ਯੁਜਵੇਂਦਰ ਚਾਹਲ ਦੀ ਮੰਗੇਤਰ ਧਨਾਸ਼ਰੀ ਵਰਮਾ ਨੇ ਸਰਗੁਣ ਮਹਿਤਾ ਦੇ ਨਾਲ ਮਿਲਕੇ ਇਸ ਪੰਜਾਬੀ ਗੀਤ ‘ਤੇ ਪਾਇਆ ਸ਼ਾਨਦਾਰ ਭੰਗੜਾ, ਵੀਡੀਓ ਹੋਈ ਵਾਈਰਲ
ਕ੍ਰਿਕੇਟਰ ਯੁਜਵੇਂਦਰ ਚਾਹਲ ਦੀ ਮੰਗੇਤਰ ਧਨਾਸ਼ਰੀ ਵਰਮਾ ਦਾ ਨਵਾਂ ਡਾਂਸ ਵੀਡੀਓ ਖੂਬ ਵਾਇਰਲ ਹੋਇਆ ਹੈ । ਇਸ ਵੀਡੀਓ ‘ਚ ਧਨਾਸ਼ਰੀ ਵਰਮਾ ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਦੇ ਨਾਲ ਪੰਜਾਬੀ ਗੀਤ ਉੱਤੇ ਜੰਮ ਕੇ ਭੰਗੜਾ ਪਾਉਂਦੇ ਹੋਏ ਨਜ਼ਰ ਆ ਰਹੇ ਨੇ।
ਵੀਡੀਓ ਦੇ ਫਰੇਮ ‘ਚ ਇੱਕ ਸਾਈਡ ਧਨਾਸ਼ਰੀ ਤੇ ਦੂਜੀ ਸਾਈਡ ਸਰਗੁਣ ਨੱਚਦੇ ਹੋਏ ਦਿਖਾਈ ਦੇ ਰਹੀ ਹੈ । ਵੀਡੀਓ ‘ਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਨਵਾਂ ਗੀਤ ਗੌਟ ਵੱਜ ਰਿਹਾ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ ।
ਇਸ ਵੀਡੀਓ ਨੂੰ ਸਰਗੁਣ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਆਪਣੇ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ । ਧਨਾਸ਼ਰੀ ਵਰਮਾ ਪੇਸ਼ੇ ਤੋਂ ਡਾਕਟਰ ਹੈ, ਪਰ ਉਨ੍ਹਾਂ ਨੇ ਡਾਂਸਰ ਦੇ ਤੌਰ ‘ਤੇ ਵੱਖਰੀ ਪਛਾਣ ਬਣਾਈ ਹੈ । ਉਹ ਅਕਸਰ ਹੀ ਪੰਜਾਬੀ ਗੀਤਾਂ ਉੱਤੇ ਆਪਣੀ ਡਾਂਸ ਵੀਡੀਓ ਬਣਾ ਕੇ ਸ਼ੇਅਰ ਕਰਦੇ ਰਹਿੰਦੇ ਨੇ ।