ਪੀਟੀਸੀ ਪੰਜਾਬੀ ‘ਤੇ ਭਾਈ ਜਗਤਾਰ ਸਿੰਘ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼
ਪੀਟੀਸੀ ਪੰਜਾਬੀ ‘ਤੇ ਹਰ ਰੋਜ਼ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਕ ਵਾਰ ਮੁੜ ਤੋਂ ਪੀਟੀਸੀ ਪੰਜਾਬੀ ‘ਤੇ ਨਵਾਂ ਸ਼ਬਦ ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 9 ਫਰਵਰੀ, ਦਿਨ ਮੰਗਲਵਾਰ ਨੂੰ ਕੀਤਾ ਜਾਵੇਗਾ । ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਵੀ ਉਠਾ ਰਹੀਆਂ ਹਨ । ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।
ਹੋਰ ਪੜ੍ਹੋ : ਰਿਹਾਨਾ ਵਿਵਾਦ ‘ਤੇ ਅਦਾਕਾਰ ਰਣਦੀਪ ਹੁੱਡਾ ਨੇ ਕੰਗਨਾ ਰਣੌਤ ਦਾ ਵੀਡੀਓ ਕੀਤਾ ਸਾਂਝਾ
ਪੀਟੀਸੀ ਪੰਜਾਬੀ ਸਿੱਖ ਸੰਗਤਾਂ ਦੀ ਲਗਾਤਾਰ ਸੇਵਾ ਕਰਦਾ ਆ ਰਿਹਾ ਹੈ । ਚੈਨਲ ‘ਤੇ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ।
ਤੁਸੀਂ ਵੀ ਨਵੇਂ ਨਵੇਂ ਸ਼ਬਦ ਅਤੇ ਪ੍ਰੋਗਰਾਮਾਂ ਦਾ ਅਨੰਦ ਮਾਨਣਾ ਚਾਹੁੰਦੇ ਹੋ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।