ਸ਼ਹਿਨਾਜ਼ ਗਿੱਲ ਬਿਤਾ ਰਹੀ ਹੈ ਮਾਂ ਤੇ ਮਾਸੀ ਦੇ ਨਾਲ ਸਮਾਂ, ਸੋਸ਼ਲ ਮੀਡੀਆ ‘ਤੇ ਛਾਈਆਂ ਤਸਵੀਰਾਂ

Reported by: PTC Punjabi Desk | Edited by: Lajwinder kaur  |  February 01st 2021 02:07 PM |  Updated: February 01st 2021 02:07 PM

ਸ਼ਹਿਨਾਜ਼ ਗਿੱਲ ਬਿਤਾ ਰਹੀ ਹੈ ਮਾਂ ਤੇ ਮਾਸੀ ਦੇ ਨਾਲ ਸਮਾਂ, ਸੋਸ਼ਲ ਮੀਡੀਆ ‘ਤੇ ਛਾਈਆਂ ਤਸਵੀਰਾਂ

ਪੰਜਾਬ ਦੀ ਕੈਟਰੀਨਾ ਕੈਫ ਦੇ ਨਾਲ ਮਸ਼ਹੂਰ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਸ਼ਹਿਨਾਜ਼ ਗਿੱਲ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ । ਜਿਸ ਕਰਕੇ ਉਨ੍ਹਾਂ ਦੀ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰਦੀਆਂ ਨੇ । shehnaaz gill image

ਹੋਰ ਪੜ੍ਹੋ : ਸਿੰਘੂ ਬਾਰਡਰ ਤੋਂ ਦਿਲਪ੍ਰੀਤ ਢਿੱਲੋਂ ਤੇ ਜੌਰਡਨ ਸੰਧੂ ਨੇ ਲੋਕਾਂ ਨੂੰ ਵੱਧ ਤੋਂ ਵੱਧ ਕਿਸਾਨੀ ਸੰਘਰਸ਼ ‘ਚ ਸ਼ਾਮਿਲ ਹੋਣ ਦੀ ਕੀਤੀ ਅਪੀਲ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਲਾਏ ਨਾਅਰੇ

ਹਾਲ ਹੀ ਚ ਉਨ੍ਹਾਂ ਦੀ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਮੰਮੀ ਤੇ ਮਾਸੀ ਦੇ ਨਾਲ ਖੁਸ਼ਨੁਮਾ ਪਲਾਂ ਦਾ ਲੁਤਫ ਲੈਂਦੀ ਹੋਈ ਦਿਖਾਈ ਦੇ ਰਹੀ ਹੈ ।

image of shehnaaz gill with mother and massi

ਇਹ ਤਸਵੀਰਾਂ ਸ਼ਹਿਨਾਜ਼ ਗਿੱਲ ਦੇ ਪਿਤਾ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਨੇ । ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਈ ਨਾਮੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ । ਏਨੀਂ ਦਿਨੀਂ ਉਹ ਮਾਇਆ ਨਗਰੀ ‘ਚ ਕੰਮ ਕਰ ਰਹੀ ਹੈ । ਹਾਲ ਹੀ ‘ਚ ਉਨ੍ਹਾਂ ਨੇ ਆਪਣਾ 27ਵਾਂ ਬਰਥਡੇਅ ਸੈਲੀਬ੍ਰੇਟ ਕੀਤਾ ਹੈ ।

shehnaaz gill birthday pic

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network