ਸ਼ਹਿਨਾਜ਼ ਗਿੱਲ ਨੇ ਗਾਇਆ ਬਾਲੀਵੁੱਡ ਫ਼ਿਲਮ ਦਾ ਗੀਤ, ਪ੍ਰਸ਼ੰਸਕਾਂ ਨੇ ਕੀਤੀ ਤਾਰੀਫ਼, ਵੇਖੋ ਵੀਡੀਓ

Reported by: PTC Punjabi Desk | Edited by: Shaminder  |  October 01st 2022 01:25 PM |  Updated: October 01st 2022 01:28 PM

ਸ਼ਹਿਨਾਜ਼ ਗਿੱਲ ਨੇ ਗਾਇਆ ਬਾਲੀਵੁੱਡ ਫ਼ਿਲਮ ਦਾ ਗੀਤ, ਪ੍ਰਸ਼ੰਸਕਾਂ ਨੇ ਕੀਤੀ ਤਾਰੀਫ਼, ਵੇਖੋ ਵੀਡੀਓ

ਗਾਇਕਾ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ (Shehnaaz Gill) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ਨੂੰ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ‘ਚ ਅਦਾਕਾਰਾ ਬਾਲੀਵੁੱਡ ਫ਼ਿਲਮ ਦਾ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਇਸ ਗੀਤ ਨੂੰ ਦਰਸ਼ਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

Image Source: Instagram

ਹੋਰ ਪੜ੍ਹੋ : ⁩ ਪੰਜਾਬ ਦੇ ਗੰਧਲੇ ਹੋ ਰਹੇ ਪਾਣੀ ਦੀ ਚਿੰਤਾ ਨੂੰ ਦਰਸਾ ਰਿਹਾ ਹੈ ਦਰਸ਼ਨ ਔਲਖ ਅਤੇ ਭਾਈ ਗੁਰਦੇਵ ਸਿੰਘ ਦਾ ਨਵਾਂ ਗੀਤ ‘ਪਾਣੀ ਪੰਜਾਬ ਦਾ’

ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ । ਇਸ ਦੇ ਨਾਲ ਹੀ ਕਈ ਫ਼ਿਲਮਾਂ ‘ਚ ਉਸ ਨੇ ਅਦਾਕਾਰੀ ਵੀ ਕੀਤੀ ਹੈ । ਆਪਣੀ ਆਵਾਜ਼ ‘ਚ ਸ਼ਹਿਨਾਜ਼ ਗਿੱਲ ਕਈ ਗੀਤ ਵੀ ਰਿਲੀਜ਼ ਕਰ ਚੁੱਕੀ ਹੈ । ਬਿੱਗ ਬੌਸ ਤੋਂ ਬਾਅਦ ਉਹ ਕਾਫੀ ਚਰਚਾ ‘ਚ ਆਈ ਅਤੇ ਇਸ ਸ਼ੋਅ ਦੇ ਦੌਰਾਨ ਦੇ ਸਿਧਾਰਥ ਸ਼ੁਕਲਾ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।  ਸਿਡਨਾਜ਼ ਦੇ ਨਾਂਅ ਨਾਲ ਇਹ ਜੋੜੀ ਕਾਫੀ ਮਸ਼ਹੂਰ ਹੋਈ ਸੀ ।

ਹੋਰ ਪੜ੍ਹੋ : ਫ਼ਿਲਮ ‘ਵਿੱਚ ਬੋਲੂੰਗਾ ਤੇਰੇ’ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼, ਡਰਾਉਣ ਦੇ ਨਾਲ-ਨਾਲ ਹਸਾ ਵੀ ਰਿਹਾ ਹੈ ਰਵਿੰਦਰ ਗਰੇਵਾਲ ਦਾ ਅੰਦਾਜ਼

ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਬੁਰੀ ਤਰ੍ਹਾਂ ਟੁੱਟ ਗਈ ਸੀ । ਪਰ ਹੁਣ ਅਦਾਕਾਰਾ ਹੌਲੀ ਹੌਲੀ ਇਸ ਗਮ ਤੋਂ ਉੱਭਰ ਰਹੀ ਹੈ । ਉਸ ਦੀ ਜ਼ਿੰਦਗੀ ਪਟਰੀ ‘ਤੇ ਆ ਰਹੀ ਹੈ ਅਤੇ ਉਸ ਤੋਂ ਬਾਅਦ ਉਹ ਕਈ ਪ੍ਰਾਜੈਕਟਸ ‘ਚ ਨਜ਼ਰ ਆ ਚੁੱਕੀ ਹੈ ।

Image Source: Instagram

ਸ਼ਹਿਨਾਜ਼ ਗਿੱਲ ਆਖਰੀ ਵਾਰ ਦਿਲਜੀਤ ਦੋਸਾਂਝ ਦੀ ਫ਼ਿਲਮ ‘ਹੌਂਸਲਾ ਰੱਖ’ ‘ਚ ਨਜ਼ਰ ਆਈ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ । ਹੁਣ ਗਾਇਕੀ ਵਾਲੇ ਉਸ ਦੇ ਅੰਦਾਜ਼ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

 

View this post on Instagram

 

A post shared by Shehnaaz Gill (@shehnaazgill)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network