ਸਤਿੰਦਰ ਸੱਤੀ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਰਿਵਾਰ ਅਤੇ ਦੋਸਤਾਂ ਨਾਲ ਬਰਥਡੇ ਮਨਾਉਂਦੀ ਆਈ ਨਜ਼ਰ
ਸਤਿੰਦਰ ਸੱਤੀ (Satinder Satti) ਨੇ ਬੀਤੇ ਦਿਨ ਆਪਣਾ ਜਨਮ ਦਿਨ (Birthday) ਮਨਾਇਆ । ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਤਿੰਦਰ ਸੱਤੀ ਆਪਣੇ ਦੋਸਤਾਂ ਅਤੇ ਪਰਿਵਾਰ ਵਾਲਿਆਂ ਦੇ ਨਾਲ ਜਨਮ ਦਿਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ ।
Image Source : Instagram
ਇਸ ਵੀਡੀਓ ਨੂੰ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਸਤਿੰਦਰ ਸੱਤੀ ਨੱਚਦੀ ਹੋਈ ਕਮਰੇ ‘ਚੋਂ ਬਾਹਰ ਨਿਕਲਦੀ ਹੈ ਅਤੇ ਇਸ ਤੋਂ ਬਾਅਦ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਦੇ ਨਾਲ ਜਨਮਦਿਨ ਮਨਾਉਂਦੀ ਹੈ ।
Image source : Instagram
ਹੋਰ ਪੜ੍ਹੋ : ਯੁਵਰਾਜ ਸਿੰਘ ਦੇ ਜਨਮ ਦਿਨ ‘ਤੇ ਪਤਨੀ ਹੇਜ਼ਲ ਕੀਚ ਨੇ ਸਾਂਝੀ ਕੀਤੀ ਪਿਉ ਪੁੱਤਰ ਦੀ ਕਿਊਟ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਸ ਬਰਥਡੇ ਸੈਲੀਬ੍ਰੇਸ਼ਨ ਦੇ ਮੌਕੇ ‘ਤੇ ਅਦਾਕਾਰਾ ਦਿਲਜੋਤ ਵੀ ਪਹੁੰਚੀ ਹੋਈ ਸੀ । ਸਤਿੰਦਰ ਸੱਤੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਐਂਕਰ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।
image Source : Instagram
ਜਿਸ ਤੋਂ ਬਾਅਦ ਉਸ ਨੇ ਕਈ ਫ਼ਿਲਮਾਂ ‘ਚ ਅਦਾਕਾਰਾ ਦੇ ਤੌਰ ‘ਤੇ ਵੀ ਕੰਮ ਕੀਤਾ ਹੈ । ਸੋਸ਼ਲ ਮੀਡੀਆ ‘ਤੇ ਉਹ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਸਤਿੰਦਰ ਸੱਤੀ ਅਕਸਰ ਲੋਕਾਂ ਨੂੰ ਜ਼ਿੰਦਗੀ ਪ੍ਰਤੀ ਉਤਸ਼ਾਹਿਤ ਕਰਨ ਦੇ ਲਈ ਵੀਡੀਓ ਪਾਉਂਦੀ ਰਹਿੰਦੀ ਹੈ ।
View this post on Instagram