ਪੀਟੀਸੀ ਪੰਜਾਬੀ ‘ਤੇ ਭਾਈ ਮਲਕੀਤ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼
ਪੀਟੀਸੀ ਰਿਕਾਰਡਜ਼ ਵੱਲੋਂ ਹਰ ਰੋਜ਼ ਨਵੇਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । 26 ਜਨਵਰੀ ਦਿਨ ਮੰਗਲਵਾਰ ਨੂੰ ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਮਲਕੀਤ ਸਿੰਘ ਤੇ ਭਾਈ ਮਨਜਿੰਦਰ ਸਿੰਘ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ‘ਤੇ ਸਰਵਣ ਕਰ ਸਕਦੇ ਹੋ ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਨ੍ਹਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸ਼ਬਦ ਗੁਰਬਾਣੀ ਅਤੇ ਕੀਰਤਨ ਦਾ ਪ੍ਰਸਾਰਣ ਵੀ ਕੀਤਾ ਜਾਂਦਾ ਹੈ ।
ਹੋਰ ਪੜ੍ਹੋ : ਫ਼ਿਲਮ ਇੰਡਸਟਰੀ ਤੋਂ ਆਈ ਇੱਕ ਹੋਰ ਬੁਰੀ ਖ਼ਬਰ, ਅਦਾਕਾਰਾ ਜੈ ਸ਼੍ਰੀ ਰਮੈਯਾ ਦੀ ਭੇਦ ਭਰੇ ਹਲਾਤਾਂ ’ਚ ਮੌਤ
ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਲਈ ਕਈ ਧਾਰਮਿਕ ਪ੍ਰੋਗਰਾਮ ਵੀ ਪ੍ਰਸਾਰਿਤ ਕੀਤੇ ਜਾਂਦੇ ਹਨ । ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਕਈ ਉਪਰਾਲੇ ਪੀਟੀਸੀ ਪੰਜਾਬੀ ਵੱਲੋਂ ਕੀਤੇ ਜਾ ਰਹੇ ਹਨ ।
ਭਾਈ ਮਲਕੀਤ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਇਸ ਸ਼ਬਦ ਦਾ ਅਨੰਦ ਤੁਸੀਂ ਪੀਟੀਸੀ ਪੰਜਾਬੀ ‘ਤੇ ਮਾਣ ਸਕੋਗੇ ।