ਪੀਟੀਸੀ ਪੰਜਾਬੀ ‘ਤੇ ਭਾਈ ਰਵਿੰਦਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਹੋਵੇਗਾ ਵਰਲਡ ਪ੍ਰੀਮੀਅਰ
ਪੀਟੀਸੀ ਰਿਕਾਰਡਜ਼ ਵੱਲੋਂ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਰੋਜ਼ਾਨਾ ਨਵੇਂ-ਨਵੇਂ ਸ਼ਬਦ ਸੰਗਤਾਂ ਲਈ ਰਿਲੀਜ਼ ਕੀਤੇ ਜਾ ਰਹੇ ਨੇ । ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ 28 ਨਵੰਬਰ, ਦਿਨ ਸ਼ਨੀਵਾਰ ਨੂੰ ਕੀਤਾ ਜਾਵੇਗਾ।
ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਅਤੇ ਪੀਟੀਸੀ ਰਿਕਾਰਡਜ਼ ਤੇ ਸਰਵਣ ਕਰ ਸਕਦੇ ਹੋ।
ਹੋਰ ਪੜ੍ਹੋ : ਭਾਈ ਰਵਿੰਦਰ ਸਿੰਘ ਜੀ ਦੀ ਆਵਾਜ਼ ‘ਚ ਧਾਰਮਿਕ ਸ਼ਬਦ ‘ਜਿਥੇ ਬਾਬਾ ਪੈਰੁ ਧਰਿ’ ਹੋਇਆ ਰਿਲੀਜ਼, ਦੇਖੋ ਵੀਡੀਓ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਤੇ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ। ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ‘ਤੇ ਕਈ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।
ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਲਈ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਅਤੇ ਸੰਗਤਾਂ ਵੀ ਇਸ ਤੋਂ ਲਾਹਾ ਲੈ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ।