ਸਤਵਿੰਦਰ ਬੁੱਗਾ ਨੇ ਆਪਣੇ ਜਨਮ ਦਿਨ ’ਤੇ ਪ੍ਰਸ਼ੰਸਕਾਂ ਲਈ ਸਾਂਝੀ ਕੀਤੀ ਖ਼ਾਸ ਪੋਸਟ
ਸਤਵਿੰਦਰ ਬੁੱਗਾ ਦਾ ਅੱਜ ਜਨਮ ਦਿਨ ਹੈ । ਸਤਵਿੰਦਰ ਬੁੱਗਾ ਨੇ ਆਪਣੇ ਜਨਮ ਦਿਨ ਨੂੰ ਲੈ ਕੇ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਵੀ ਸਾਂਝੀ ਕੀਤੀ ਹੈ । ਜਿਸ ਤੇ ਉਹਨਾਂ ਦੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰਕੇ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ ।ਸਤਵਿੰਦਰ ਬੁੱਗਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ ਤੇ ਦਿੰਦੇ ਆ ਰਹੇ ਹਨ ।
Pic Courtesy: Instagram
ਹੋਰ ਪੜ੍ਹੋ :
Pic Courtesy: Instagram
ਉਹਨਾਂ ਦੇ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਸਤਵਿੰਦਰ ਬੁੱਗਾ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਦਿੱਤੇ ਸਨ ਜਿਹੜੇ ਅੱਜ ਵੀ ਲੋਕਾਂ ਦੀ ਜ਼ੁਬਾਨ ਤੇ ਹਨ । ਉਨ੍ਹਾਂ ਨੇ ਗਾਇਕੀ ਦੇ ਗੁਰ ਚਰਨਜੀਤ ਆਹੁਜਾ, ਅਤੁਲ ਸ਼ਰਮਾ, ਸੁਰਿੰਦਰ ਬੱਚਨ ਤੋਂ ਸਿੱਖੇ । 1998 ਤੋਂ ਉਨ੍ਹਾਂ ਨੇ ਆਪਣੇ ਸੰਗੀਤਕ ਸਫਰ ਦੀ ਸ਼ੁਰੂਆਤ ਕੀਤੀ ।
image credit: instagram
ਸਭ ਤੋਂ ਪਹਿਲੀ ਕੈਸੇਟ ਅਤੁਲ ਸ਼ਰਮਾ ਨੇ ਰਿਲੀਜ਼ ਕੀਤੀ ਸੀ । ਲਾਈਆਂ ਯਾਰਾਂ ਨੇ ਮਹਿਫਿਲਾਂ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਐਂਟਰੀ ਕੀਤੀ ਸੀ । ਘਰ ਪੈਸਿਆਂ ਦੀ ਕਮੀ ਨਹੀਂ ਸੀ ਜੁਆਇੰਟ ਪਰਿਵਾਰ ‘ਚ ਰਹਿਣ ਵਾਲੇ ਸਤਵਿੰਦਰ ਬੁੱਗਾ ਦੇ ਭਰਾ ਖੇਤੀਬਾੜੀ, ਕੰਬਾਇਨਾਂ ਹੋਰਨਾਂ ਸੂਬਿਆਂ ‘ਚ ਲਿਜਾਂਦੇ ਸਨ।
View this post on Instagram
ਇਸ ਤੋਂ ਇਲਾਵਾ ਆੜਤ ਦਾ ਵੀ ਕੰਮ ਕਰਦੇ ਸਨ ਜਿਸ ‘ਚ ਸਤਵਿੰਦਰ ਬੁੱਗਾ ਵੀ ਹੱਥ ਵਟਾਉਂਦੇ ਸਨ । ਇਸ ਲਈ ਘਰ ਵਾਲਿਆਂ ਨੇ ਉਨ੍ਹਾਂ ਨੂੰ ਗੀਤ ਗਾਉਣ ‘ਚ ਕਦੇ ਵੀ ਕੋਈ ਅੜਿੱਕਾ ਨਹੀਂ ਪਾਇਆ ।