ਪਿਆਰ ਦੇ ਰੰਗਾਂ ਨਾਲ ਭਰਿਆ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Kamaal Ho Gea’ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

Reported by: PTC Punjabi Desk | Edited by: Lajwinder kaur  |  January 11th 2022 03:54 PM |  Updated: January 11th 2022 03:54 PM

ਪਿਆਰ ਦੇ ਰੰਗਾਂ ਨਾਲ ਭਰਿਆ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Kamaal Ho Gea’ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਸੂਫੀ ਗਾਇਕ ਡਾ. ਸਤਿੰਦਰ ਸਰਤਾਜ Satinder Sartaaj  ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਉਹ ‘ਕਮਾਲ ਹੋ ਗਿਆ’ Kamaal Ho Gea ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ। ਜਿਸ ਨੂੰ ਸੁਣਕੇ ਤੇ ਦੇਖ ਕੇ ਦਰਸ਼ਕ ਪਿਆਰ ਦੀ ਦੁਨੀਆਂ ‘ਚ ਗੁੰਮ ਹੋ ਰਹੇ ਨੇ।

ਹੋਰ ਪੜ੍ਹੋ : Happy Birthday Vamika: ਅਨੁਸ਼ਕਾ ਅਤੇ ਵਿਰਾਟ ਦੀ ਲਾਡੋ ਰਾਣੀ ਵਾਮਿਕਾ ਹੋਈ ਇੱਕ ਸਾਲ ਦੀ, ਦੇਖੋ ਪਰਿਵਾਰ ਦੀਆਂ ਕੁਝ ਖ਼ੂਬਸੂਰਤ ਤਸਵੀਰਾਂ

singer satinder sartaaj

ਪਿਆਰ ਦੇ ਰੰਗਾਂ ਨਾਲ ਭਰੇ ਇਸ ਗੀਤ ਦੇ ਬੋਲ ਖੁਦ ਸਤਿੰਦਰ ਸਰਤਾਜ ਦੀ ਕਲਮ ‘ਚੋਂ ਨਿਕਲੇ ਨੇ। ਇਸ ਗੀਤ ਨੂੰ ਮਿਊਜ਼ਿਕ Manan Bhardwaj ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ ਭਿੰਦਰ ਬੁਰਜ ਵੱਲੋਂ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਸਤਿੰਦਰ ਸਰਤਾਜ ਤੇ ਮਾਡਲ ਇਰਵਿਨਮੀਤ ਕੌਰ । ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗੀਤ ਟਰੈਂਡਿੰਗ ਚ ਚੱਲ ਰਿਹਾ ਹੈ।

ਹੋਰ ਪੜ੍ਹੋ : ਵਿਆਹ ਦਾ ਇੱਕ ਮਹੀਨਾ ਪੂਰਾ ਹੋਣ 'ਤੇ ਕੈਟਰੀਨਾ ਕੈਫ ਨੇ ਪਤੀ ਵਿੱਕੀ ਕੌਸ਼ਲ ਨਾਲ ਸਾਂਝੀ ਕੀਤੀ ਰੋਮਾਂਟਿਕ ਤਸਵੀਰ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਦੋਵਾਂ ਦੀ ਕਮਿਸਟਰੀ

satinder sartaaj singer

ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਕਮੈਂਟ ਕਰਕੇ ਜ਼ਰੂਰ ਦੱਸਣਾ। ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਦੇ ਜ਼ਿਆਦਾਤਰ ਗੀਤ ਪਰਿਵਾਰ ਅਤੇ ਸੱਭਿਆਚਾਰਕ ਵਾਲੇ ਹੁੰਦੇ ਨੇ। ਜਿਸ ਕਰਕੇ ਦੇਸ਼ ਤੋਂ ਲੈ ਕੇ ਵਿਦੇਸ਼ ਤੱਕ ਸਤਿੰਦਰ ਸਰਤਾਜ ਤੇ ਪ੍ਰਸ਼ੰਸਕ ਬੈਠੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਉਹ ਬਹੁਤ ਜਲਦ ਨੀਰੂ ਬਾਜਵਾ ਦੇ ਨਾਲ ਕਲੀ ਜੋਟਾ ਫ਼ਿਲਮ ‘ਚ ਨਜ਼ਰ ਆਉਣਗੇ। ਹਾਲ ਹੀ ‘ਚ ਉਹ ਆਪਣੀ ਫ਼ਿਲਮ ਇੱਕੋ ਮਿੱਕੇ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network