ਭਾਈ ਅੰਮ੍ਰਿਤਪਾਲ ਸਿੰਘ ਦੀ ਆਵਾਜ਼ ‘ਚ ਸ਼ਬਦ ਦਾ ਪੀਟੀਸੀ ਪੰਜਾਬੀ ‘ਤੇ ਹੋਵੇਗਾ ਵਰਲਡ ਪ੍ਰੀਮੀਅਰ
ਪੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਦੇ ਲਈ ਹਰ ਤਰ੍ਹਾਂ ਦੇ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ । ਇਸੇ ਲੜੀ ਦੇ ਤਹਿਤ ਸ਼ਰਧਾਲੂਆਂ ਨੂੰ ਗੁਰੂ ਘਰ ਅਤੇ ਗੁਰਬਾਣੀ (Gurbani) ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ (Bhai Amritpal Singh ji ) ਦੀ ਆਵਾਜ਼ ‘ਚ ਨਵਾਂ ਸ਼ਬਦ ਰਿਲੀਜ਼ ਕੀਤਾ ਜਾਵੇਗਾ ।
ਹੋਰ ਪੜ੍ਹੋ : ਭਾਈ ਅੰਮ੍ਰਿਤਪਾਲ ਸਿੰਘ ਦੀ ਆਵਾਜ਼ ‘ਚ ਸ਼ਬਦ ਦਾ ਪੀਟੀਸੀ ਪੰਜਾਬੀ ‘ਤੇ ਹੋਵੇਗਾ ਵਰਲਡ ਪ੍ਰੀਮੀਅਰ
ਇਸ ਸ਼ਬਦ ਨੂੰ ਤੁਸੀਂ 13 ਅਗਸਤ, ਦਿਨ ਸ਼ਨੀਵਾਰ ਨੂੰ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।
ਹੋਰ ਪੜ੍ਹੋ :ਭਾਈ ਅੰਮ੍ਰਿਤਪਾਲ ਸਿੰਘ ਦਾ ਨਵਾਂ ਸ਼ਬਦ ‘ਐਸੀ ਮਾਂਗੁ ਗੋਬਿਦ ਤੇ’ ਹੋਇਆ ਰਿਲੀਜ਼
ਜਿਨ੍ਹਾਂ ਦਾ ਲਾਹਾ ਸੰਗਤਾਂ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ਵੱਲੋਂ ਜਿੱਥੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।
ਜਿਸ ਦੇ ਨਾਲ ਸੰਗਤਾਂ ਸਵੇਰੇ ਸ਼ਾਮ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।ਤੁਸੀਂ ਵੀ ਵੇਖਣਾ ਚਾਹੁੰਦੇ ਹੋ ਜਾਣਕਾਰੀ, ਸੱਭਿਆਚਾਰ ਅਤੇ ਧਰਮ ਨਾਲ ਸਬੰਧਤ ਪ੍ਰੋਗਰਾਮ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ ।