ਕੋਰੋਨਾ ਮਹਾਮਾਰੀ ਦੇ ਚਲਦੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
ਕੋਰੋਨਾ ਵਾਇਰਸ ਨਾਲ ਦੇਸ਼ ਵਿੱਚ ਲਗਾਤਾਰ ਮੌਤਾਂ ਹੋ ਰਹੀਆਂ ਹਨ । ਇਸ ਨਾਮੁਰਾਦ ਵਾਇਰਸ ਨੇ ਹੁਣ ਤੱਕ ਲੱਖਾਂ ਲੋਕਾ ਦੀ ਜਾਨ ਲੈ ਲਈ ਹੈ । ਇਸ ਮਹਾਮਾਰੀ ਦੇ ਚਲਦੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਵੀ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸਮੇਤ ਪੰਜਾਬ ਦੇ ਸਿਆਸੀ ਲੀਡਰਾਂ ਤੇ ਹੋਰ ਕਈ ਵੱਡੀਆਂ ਹਸਤੀਆਂ ਨੇ ਅਭੈ ਸਿੰਘ ਸੰਧੂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ ।
ਹੋਰ ਪੜ੍ਹੋ :
ਕੁਲਵਿੰਦਰ ਬਿੱਲਾ ਦੇ ਧਾਰਮਿਕ ਗੀਤ ‘ਬੋਲ ਵਾਹਿਗੁਰੂ’ ਦਾ ਟੀਜ਼ਰ ਰਿਲੀਜ਼
Pic Courtesy: twitter
ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਆਖਿਆ ਕਿ ਅਭੈ ਸਿੰਘ ਸੰਧੂ ਦੇ ਇਲਾਜ ਦੌਰਾਨ ਜੋ ਵੀ ਖ਼ਰਚ ਆਇਆ ਉਹ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਆਖਿਆ ਕਿ ਅਭੈ ਸਿੰਘ ਸੰਧੂ ਦੇ ਵਿਛੋੜੇ ਨਾਲ ਬਹੁਤ ਵੱਡਾ ਘਾਟਾ ਪਿਆ।
Pic Courtesy: twitter
ਵੱਖ-ਵੱਖ ਰਾਜਨੀਤਕ ਆਗੂਆਂ ਨੇ ਵੀ ਅਭੈ ਸਿੰਘ ਸੰਧੂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ । ਉਧ੍ਰ ਉਹਨਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ।