ਪੀਟੀਸੀ ਪੰਜਾਬੀ ‘ਤੇ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼
ਪੀਟੀਸੀ ਪੰਜਾਬੀ ‘ਤੇ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਦੇ ਯੂ ਟਿਊਬ ਚੈਨਲ ਪੀਟੀਸੀ ਰਿਕਾਰਡਜ਼ ਤੇ ਸਰਵਣ ਕਰ ਸਕਦੇ ਹੋ ।ਸ਼ਬਦ ਦਾ ਵਰਲਡ ਪ੍ਰੀਮੀਅਰ 18 ਫਰਵਰੀ ਨੂੰ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ।
ਇਸ ਤੋਂ ਪਹਿਲਾਂ ਵੀ ਭਾਈ ਜਸਕਰਨ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।
ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਵੇਖੋ ਹਾਸਿਆਂ ਨਾਲ ਭਰਪੂਰ ਕਾਮੇਡੀ ਸੀਰੀਜ਼ ‘ਜੀ ਜਨਾਬ’
ਪੀਟੀਸੀ ਪੰਜਾਬੀ ‘ਤੇ ਸਾਧ ਸੰਗਤ ਦੀ ਸੇਵਾ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ । ਵਿਦੇਸ਼ਾਂ ‘ਚ ਵੱਸਦੇ ਲੋਕਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ।
ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਵੇਰੇ ਸ਼ਾਮ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦੇ ਜ਼ਰੀਏ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਗੁਰੂ ਘਰ ਦੇ ਨਾਲ ਜੁੜ ਕੇ ਗੁਰਬਾਣੀ ਕੀਰਤਨ ਸੁਣ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।