ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸਾਰਾ ਅਲੀ ਖ਼ਾਨ ਦੇ ਬਚਪਨ ਦੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

Reported by: PTC Punjabi Desk | Edited by: Shaminder  |  January 18th 2022 10:14 AM |  Updated: January 18th 2022 10:14 AM

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸਾਰਾ ਅਲੀ ਖ਼ਾਨ ਦੇ ਬਚਪਨ ਦੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ (Sara Ali Khan) ਦੇ ਬਚਪਨ (Childhood Pic) ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਇਸ ਵੀਡੀਓ ‘ਚ ਸਾਰਾ ਅਲੀ ਖ਼ਾਨ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਹੀ ਹੈ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਪ੍ਰਸ਼ੰਸਕਾਂ ਵੱਲੋਂ ਵੀ ਇਸ ਤਸਵੀਰ ‘ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।

SARA ALI KHAN

ਹੋਰ ਪੜ੍ਹੋ : ਗਿੱਪੀ ਗਰੇਵਾਲ ਅਤੇ ਗੁਰਲੇਜ ਅਖਤਰ ਦੀ ਆਵਾਜ਼ ‘ਚ ਨਵਾਂ ਗੀਤ ‘ਦਰਜੀ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਸਾਰਾ ਅਲੀ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਹਾਲ ਹੀ ‘ਚ ਉਸ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ । ਜਿਸ ‘ਚ ਉਸ ਦੀ ਅਦਕਾਰੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਕੋਈ ਸਮਾਂ ਸੀ ਕਿ ਜਦੋਂ ਸਾਰਾ ਅਲੀ ਖ਼ਾਨ ਕਾਫੀ ਮੋਟੀ ਹੁੰਦੀ ਸੀ ਅਤੇ ਆਪਣੇ ਮੋਟਾਪੇ ਕਾਰਨ ਉਸ ਨੂੰ ਸ਼ਰਮਿੰਦਾ ਵੀ ਹੋਣਾ ਪੈਂਦਾ ਸੀ ।

Sara ali khan image From instagram

ਪਰ ਹੁਣ ਸਾਰਾ ਅਲੀ ਖ਼ਾਨ ਫੈਟ ਤੋਂ ਫਿੱਟ ਹੋ ਕੇ ਨਾ ਸਿਰਫ਼ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤ ਰਹੀ ਹੈ, ਬਲਕਿ ਖੁਦ ਨੂੰ ਫਿੱਟ ਰੱਖਣ ਦੇ ਲਈ ਘੰਟਿਆਂ ਬੱਧੀ ਜਿੰਮ ‘ਚ ਪਸੀਨਾ ਵੀ ਵਹਾ ਰਹੀ ਹੈ । ਉਸ ਦੀ ਫਿੱਟਨੈਸ ਦੇ ਹਰ ਪਾਸੇ ਚਰਚੇ ਹੁੰਦੇ ਹਨ ।ਹਾਲ ਹੀ ‘ਚ ਉਸ ਦਾ ਵਿੱਕੀ ਕੌਸ਼ਲ ਦੇ ਨਾਲ ਮਸਤੀ ਕਰਦਿਆਂ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ । ਇਸ ਤੋਂ ਇਲਾਵਾ ਉਹ ਆਪਣੀ ਮੰਮੀ ਅੰਮ੍ਰਿਤਾ ਸਿੰਘ ਦੇ ਨਾਲ ਮਸਤੀ ਕਰਦੀ ਦਿਖਾਈ ਦਿੰਦੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network