ਫ਼ਿਲਮ ਸ਼ਾਵਾ ਨੀ ਗਿਰਧਾਰੀ ਲਾਲ’ ਦਾ ਨਵਾਂ ਗੀਤ ‘Kuljeete’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਗਿੱਪੀ ਗਰੇਵਾਲ ਦੀ ਮਲਟੀ ਸਟਾਰਰ ਆਉਣ ਵਾਲੀ ਨਵੀਂ ਫ਼ਿਲਮ ਸ਼ਾਵਾ ਨੀ ਗਿਰਧਾਰੀ ਲਾਲ Shava Ni Girdhari Lal ਏਨੀਂ ਦਿਨੀਂ ਖੂਬ ਸੁਰਖੀਆਂ ਵਟੋਰ ਰਹੀ ਹੈ। ਜੀ ਹਾਂ 50 ਤੋਂ ਵੱਧ ਕਲਾਕਾਰਾਂ ਵਾਲੀ ਇਹ ਫ਼ਿਲਮ ਇਸ ਮਹੀਨੇ ਹੀ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੇ ਮਜ਼ੇਦਾਰ ਟ੍ਰੇਲਰ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਨੇ। ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਕੁਲਜੀਤੇ (Kuljeete) ਰਿਲੀਜ਼ ਹੋ ਗਿਆ ਹੈ।
ਹੋਰ ਪੜ੍ਹੋ : ਹਰ ਇੱਕ ਨੂੰ ਭਾਵੁਕ ਕਰ ਰਿਹਾ ਹੈ ਮਰਜਾਣੇ ਫ਼ਿਲਮ ਦਾ ਨਵਾਂ ਗੀਤ ਕਾਵਾਂ, ਗਾਇਕ ਹਰਭਜਨ ਮਾਨ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ
ਇਸ ਗੀਤ 'ਚ ਗਿੱਪੀ ਗਰੇਵਾਲ ਕੁਲਜੀਤੇ ਨਾਂਅ ਦੀ ਮੁਟਿਆਰ ਨੂੰ ਆਪਣੇ ਪਿਆਰ ਦਾ ਇਜ਼ਹਾਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਦੇਖੋ ਕਿਵੇਂ ਉਹ ਮੁਟਿਆਰ ਨੂੰ ਵਿਆਹ ਕਰਵਾਉਣ ਲਈ ਮਨਾ ਰਿਹਾ ਹੈ। ਇਹ ਗੀਤ ਬੀਟ ਸੌਂਗ ਹੈ ਜੋ ਕਿ ਦਰਸ਼ਕਾਂ ਨੂੰ ਨੱਚਣ ਲਈ ਮਜ਼ਬੂਰ ਕਰ ਰਿਹਾ ਹੈ। ਵੀਤ ਬਲਜੀਤ ਵੱਲੋਂ ਇਸ ਗੀਤ ਨੂੰ ਲਿਖਿਆ ਗਿਆ ਹੈ ਤੇ ਗਿੱਪੀ ਗਰੇਵਾਲ ਦੀ ਆਵਾਜ਼ ‘ਚ ਇਹ ਗੀਤ ਰਿਲੀਜ਼ ਹੋਇਆ ਹੈ। Jatinder Shah ਵੱਲੋਂ ਗੀਤ ਨੂੰ ਮਿਊਜ਼ਿਕ ਦਿੱਤਾ ਗਿਆ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ Tanu Grewal ਉੱਤੇ ਫਿਲਮਾਇਆ ਗਿਆ ਹੈ।
ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਸਾਰਾ ਗੁਰਪਾਲ, ਰਾਣਾ ਰਣਬੀਰ, ਕਰਮਜੀਤ ਅਨਮੋਲ, ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਪਹਿਲਾ ਮੌਕਾ ਹੈ ਜਦੋਂ ਬਾਲੀਵੁੱਡ ਅਦਾਕਾਰ ਯਾਮੀ ਗੌਤਮ ਪੰਜਾਬੀ ਫ਼ਿਲਮ ‘ਚ ਨਜ਼ਰ ਆਵੇਗੀ। ਇਸ ਫ਼ਿਲਮ ‘ਚ ਖ਼ਬਰਾਂ ਦੀ ਮੰਨੀਏ ਤਾਂ ਇਹ ਫ਼ਿਲਮ 1940 ਦੇ ਦਹਾਕੇ ਦੀ ਪੀਰੀਅਡ ਕਾਮੇਡੀ ਹੈ। ਇਸ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਅਤੇ ਗਿੱਪੀ ਗਰੇਵਾਲ ਨੇ ਮਿਲਕੇ ਲਿਖੀ ਹੈ । ‘ਸ਼ਾਵਾ ਨੀ ਗਿਰਧਾਰੀ ਲਾਲ’ ਇਸ ਮਹੀਨੇ ਯਾਨੀ ਕਿ 17 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਖੁਦ ਗਿੱਪੀ ਗਰੇਵਾਲ ਹੀ ਡਾਇਰੈਕਟ ਕੀਤਾ ਹੈ । ਪ੍ਰਸ਼ੰਸਕਾਂ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਨੇ।