ਕਿਸਾਨ ਔਰਤਾਂ ਦਾ ਵੀਡੀਓ ਸਾਂਝਾ ਕਰਦੇ ਹੋਏ ਅਦਾਕਾਰਾ ਰਿਚਾ ਚੱਢਾ ਨੇ ਆਖੀ ਵੱਡੀ ਗੱਲ
ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ । ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ‘ਤੇ ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਦੇਸ਼ ਭਰ ‘ਚ ਚੱਕਾ ਜਾਮ ਕੀਤਾ ਜਾ ਰਿਹਾ ਹੈ । ਦਿੱਲੀ ਦੇ ਟੀਕਰੀ, ਸਿੰਘੂ ਅਤੇ ਗਾਜ਼ੀਪੁਰ ਬਾਰਡਰ ‘ਤੇ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ।ਅਜਿਹੇ ‘ਚ ਕਈ ਬਾਲੀਵੁੱਡ ਅਦਾਕਾਰਾਂ ਨੇ ਵੀ ਇਸ ਧਰਨੇ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ ।
ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੇ ਵੀ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝਾ ਕੀਤਾ ਹੈ।ਇਸ ਵੀਡੀਓ ‘ਚ ਕੁਝ ਔਰਤਾਂ ਖੇਤਾਂ ‘ਚ ਕੰਮ ਕਰਦੀਆਂ ਦਿਖਾਈ ਦੇ ਰਹੀਆਂ ਹਨ ।
ਹੋਰ ਪੜ੍ਹੋ : ‘ਕਿਸਾਨਾਂ ਲਈ ਕਰੀਅਰ ਛੱਡ ਦੇਵਾਂਗੀ’ ਕਿਸਾਨ ਮੋਰਚੇ ਦੀ ਸਟੇਜ ਤੋਂ ਕਿਹਾ ਸੋਨੀਆ ਮਾਨ ਨੇ
ਖੇਤਾਂ ‘ਚ ਕੰਮ ਕਰਦੀਆਂ ਵੇਖ ਇਨ੍ਹਾਂ ਔਰਤਾਂ ਨੂੰ ਵੇਖ ਰਿਚਾ ਚੱਢਾ ਕਹਿ ਰਹੀ ਹੈ ਕਿ ‘ਮਹਿਲਾਵਾਂ ਖੇਤੀ ਕਰ ਸਕਦੀਆਂ ਹਨ, ਪਰ ਖੇਤੀ ਕਾਨੂੰਨਾਂ ਦਾ ਵਿਰੋਧ ਨਹੀਂ ਕਰ ਸਕਦੀਆਂ, ਹਾਂ ਕਿਉਂ ਨਹੀਂ’। ਰਿਚਾ ਚੱਢਾ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਲੋਕ ਖੂਬ ਕਮੈਂਟਸ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ।
ਰਿਚਾ ਚੱਢਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਮੈਡਮ ਚੀਫ ਮਿਨਿਸਟਰ’ ‘ਤੇ ਕਾਫੀ ਵਿਵਾਦ ਹੋਇਆ ਹੈ।
https://twitter.com/RichaChadha/status/1357708381432152067