ ਕਮਿਸ਼ਨਰ ਦਫਤਰ ਤੋਂ ਬਾਹਰ ਨਿਕਲਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਕਈ ਪੁਲਿਸ ਅਫਸਰ ਸਲਮਾਨ ਖਾਨ ਨਾਲ ਤਸਵੀਰਾਂ ਖਿਚਵਾਉਂਣ ਲਈ ਉਤਸ਼ਾਹਿਤ ਨਜ਼ਰ ਆਏ। ਸਲਮਾਨ ਖਾਨ ਵੀ ਪੁਲਿਸ ਅਫਸਰਾਂ ਨਾਲ ਬੇਹੱਦ ਪਿਆਰ ਨਾਲ ਤਸਵੀਰਾਂ ਖਿਚਵਾ ਰਹੇ ਹਨ।

ਇਸ ਦੌਰਾਨ ਪੈਪਰਾਜ਼ੀਸ ਨੇ ਸਲਮਾਨ ਨਾਲ ਗੱਲ ਕਰਨ ਦੀ ਕੋਸ਼ਿਸ਼ ਵੀ ਕੀਤੀ, ਪਰ ਸਲਮਾਨ ਖਾਨ ਉਨ੍ਹਾਂ ਨੂੰ ਬਿਨਾਂ ਕੁਝ ਵੀ ਜਵਾਬ ਦਿੱਤੇ ਆਪਣੀ ਕਾਰ ਵਾਲ ਵੱਧ ਗਏ। ਉਹ ਸਿੱਧੇ ਕਾਰ ਵਿੱਚ ਬੈਠ ਕੇ ਰਵਾਨਾ ਹੋ ਗਏ। ਹਲਾਂਕਿ ਕਿ ਕੁਝ ਮੀਡੀਆ ਰਿਪੋਰਟਸ ਦਾ ਇਹ ਦਾਅਵਾ ਹੈ ਕਿ ਸਲਮਾਨ ਖਾਨ ਨੇ ਹਥਿਆਰਾਂ ਦੇ ਲਾਈਸੈਂਸ ਲਈ ਮੁੰਬਈ ਪੁਲਿਸ ਕਮਿਸ਼ਨਰ ਨੂੰ ਅਰਜ਼ੀ ਦਿੱਤੀ ਹੈ।

ਹਲਾਂਕਿ ਕਮਿਸ਼ਨਰ ਦਫ਼ਤਰ ਤੋਂ ਬਾਹਰ ਜਾ ਕੇ ਸਲਮਾਨ ਖਾਨ ਨੇ ਨਾ ਤਾਂ ਕਿਸੇ ਨਾਲ ਫੋਟੋ ਕਲਿੱਕ ਕਰਵਾਈ ਅਤੇ ਨਾਂ ਹੀ ਪੈਪਰਾਜ਼ੀ ਦੇ ਕਿਸੇ ਸਵਾਲ ਦਾ ਜਵਾਬ ਦਿੱਤਾ। ਮੌਕੇ 'ਤੇ ਮੌਜੂਦ ਮੀਡੀਆ ਨੇ ਸਲਮਾਨ ਤੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਉਹ ਪੁਲਿਸ ਕਮਿਸ਼ਨਰ ਨੂੰ ਕਿਉਂ ਮਿਲੇ? ਪਰ ਸਲਮਾਨ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਕਾਰ ਵਿੱਚ ਬੈਠ ਕੇ ਰਵਾਨਾ ਹੋ ਗਏ।

Image Source: Twitter

ਹੋਰ ਪੜ੍ਹੋ: ਹੁਣ ਐਕਸ਼ਨ ਸੀਨਸ ਕਰਦੇ ਨਜ਼ਰ ਆਉਣਗੇ ਇਮਰਾਨ ਹਾਸ਼ਮੀ, ਫਰਹਾਨ ਅਖ਼ਤਰ ਦੀ ਫਿਲਮ ਕੀਤੀ ਸਾਈਨ

ਦੱਸ ਦਈਏ ਕਿ ਹਾਲ ਹੀ ਵਿੱਚ ਸਲਮਾਨ ਖਾਨ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜਾਨੋ ਮਾਰਨ ਦੀਆਂ ਧਮਕਿਆਂ ਮਿਲ ਰਹੀਆਂ ਹਨ। ਸਲਮਾਨ ਖਾਨ ਅਤੇ ਉਸ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਭਰਿਆ ਪੱਤਰ ਵੀ ਭੇਜਿਆ ਗਿਆ ਸੀ ਅਤੇ ਇਹ ਗੈਂਗਸਟਰ ਵਿਕਰਮ ਬਰਾੜ ਵੱਲੋਂ ਪਿਓ-ਪੁੱਤ ਨੂੰ ਡਰਾ-ਧਮਕਾ ਕੇ ਪੈਸੇ ਵਸੂਲਣ ਦੀ ਸਾਜ਼ਿਸ਼ ਦਾ ਹਿੱਸਾ ਸੀ। ਪੁਲਿਸ ਅਧਿਕਾਰੀਆਂ ਨੇ ਇਹ ਦਾਅਵਾ ਕੀਤਾ ਹੈ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network