ਗੁਰਨਾਮ ਭੁਲਰ, ਸਰਗੁਨ ਮਹਿਤਾ ਦੀ ਫਿਲਮ ਦਾ ਬਦਲਿਆ ਟਾਈਟਲ 'ਸੁਹਰਿਆਂ ਦਾ ਪਿੰਡ ਆ ਗਿਆ' ਦੀ ਬਜਾਏ ਹੋਇਆ 'ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ"
'Sohreyan Da Pind Aa Gaya' Film title changed': ਫਿਲਮ ਸੁਰਖੀ ਬਿੰਦੀ ਤੋਂ ਬਾਅਦ ਮੁੜ ਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਆਪਣੀ ਨਵੀਂ ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' ਨਾਲ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਰਿਲੀਜ਼ ਤੋਂ ਠੀਕ ਕੁਝ ਦਿਨ ਪਹਿਲਾਂ ਫਿਲਮ ਦਾ ਟਾਈਟਲ ਬਦਲ ਦਿੱਤਾ ਗਿਆ ਹੈ।
Image Source: Instagram
ਫਿਲਮ ਦੇ ਟਾਈਟਲ 'ਚ ਹੋਇਆ ਬਦਲਾਅ
ਸਰਗੁਨ ਮਹਿਤਾ ਤੇ ਗੁਰਨਾਮ ਭੁੱਲਰ ਸਟਾਰਰ ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' ਦਾ ਟਾਈਟਲ ਬਦਲ ਦਿੱਤਾ ਗਿਆ ਹੈ। ਫਿਲਮ ਮੇਕਰਸ ਨੇ ਫਿਲਮ ਦਾ ਟਾਈਟਲ 'ਸਹੁਰਿਆਂ ਦਾ ਪਿੰਡ ਆ ਗਿਆ' ਤੋਂ ਬਦਲ ਕੇ 'ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ' ਕਰ ਦਿੱਤਾ ਗਿਆ ਹੈ। ਰਿਲੀਜ਼ ਤੋਂ ਕੁਝ ਦਿਨ ਪਹਿਲਾਂ ਹੀ ਆਖਿਰ ਫਿਲਮ ਦਾ ਟਾਈਟਲ ਕਿਉਂ ਬਦਲ ਦਿੱਤਾ ਗਿਆ ਹੈ, ਇਸ ਬਾਰੇ ਅਜੇ ਤੱਕ ਫਿਲਮ ਮੇਕਰਸ ਵੱਲੋਂ ਕੋਈ ਅਧਿਕਾਰਿਤ ਕਾਰਨ ਨਹੀਂ ਦੱਸਿਆ ਗਿਆ ਹੈ।
Image Source: Instagram
ਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਦੋਹਾਂ ਨੇ ਇਸ ਬਾਰੇ ਆਪੋ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਸ਼ੇਅਰ ਕੀਤਾ ਹੈ। ਨਵੇਂ ਗੀਤ ਦੇ ਰਿਲੀਜ਼ ਹੋਣ ਬਾਰੇ ਸ਼ੇਅਰ ਕੀਤੇ ਗਏ ਇਸ ਪੋਸਟਰ ਦੇ ਵਿੱਚ ਫਿਲਮ ਦਾ ਨਵਾਂ ਟਾਈਟਲ ਨਜ਼ਰ ਆ ਰਿਹਾ ਹੈ। ਜਿਸ ਵਿੱਚ ਫਿਲਮ ਦਾ ਨਾਂਅ 'ਸੁਹਰਿਆਂ ਦਾ ਪਿੰਡ ਆ ਗਿਆ' ਦੀ ਬਜਾਏ 'ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ' ਲਿਖਿਆ ਗਿਆ ਹੈ।
ਫਿਲਮ ਵਿੱਚ ਗੁਰਨਾਮ ਭੁੱਲਰ, ਸਰਗੁਨ ਮਹਿਤਾ, ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਧੀਮਾਨ, ਹਰਦੀਪਗਿੱਲ, ਮਿੰਟੂਕਾਪਾ, ਫਿਲਮ ਦੇ ਨਿਰਮਾਤਾ ਅੰਕਿਤ ਵਿਜਨ, ਨਵਦੀਪ ਨਰੂਲਾ, ਗੁਰਜੀਤ ਸਿੰਘ ਅਤੇ ਸਹਿ-ਨਿਰਮਾਤਾ ਕਿਰਨ ਯਾਦਵ ਡਾ: ਜਪਤੇਜ ਸਿੰਘ, ਮਾਨਸੀ, ਸਿੰਘ ਅਪੂਰਵਾ ਘਈ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਦਰਸ਼ਕ ਇਸ ਫਿਲਮ ਨੂੰ ਕਿੰਨਾ ਪਿਆਰ ਦਿੰਦੇ ਹਨ।
Image Source: Instagram
ਇਸ ਫਿਲਮ ਨੂੰ ਸ਼ਿਤਿਜ ਚੌਧਰੀ ਵੱਲੋਂ ਨਿਰਦੇਸ਼ਿਤ ਕੀਤਾ ਗਿਆ ਹੈ। ਫਿਲਮ ਵਿੱਚ ਗੁਰਨਾਮ ਅਤੇ ਸਰਗੁਨ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ। ਦਰਸ਼ਕ ਇੱਕ ਵਾਰ ਫਿਰ ਤੋਂ ਇਸ ਜੋੜੀ ਨੂੰ ਪਰਦੇ ਉੱਪਰ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਇਸ ਫਿਲਮ ਤੋਂ ਪਹਿਲਾ ਸਰਗੁਨ ਅਤੇ ਗੁਰਨਾਮ ਨੂੰ ਸੁਰਖੀ ਬਿੰਦੀ ਵਿੱਚ ਦੇਖਿਆ ਗਿਆ ਸੀ। ਇਸ ਫਿਲਮ ਨੂੰ ਦਰਸ਼ਕਾਂ ਦਾ ਬੇਹੱਦ ਪਿਆਰ ਮਿਲਿਆ ਸੀ। ਫਿਲਮ ਦੇ ਗੀਤ ਅਤੇ ਉਨ੍ਹਾਂ ਦੀ ਰੋਮੈਂਟਿਕ ਕੇਮਿਸਟਰੀ ਨੂੰ ਦਰਸ਼ਕਾਂ ਨੇ ਬੇਹੱਦ ਪਸੰਦ ਕੀਤਾ। ਹੁਣ ਦੋਵਾਂ ਦੀ ਰੋਮੈਂਟਿਕ ਕਾਮੇਡੀ ਡਰਾਮਾ 'ਤੇ ਅਧਾਰਿਤ ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' 8 ਜੁਲਾਈ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਲਈ ਤਿਆਰ ਹੈ।
Image Source: Instagram
Image Source: Instagram
ਗੁਰਨਾਮ ਭੁੱਲਰ ਇਸ ਤੋਂ ਪਹਿਲਾ ਫਿਲਮ ਲੇਖ ਅਤੇ ਕੋਕਾ ਵਿੱਚ ਨਜ਼ਰ ਆਏ। ਫਿਲਮ ਲੇਖ ਨੂੰ ਦਰਸ਼ਕਾਂ ਨੇ ਬੇਹੱਦ ਪਸੰਦ ਕੀਤਾ। ਇਸ ਵਿੱਚ ਗੁਰਨਾਮ ਨਾਲ ਅਦਾਕਾਰਾ ਤਾਨੀਆ ਨਜ਼ਰ ਆਈ। ਕੋਕਾ ਫਿਲਮ ਦੀ ਗੱਲ ਕਰਿਏ ਤਾਂ ਇਸ ਵਿੱਚ ਗੁਰਨਾਮ ਪਹਿਲੀ ਵਾਰ ਅਦਾਕਾਰਾ ਨੀਰੂ ਬਾਜਵਾ ਨਾਲ ਨਜ਼ਰ ਆਏ। ਉੱਥੇ ਹੀ ਸਰਗੁਨ ਦੀ ਫਿਲਮ 'ਸੌਂਕਣ ਸੌਂਕਣੇ' ਰਿਲੀਜ਼ ਹੋਈ ਸੀ। ਜਿਸਨੂੰ ਪ੍ਰਸ਼ੰਸ਼ਕਾਂ ਨੇ ਭਰਪੂਰ ਪਿਆਰ ਦਿੱਤਾ।
View this post on Instagram