ਦਰਸ਼ਕਾਂ ਵੱਲੋਂ ਖੂਬ ਸ਼ੇਅਰ ਕੀਤੀ ਜਾ ਰਹੀ ਹੈ ਬੱਬੂ ਮਾਨ ਦੀ ਆਪਣੇ ਫੈਨ ਨਾਲ ਖਿਚਵਾਈ ਇਹ ਸਾਦਗੀ ਵਾਲੀ ਤਸਵੀਰ
ਪੰਜਾਬੀ ਮਨੋਰੰਜਨ ਜਗਤ ਦੇ ਮਲਟੀ ਟੈਲੇਂਟਡ ਗਾਇਕ ਤੇ ਅਦਾਕਾਰ ਬੱਬੂ ਮਾਨ ਜੋ ਕਿ ਆਪਣੇ ਗੀਤਾਂ ਦੇ ਨਾਲ ਆਪਣੇ ਬੇਬਾਕ ਅੰਦਾਜ਼ ਲਈ ਵੀ ਚਰਚਾ ‘ਚ ਬਣੇ ਰਹਿੰਦੇ ਹਨ। ਆਪਣੇ ਵੱਖਰੇ ਅੰਦਾਜ਼ ਕਰਕੇ ਉਨ੍ਹਾਂ ਦੀ ਲੰਮੀ ਚੌੜੀ ਫੈਨ ਫਾਲਵਿੰਗ ਲਿਸਟ ਹੈ। ਜਿੰਨਾ ਪਿਆਰ ਬੱਬੂ ਮਾਨ ਨੂੰ ਆਪਣੇ ਫੈਨਜ਼ ਵੱਲੋਂ ਮਿਲਦਾ ਹੈ ਓਨਾਂ ਹੀ ਉਹ ਵੀ ਆਪਣੇ ਚਾਹੁਣ ਵਾਲਿਆਂ ਨਾਲ ਕਰਦੇ ਹਨ। ਅਕਸਰ ਹੀ ਉਹ ਆਪਣੇ ਫੈਨਜ਼ ਨੂੰ ਬੜੇ ਹੀ ਪਿਆਰ ਤੇ ਸਤਿਕਾਰ ਨਾਲ ਮਿਲਦੇ ਨੇ ਤੇ ਆਪਣੇ ਲਾਈਵ ਸ਼ੋਅਜ਼ ਦੇ ਰਾਹੀਂ ਨੌਜਵਾਨ ਮੁੰਡਿਆਂ ਨੂੰ ਚੰਗੇ ਸੰਦੇਸ਼ ਦਿੰਦੇ ਹੋਏ ਨਜ਼ਰ ਆਉਂਦੇ ਹਨ।
ਹੋਰ ਵੇਖੋ:ਸ਼ਿਪਰਾ ਗੋਇਲ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਸਾਹ ਚੱਲਦੇ’ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਅਜਿਹੀ ਇਹੀ ਇੱਕ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ। ਇਸ ਤਸਵੀਰ ‘ਚ ਬੱਬੂ ਮਾਨ ਆਪਣੇ ਸਰਦਾਰ ਬਜ਼ੁਰਗ ਫੈਨ ਦੇ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ‘ਚ ਬੱਬੂ ਮਾਨ ਦੀ ਸਾਦਗੀ ਨੂੰ ਦੇਖਕੇ ਫੈਨਜ਼ ਇਸ ਫੋਟੋ ਨੂੰ ਖੂਬ ਪਸੰਦ ਕਰ ਰਹੇ ਹਨ।
ਜੇ ਗੱਲ ਕਰੀਏ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਨਵੇਂ ਸਾਲ ਦਾ ਮੁਬਾਰਕ ਮੌਕੇ ਉੱਤੇ ਸਨੈਪਚੈਟ ਟਾਈਟਲ ਹੇਠ ਆਪਣਾ ਸਿੰਗਲ ਟਰੈਕ ਲੈ ਕੇ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਸੁੱਚਾ ਸੂਰਮਾ’ ‘ਚ ਮੁੱਖ ਕਿਰਦਾਰ ‘ਚ ਨਜ਼ਰ ਆਉਣਗੇ।