ਸ਼ਿਪਰਾ ਗੋਇਲ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਸਾਹ ਚੱਲਦੇ’ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਪੰਜਾਬੀ ਗਾਇਕਾ ਸ਼ਿਪਰਾ ਗੋਇਲ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਉਹ ‘ਸਾਹ ਚੱਲਦੇ’ ਟਾਈਟਲ ਹੇਠ ਆਪਣਾ ਨਵਾਂ ਰੋਮਾਂਟਿਕ ਗੀਤ ਲੈ ਕੇ ਦਰਸ਼ਕਾਂ ਦੇ ਰੁ-ਬ-ਰੂ ਹੋਏ ਹਨ।
ਸਾਹ ਚੱਲਦੇ ਗੀਤ ਦੇ ਬੋਲ ਨਿਕ(Nikk) ਨੇ ਲਿਖੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਤਿਆਰ ਕੀਤਾ ਹੈ। ਡਾਇਰੈਕਟਰ ਸ਼ੈਬੀ ਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸ਼ਿਪਰਾ ਗੋਇਲ ਤੇ ਰੋਹਨ ਮਹਿਰਾ।
ਜੇ ਗੱਲ ਕਰੀਏ ਸ਼ਿਪਰਾ ਗੋਇਲ ਦੇ ਕੰਮ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਹਿੱਟ ਗੀਤ ਦੇ ਚੁੱਕੇ ਨੇ ਜਿਨ੍ਹਾਂ ‘ਚ ਅੰਗਰੇਜ਼ੀ ਵਾਲੀ ਮੈਡਮ, ਬਲਗੇੜੀ, ਯਾਦਾਂ ਤੇਰੀਆਂ, ਛੋਟੀ ਛੋਟੀ ਗੱਲ, ਲਵਲੀ VS ਪੀਯੂ, ਅੱਖ ਜੱਟੀ ਵਰਗੇ ਸ਼ਾਨਦਾਰ ਗੀਤ ਸ਼ਾਮਿਲ ਨੇ। ਇਸ ਤੋਂ ਇਲਾਵਾ ਉਹ ਛੜਾ, ਸਾਕ, ਤੂੰ ਮੇਰਾ ਕੀ ਲੱਗਦਾ ਵਰਗੀਆਂ ਪੰਜਾਬੀ ਫ਼ਿਲਮਾਂ ‘ਚ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਹਨ।