ਸਾਰਾ ਅਲੀ ਖ਼ਾਨ ਮੇਕਅੱਪ ਆਰਟਿਸਟ ਦੇ ਨਾਲ ਡਾਂਸ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

Reported by: PTC Punjabi Desk | Edited by: Shaminder  |  November 14th 2022 06:57 PM |  Updated: November 14th 2022 07:00 PM

ਸਾਰਾ ਅਲੀ ਖ਼ਾਨ ਮੇਕਅੱਪ ਆਰਟਿਸਟ ਦੇ ਨਾਲ ਡਾਂਸ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਸਾਰਾ ਅਲੀ ਖ਼ਾਨ (Sara Ali khan) ਦਾ ਇੱਕ ਵੀਡੀਓ (Video) ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਪਣੇ ਮੇਕਅੱਪ ਆਰਟਿਸਟ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ਨੂੰ ਵੇਖ ਕੇ ਤੁਸੀਂ ਵੀ ਸਾਰਾ ਦੀਆਂ ਅਦਾਵਾਂ ਦੇ ਦੀਵਾਨੇ ਹੋ ਜਾਓਗੇ ।

Image Source: Instagram

ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਧੀ ਸਦਾ ਕੌਰ ਦੇ ਨਾਲ ਸਾਂਝੀ ਕੀਤੀ ਤਸਵੀਰ, ਧੀ ‘ਤੇ ਪਿਆਰ ਲੁਟਾਉਂਦੇ ਆਏ ਨਜ਼ਰ

ਸਾਰਾ ਅਲੀ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਸੋਸ਼ਲ ਮੀਡੀਆ ‘ਤੇ ਵੀ ਉਹ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਕਦੇ ਸਾਰਾ ਅਲੀ ਖ਼ਾਨ ਭਾਰੀ ਭਰਕਮ ਸਰੀਰ ਦੀ ਹੁੰਦੀ ਸੀ ।

Image Source : instagram

ਹੋਰ ਪੜ੍ਹੋ : ਵਾਇਸ ਆਫ਼ ਪੰਜਾਬ-13 ਲਈ ਆਡੀਸ਼ਨ ਦੇਣ ਅੰਮ੍ਰਿਤਸਰ ‘ਚ ਵੱਡੀ ਗਿਣਤੀ ‘ਚ ਪਹੁੰਚੇ ਨੌਜਵਾਨ

ਪਰ ਅਦਾਕਾਰੀ ਦੇ ਖੇਤਰ ‘ਚ ਆਉਣ ਦੇ ਲਈ ਉਸ ਨੇ ਕਾਫੀ ਮਿਹਨਤ ਕੀਤੀ ਅਤੇ ਫੈਟ ਤੋਂ ਫਿੱਟ ਹੋਈ । ਹੁਣ ਉਹ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੀ ਹੈ । ਉਹ ਅੰਮ੍ਰਿਤਾ ਸਿੰਘ ਅਤੇ ਸੈਫ ਅਲੀ ਖਾਨ ਦੀ ਧੀ ਹੈ। ਉਸਦਾ ਇੱਕ ਭਰਾ ਵੀ ਹੈ, ਜਿਸਦਾ ਨਾਮ ਇਬ੍ਰਾਹੀਮ ਹੈ ।

Sara Ali Khan Image source : Instagram

ਆਪਣੀ ਮਾਂ ਅਤੇ ਭਰਾ ਦੇ ਨਾਲ ਵੀ ਉਹ ਅਕਸਰ ਤਸਵੀਰਾਂ ਅਤੇ ਸ਼ੇਅਰ ਕਰਦੀ ਰਹਿੰਦੀ ਹੈ । ਬੀਤੇ ਦਿਨ ਉਹ ਆਪਣੀ ਮਾਂ ਅੰਮ੍ਰਿਤਾ ਸਿੰਘ ਦੇ ਨਾਲ ਕਸ਼ਮੀਰ ਦੀਆਂ ਵਾਦੀਆਂ ‘ਚ ਘੁੰਮਦੀ ਹੋਈ ਨਜ਼ਰ ਆਈ ਸੀ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਸਾਂਝੀਆਂ ਕੀਤੀਆਂ ਸਨ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network