ਪੰਜਾਬੀ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਸਰਦਾਰ ਕੇਸਰ ਸਿੰਘ ਦਾ ਹੋਇਆ ਦਿਹਾਂਤ

Reported by: PTC Punjabi Desk | Edited by: Shaminder  |  October 09th 2020 11:28 AM |  Updated: October 09th 2020 11:28 AM

ਪੰਜਾਬੀ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਸਰਦਾਰ ਕੇਸਰ ਸਿੰਘ ਦਾ ਹੋਇਆ ਦਿਹਾਂਤ

ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਸਰਦਾਰ ਕੇਸਰ ਸਿੰਘ ਨਰੂਲਾ ਦਾ ਦਿਹਾਂਤ ਹੋ ਗਿਆ । ਇਸ ਦੀ ਜਾਣਕਾਰੀ ਜਸਪਿੰਦਰ ਨਰੂਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ । ਉਨ੍ਹਾਂ  ਦੇ ਪਿਤਾ ਨੇ ਮੁੰਬਈ ਦੇ ਇੱਕ ਹਸਪਤਾਲ ‘ਚ ਆਖਰੀ ਸਾਹ ਲਏ । ਕੇਸਰ ਸਿੰਘ ਨਰੂਲਾ ਨੇ ਪੰਜਾਬ ਦੇ ਕਈ ਪ੍ਰਸਿੱਧ ਗਾਇਕਾਂ ਦੇ ਨਾਲ ਕੰਮ ਕੀਤਾ ਸੀ ।

jaspinder jaspinder

ਸੰਗੀਤ ਨਿਰਦੇਸ਼ਨ ‘ਚ ਮਹਾਰਤ ਰੱਖਣ ਵਾਲੇ ਸਰਦਾਰ ਕੇਸਰ ਸਿੰਘ  ਭਾਈ ਗੋਪਾਲ ਸਿੰਘ ਰਾਗੀ, ਸੰਤ ਅਨੂਪ ਸਿੰਘ ਅਤੇ ਸੰਤ ਮਸਕੀਨ ਜੀ ਵਰਗੀਆਂ ਹਸਤੀਆਂ ਦੀ ਸੁਹਬਤ ‘ਚ ਰਹੇ ਸਨ ।

ਹੋਰ ਪੜ੍ਹੋ : ਗੀਤਕਾਰ ਭੱਟੀ ਭੜੀਵਾਲਾ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ’ਚ ਹੋਏ 25 ਸਾਲ, ਵੱਖ-ਵੱਖ ਗਾਇਕਾਂ ਨੇ ਇਸ ਤਰ੍ਹਾਂ ਦਿੱਤੀ ਵਧਾਈ

Jaspinder-Narula Jaspinder-Narula

1956 ਵਿੱਚ ਐੱਚਐੱਮਵੀ ਕੰਪਨੀ ਨੇ ਕੇਸਰ ਸਿੰਘ ਨੂੰ ਬਤੌਰ ਸੰਗੀਤ ਨਿਰਦੇਸ਼ਕ ਪੱਕੇ ਤੌਰ ’ਤੇ ਤਾਇਨਾਤ ਕਰ ਦਿੱਤਾ। ਕੇਸਰ ਸਿੰਘ ਨੇ ਲਗਾਤਾਰ ਚਾਰ ਦਹਾਕੇ ਕੰਪਨੀ ਦੀ ਰਿਕਾਰਡਿੰਗ ਲਈ ਸੰਗੀਤ ਦਿੱਤਾ। ਇਸ ਲੰਬੇ ਅਰਸੇ ਵਿੱਚ ਨਰੂਲਾ ਨੇ ਕਈ ਗਾਇਕਾਂ ਦੇ ਗੀਤਾਂ ਨੂੰ ਆਪਣੇ ਸੰਗੀਤ ਨਾਲ ਸ਼ਿੰਗਾਰਿਆ।

Jaspinder-Narula Jaspinder-Narula

ਇਨ੍ਹਾਂ ਵਿੱਚ ਸੁਰਿੰਦਰ ਕੌਰ, ਪ੍ਰਕਾਸ਼ ਕੌਰ, ਆਸਾ ਸਿੰਘ ਮਸਤਾਨਾ, ਮੋਹਣੀ ਨਰੂਲਾ, ਯਮਲਾ ਜੱਟ, ਸ਼ਾਦੀ ਬਖਸ਼ੀ ਭਰਾ, ਹਰਚਰਨ ਗਰੇਵਾਲ, ਨਰਿੰਦਰ ਬੀਬਾ, ਸਵਰਨ ਲਤਾ, ਚਾਂਦੀ ਰਾਮ, ਕਰਮਜੀਤ ਧੂਰੀ, ਮੁਹੰਮਦ ਸਦੀਕ, ਰਣਜੀਤ ਕੌਰ, ਜਗਮੋਹਨ ਕੌਰ, ਦੀਦਾਰ ਸੰਧੂ, ਕੁਲਦੀਪ ਮਾਣਕ ਤੋਂ ਇਲਾਵਾ ਅਣਗਿਣਤ ਕਲਾਕਾਰਾਂ ਦੇ ਨਾਂ ਸ਼ਾਮਲ ਹਨ।

 

View this post on Instagram

 

Lost our beloved father this morning!

A post shared by Dr. Jaspinder Narula (@jaspinder_narula) on

ਵੱਡੀ ਧੀ ਜਸਪਿੰਦਰ ਨਰੂਲਾ ਸੰਗੀਤ ਜਗਤ ਵਿੱਚ ਕਿਸੇ ਜਾਣ ਪਛਾਣ ਦੀ ਮੁਥਾਜ ਨਹੀਂ। ਛੋਟੀ ਧੀ ਪਰਮਿੰਦਰ ਨਰੂਲਾ ਕਲਾਸੀਕਲ ਨਾਚਾਂ ਦੀ ਮਾਹਿਰ ਹੈ। ਵਿਚਕਾਰਲਾ ਪੁੱਤਰ ਮਿੱਕੀ ਸਿੰਘ ਨਰੂਲਾ ਆਪਣੇ ਪਿਤਾ ਵਾਂਗ ਹੀ ਸੰਗੀਤਕਾਰ ਹੈ।

ਉਹ ਫ਼ਿਲਮੀ ਅਤੇ ਗੈਰ ਫ਼ਿਲਮੀ ਸੰਗੀਤ ਦੇ ਰਿਹਾ ਹੈ। ਜਸਪਿੰਦਰ, ਪਰਮਿੰਦਰ ਤੇ ਮਿੱਕੀ ਮੁੰਬਈ ਰਹਿ ਰਹੇ ਹਨ ਤੇ ਆਪੋ ਆਪਣੇ ਖੇਤਰਾਂ ਵਿੱਚ ਕੰਮ ਕਰ ਰਹੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network