ਸਤਿੰਦਰ ਸੱਤੀ ਨੇ ਇਨ੍ਹਾਂ ਜ਼ਰੂਰਤਮੰਦ ਬੱਚਿਆਂ ਦੇ ਚਿਹਰੇ ‘ਤੇ ਬਿਖੇਰੀ ਮੁਸਕਾਨ, ਪ੍ਰਭ ਆਸਰਾ ‘ਚ ਜਾ ਕੇ ਮਨਾਈ ਲੋਹੜੀ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  January 14th 2022 11:19 AM |  Updated: January 14th 2022 11:22 AM

ਸਤਿੰਦਰ ਸੱਤੀ ਨੇ ਇਨ੍ਹਾਂ ਜ਼ਰੂਰਤਮੰਦ ਬੱਚਿਆਂ ਦੇ ਚਿਹਰੇ ‘ਤੇ ਬਿਖੇਰੀ ਮੁਸਕਾਨ, ਪ੍ਰਭ ਆਸਰਾ ‘ਚ ਜਾ ਕੇ ਮਨਾਈ ਲੋਹੜੀ, ਦੇਖੋ ਵੀਡੀਓ

ਆਪਣੇ ਸ਼ਬਦਾਂ ਦੇ ਜਾਦੂ ਨਾਲ ਹਰ ਇੱਕ ਦੇ ਦਿਲ ਨੂੰ ਛੂਹਣ ਵਾਲੀ ਐਂਕਰ, ਗਾਇਕਾ ਤੇ ਐਕਟਰੈੱਸ ਸਤਿੰਦਰ ਸੱਤੀ Satinder Satti ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਉਹ ਆਪਣੀ ਵੀਡੀਓਜ਼ ਦੇ ਰਾਹੀਂ ਲੋਕਾਂ  ਨੂੰ ਚੰਗਾ ਸੁਨੇਹਾ ਦੇਣ ਦੀ ਕੋਸ਼ਿਸ ਕਰਦੀ ਹੈ। ਇਸ ਵਾਰ ਵੀ ਉਨ੍ਹਾਂ ਨੇ ਇੱਕ ਦਿਲ ਨੂੰ ਛੂਹ ਜਾਣ ਵਾਲਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਚ ਉਹ ਅਨਾਥ ਤੇ ਜ਼ਰੂਰਤਮੰਦ ਬੱਚਿਆਂ ਦੇ ਨਾਲ ਲੋਹੜੀ ਦਾ ਤਿਉਹਾਰ ਸੈਲੀਬ੍ਰੇਟ ਕਰਦੀ ਨਜ਼ਰ ਆਈ।

SATINDER satti shared the video about gurmeet bawa funeal

ਹੋਰ ਪੜ੍ਹੋ : ਗੁਰਬਾਜ਼ ਨੇ ਨਚਾਇਆ ਆਪਣੀ ਦਾਦੀ ਨੂੰ, ਗਿੱਪੀ ਗਰੇਵਾਲ ਦੇ ਗੀਤ ‘ਸਿਰਾ ਹੋਇਆ ਪਿਆ’ ‘ਤੇ ਥਿਰਕਦੇ ਨਜ਼ਰ ਆਏ ਦਾਦੀ ਤੇ ਪੋਤਾ, ਦੇਖੋ ਵੀਡੀਓ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਇੱਕ ਅਜਿਹਾ ਵੀਡੀਓ ਸ਼ੇਅਰ ਕੀਤਾ ਹੈ ਜਿਸ ‘ਚ ਉਹ  ਪ੍ਰਭ ਆਸਰਾ ਆਸ਼ਰਮ ਚ ਨਜ਼ਰ ਆ ਰਹੀ ਹੈ। ਜਿੱਥੇ ਉਹ ਜ਼ਰੂਰਤਮੰਦ ਬੱਚਿਆਂ ਦੇ ਨਾਲ ਲੋਹੜੀ ਦਾ ਤਿਉਹਾਰ ਸੈਲੀਬ੍ਰੇਟ ਕਰਦੀ ਹੋਈ ਨਜ਼ਰ ਆਈ। ਸਤਿੰਦਰ ਸੱਤੀ ਨੂੰ ਮਿਲ ਕੇ ਬੱਚੇ ਬਹੁਤ ਹੀ ਜ਼ਿਆਦਾ ਖੁਸ਼ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਅਦਾਕਾਰਾ ਨੇ ਸਤਿੰਦਰ ਸਰਤਾਜ ਦੇ ਗੀਤ ਮਸੂਮੀਅਤ ਦੇ ਨਾਲ ਹੀ ਪੋਸਟ ਕੀਤਾ ਹੈ। ਜੋ ਕਿ ਵੀਡੀਓ ਨੂੰ ਹੋਰ ਵੀ ਜ਼ਿਆਦਾ ਖ਼ਾਸ ਬਣਾ ਰਿਹਾ ਹੈ।

On Lohri Satinder Satti pays obeisance at Golden Temple

 

ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ਲੋਹੜੀ ਮੁਬਾਰਕ , ਆਪਣੇ ਘਰਾਂ ਚ ਅਸੀਂ ਸਭ ਲੋਹੜੀ ਮਨਾਉਂਦੇ ਹਾਂ ਪਰ ਇਹ ਸਮਾਜ ਦੇ ਉਹ ਬੱਚੇ ਤੇ ਉਹ ਲੋਕ ਹਨ ਜ੍ਹਿਨਾਂ ਨੂੰ ਪਿਆਰ ਦੀ ਸਭ ਤੋਂ ਜ਼ਿਆਦਾ ਜਰੂਰਤ ਹੈ !

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਗੁਰਬਾਜ਼ ਦੀ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਕੇ ਸਭ ਨੂੰ ਲੋਹੜੀ ਦੇ ਤਿਉਹਾਰ ਦੀ ਦਿੱਤੀ ਵਧਾਈ

ਉਨ੍ਹਾਂ ਨੇ ਅੱਗੇ ਲਿਖਿਆ ਹੈ- ‘ਲੋਹੜੀ ਏਨਾ ਨਾਲ ਮਨਾ ਕੇ ਦਿਲ ਨੂੰ ਸਕੂਨ ਆ ਗਿਆ ! ਧੰਨਵਾਦ ਪ੍ਰਭ ਆਸਰਾ ਭਾਜੀ ਸ਼ਮਸ਼ੇਰ ਜੀ’ । ਉਨ੍ਹਾਂ ਦੀ ਇਸ ਵੀਡੀਓ ਉੱਤੇ ਪ੍ਰਸ਼ੰਸਕਾਂ ਦੇ ਕਮੈਂਟ ਆ ਚੁੱਕੇ ਹਨ । ਪ੍ਰਸ਼ੰਸਕ ਵੀ ਕਮੈਂਟ ਕਰਕੇ ਸਤਿੰਦਰ ਸੱਤੀ ਦੇ ਇਸ ਕੰਮ ਲਈ ਤਾਰੀਫ ਕਰ ਰਹੇ ਨੇ। ਪ੍ਰਭ ਆਸਰਾ ਸੰਸਥਾ (ਸਰਬ ਸਾਂਝਾ ਪਰਿਵਾਰ) ਜੋ ਕਿ ਪਿਛਲੇ ਕਈ ਸਾਲਾਂ ਤੋਂ ਲਾਵਾਰਿਸ ਨਾਗਰਿਕਾਂ ਦੀ ਸਾਂਭ ਸੰਭਾਲ ਤੇ ਇਲਾਜ ਕਰਨ ਤੇ ਸਮਾਜ ਭਲਾਈ ਦੇ ਕਾਰਜਾਂ ਲਈ ਲਗਾਤਾਰ ਕੰਮ ਕਰ ਰਿਹਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network