ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਵੇਗਾ ਭਾਈ ਦਵਿੰਦਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

Reported by: PTC Punjabi Desk | Edited by: Pushp Raj  |  January 01st 2022 06:25 PM |  Updated: January 01st 2022 06:25 PM

ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਵੇਗਾ ਭਾਈ ਦਵਿੰਦਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੁੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ਭਾਈ ਦਵਿੰਦਰ ਸਿੰਘ ਜੀ (Bhai Davinder Singh ji) ਦੀ ਆਵਾਜ਼ ‘ਚ ਨਵਾਂ ਸ਼ਬਦ (Shabad) ਰਿਲੀਜ਼ ਕੀਤਾ ਜਾਵੇਗਾ।

Bhai Davinder Singh ji

ਇਸ ਸ਼ਬਦ ਦਾ ਸਿਰਲੇਖ ਹੈ 'ਰਸਨਾ ਗੁਣ ਗੋਪਾਲ ਨਿਧਿ ਗਾਇਣ'। ਇਸ ਸ਼ਬਦ ਨੂੰ ਭਾਈ ਦਵਿੰਦਰ ਸਿੰਘ ਜੀ ਨੇ ਗਾਇਆ ਹੈ। ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 2 ਜਨਵਰੀ ਨੂੰ ਰਿਲੀਜ਼ ਹੋਵੇਗਾ।

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸ਼ਬਦਾਂ ਨੂੰ ਸਰਵਣ ਕਰਕੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਇਸ ਤੋਂ ਪਹਿਲਾਂ ਵੀ ਭਾਈ ਸਾਹਿਬਾਨ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ।

Bhai Davinder Singh

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਵੇਗਾ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖ ਵਿਰਾਸਤ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਵਿਖਾਇਆ ਜਾਂਦਾ ਹੈ । ਇਸ ਦੇ ਨਾਲ ਹੀ ਸੰਗਤਾਂ ਦੇ ਲਈ ਧਾਰਮਿਕ ਸਮਾਗਮਾਂ ਅਤੇ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ । ਤੁਸੀਂ ਵੀ ਪੰਜਾਬੀ ਸੱਭਿਆਚਾਰ, ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਅਤੇ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣਾ ਚਾਹੁੰਦੇ ਹੋ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network