ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਮਸਤੀ ਕਰਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਸ਼ੋਸ਼ਲ ਮੀਡੀਆ ਉੱਤੇ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  March 07th 2021 04:59 PM |  Updated: March 07th 2021 06:38 PM

ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਮਸਤੀ ਕਰਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਸ਼ੋਸ਼ਲ ਮੀਡੀਆ ਉੱਤੇ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਪੰਜਾਬੀ ਐਕਟਰੈੱਸ ਸ਼ਹਿਨਾਜ਼ ਗਿੱਲ ਜੋ ਕਿ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਕੈਨੇਡਾ ‘ਚ ਆਪਣੇ ਨਵੀਂ ਫ਼ਿਲਮ 'ਹੌਸਲਾ ਰੱਖ' ਦੀ ਸ਼ੂਟਿੰਗ ਕਰ ਰਹੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਇੱਕ ਪਿਆਰੀ ਜਿਹੀ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ।

image of shehnaaz gill with gurbaaz image source- instagram

ਹੋਰ ਪੜ੍ਹੋ : ਬੀ ਪਰਾਕ ਨੇ ਸ਼ੇਅਰ ਕੀਤਾ ਆਪਣੇ ਨਵੇਂ ਗੀਤ ‘Baarish ki jaaye’ ਦਾ ਫਰਸਟ ਲੁੱਕ, ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਤੇ ਬਾਲੀਵੁੱਡ ਐਕਟਰ ਨਵਾਜ਼ੂਦੀਨ ਸਿਦੀਕੀ ਆਉਣਗੇ ਨਜ਼ਰ

inside image of shehnaaz gill with gippy grewal's family image source- instagram

ਇਸ ਵੀਡੀਓ ‘ਚ ਉਹ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।  ਇਸ ਵੀਡੀਓ ਉੱਤੇ ਲੱਖਾਂ ਦੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

shehnaaz gill and badshah -fly song image source- instagram

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਹਾਲ ਹੀ ਚ ਉਹ ਰੈਪਰ ਬਾਦਸ਼ਾਹ ਦੇ ਗੀਤ ਫਲਾਈ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੀ ਹੈ। ਇਹ ਗੀਤ ਯੂਟਿਊਬ ਤੇ ਟਰੈਂਡਿੰਗ ‘ਚ ਚੱਲ ਰਿਹਾ ਹੈ। ਸ਼ਹਿਨਾਜ਼ ਗਿੱਲ ਕਈ ਨਾਮੀ ਪੰਜਾਬੀ ਸਿੰਗਰਾਂ ਦੇ ਨਾਲ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਸ਼ਹਿਨਾਜ਼ ਗਿੱਲ ਦੀ ਸ਼ੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ। ਜਿਸ ਕਰਕੇ ਉਨ੍ਹਾਂ ਦੀਆਂ ਵੀਡੀਓਜ਼ ਤੇ ਤਸਵੀਰਾਂ ਸ਼ੋਸ਼ਲ ਮੀਡੀਆ ਉੱਤੇ ਟਰੈਂਡ ਕਰਦੀਆਂ ਰਹਿੰਦੀਆਂ ਨੇ।

 

 

View this post on Instagram

 

A post shared by Shehnaaz Gill (@shehnaazgill)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network