ਦੇਖੋ ਵੀਡੀਓ : ਸਤਿੰਦਰ ਸਰਤਾਜ ਨੇ ਹਿੰਦੀ ਗੀਤ ‘Qanoon’ ਦੇ ਨਾਲ ਕਿਸਾਨਾਂ ਦੀ ਆਵਾਜ਼ ਨੂੰ ਕੀਤਾ ਬੁਲੰਦ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

Reported by: PTC Punjabi Desk | Edited by: Lajwinder kaur  |  January 03rd 2021 11:00 AM |  Updated: January 03rd 2021 11:00 AM

ਦੇਖੋ ਵੀਡੀਓ : ਸਤਿੰਦਰ ਸਰਤਾਜ ਨੇ ਹਿੰਦੀ ਗੀਤ ‘Qanoon’ ਦੇ ਨਾਲ ਕਿਸਾਨਾਂ ਦੀ ਆਵਾਜ਼ ਨੂੰ ਕੀਤਾ ਬੁਲੰਦ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਪੰਜਾਬੀ ਸੂਫ਼ੀ ਗਾਇਕ ਸਤਿੰਦਰ ਸਰਤਾਜ ਜੋ ਕਿ ਆਪਣੇ ਨਵੇਂ ਗੀਤ ‘ਕਾਨੂੰਨ’ (Qanoon)ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਜੀ ਹਾਂ ਇਹ ਗੀਤ ਵੀ ਉਹ ਕਿਸਾਨਾਂ ਦੇ ਸਮਰਥਨ ‘ਚ ਲੈ ਕੇ ਆਏ ਨੇ । qanoon song pic

ਹੋਰ ਪੜ੍ਹੋ : ਨਵੇਂ ਸਾਲ ਦੇ ਮੌਕੇ ‘ਤੇ ਗਿੱਪੀ ਗਰੇਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਵੀਡੀਓ ਸਾਂਝਾ ਕਰਕੇ ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ

ਇਸ ਗੀਤ ਦੇ ਰਾਹੀਂ ਉਨ੍ਹਾਂ ਨੇ ਕੇਂਦਰ ਸਰਕਾਰ ਤੇ ਕਾਨੂੰਨ ਵਾਲਿਆਂ ਨੂੰ ਖਰੀਆਂ-ਖਰੀਆਂ ਗੱਲਾਂ ਸੁਣਾਈਆਂ ਨੇ ।ਜਿਸ ਕਰਕੇ ਉਨ੍ਹਾਂ ਨੇ ਇਹ ਗੀਤ ਹਿੰਦੀ ਭਾਸ਼ਾ ‘ਚ ਗਾਇਆ ਹੈ ।

inside pic of satinder sartaaj song pic

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਸਤਿੰਦਰ ਸਰਤਾਜ ਨੇ ਲਿਖੇ ਨੇ ਤੇ ਮਿਊਜ਼ਿਕ Beat Minister ਨੇ ਦਿੱਤਾ ਹੈ । ਗਾਣੇ ਦਾ ਲਿਰਿਕਲ ਵੀਡੀਓ Dhiman Production ਵੱਲੋਂ ਤਿਆਰ ਕੀਤਾ ਹੈ । ਇਹ ਗੀਤ ਉਨ੍ਹਾਂ ਦੀ ਨਵੀਂ ਮਿਊਜ਼ਿਕ ਐਲਬਮ ‘ਤਹਿਰੀਕ’ ‘ਚੋਂ ਹੈ ।

pic of satinder sartaaj new song

ਇਸ ਤੋਂ ਪਹਿਲਾਂ ਵੀ ਉਹ ਜੋਸ਼ੀਲਾ ਕਿਸਾਨੀ ਗੀਤ ‘ਕਲਾਵਾਂ ਚੜ੍ਹਦੀਆਂ’ ਲੈ ਕੇ ਆਏ ਸੀ । ਜਿਸ ‘ਚ ਉਨ੍ਹਾਂ ਨੇ ਪੰਜਾਬੀਆਂ ਦੀਆਂ ਬਹਾਦਰੀਆਂ ਤੇ ਅਣਖਾਂ ਨੂੰ ਬਿਆਨ ਕੀਤਾ ਹੈ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network