ਪੀਟੀਸੀ ਪੰਜਾਬੀ 'ਤੇ ਰਿਲੀਜ਼ ਕੀਤਾ ਗਿਆ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ 'ਚ ਸ਼ਬਦ
ਪੀਟੀਸੀ ਪੰਜਾਬੀ ਤੇ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਸੰਗਤਾਂ ਦੇ ਲਈ ਬੀਬੀ ਰਵਿੰਦਰ ਕੌਰ ਜੀ (Bibi Ravinder Kaur ji) ਦੀ ਆਵਾਜ਼ 'ਚ ਸ਼ਬਦ (Shabad) ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ 'ਚ ਉਸ ਪ੍ਰਮਾਤਮਾ ਦਾ ਗੁਣਗਾਣ ਕੀਤਾ ਗਿਆ ਹੈ ਕਿ ਜੋ ਇਨਸਾਨ ਅੱਠ ਪਹਿਰ ਉਸ ਪ੍ਰਮਾਤਮਾ ਦੇ ਨਾਮ ਦਾ ਸਿਮਰਨ ਕਰਦਾ ਹੈ ਅਤੇ ਹਰ ਵੇਲੇ ਉਸ ਦੀ ਯਾਦ ਨੂੰ ਆਪਣੇ ਮਨ 'ਚ ਵਸਾਈ ਰੱਖਦਾ ਹੈ । ਉਸ ਦੇ ਹਰ ਤਰ੍ਹਾਂ ਦੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ ।
ਹੋਰ ਪੜ੍ਹੋ : ਧੂਮਧਾਮ ਨਾਲ ਮਨਾਇਆ ਜਾ ਰਿਹਾ ਬਸੰਤ ਪੰਚਮੀ ਦਾ ਤਿਉਹਾਰ
ਫਿਰ ਉਸ ਨੂੰ ਸੰਸਾਰਕ ਦੁੱਖ ਪ੍ਰੇਸ਼ਾਨ ਨਹੀਂ ਕਰਦੇ ਅਤੇ ਉਹ ਵਾਹਿਗੁਰੂ ਹਰ ਦੁੱਖ ਤੋੜ ਦਿੰਦਾ ਹੈ । ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਅਲੀ ਅਕਬਰ ਨੇ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ 'ਤੇ ਸਰਵਣ ਕਰ ਸਕਦੇ ਹੋ ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਤੇ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ 'ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਨੇ । ਜਿਸ ਦਾ ਲਾਭ ਦੇਸ਼ ਵਿਦੇਸ਼ 'ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਇਸ ਤੋਂ ਇਲਾਵਾ ਸੰਗਤਾਂ ਨੂੰ ਗੁਰੂ ਘਰ ਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਂਦਾ ਹੈ ।