ਜੈਨੀ ਜੌਹਲ ਅਤੇ ਅਰਜਨ ਢਿੱਲੋਂ ਵਿਵਾਦ ‘ਤੇ ਸ਼ਿਪਰਾ ਗੋਇਲ ਨੇ ਦਿੱਤਾ ਪ੍ਰਤੀਕਰਮ, ਕਿਹਾ ‘ਨਫਰਤ ਨਹੀਂ, ਪਿਆਰ…’
ਬੀਤੇ ਦਿਨ ਗਾਇਕਾ ਜੈਨੀ ਜੌਹਲ (Jenny Johal) ਨੇ ਅਰਜਨ ਢਿੱਲੋਂ (Arjan Dhillon)ਦੇ ਗੀਤ 25-25 ਪੰਜਾਹ ‘ਤੇ ਜਵਾਬ ਦਿੰਦਿਆਂ ਕਿਹਾ ਸੀ ਕਿ ‘ਤੁਹਾਡਾ ਬਾਪ ਸਿੱਧੂ ਮੂਸੇਵਾਲਾ ਸਭ ਤੋਂ ਉੱਪਰ ਹੈ ਅਤੇ ਸਭ ਤੋਂ ਉਪਰ ਹੀ ਰਹੇਗਾ’ । ਇਸ ਤੋਂ ਬਾਅਦ ਜਿੱਥੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਇਸ ‘ਤੇ ਚੁੱਪੀ ਧਾਰਨ ਕੀਤੀ ਹੋਈ ਹੈ । ਪਰ ਗਾਇਕਾ ਸ਼ਿਪਰਾ ਗੋਇਲ (Shipra Goyal) ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇਸ ‘ਤੇ ਪ੍ਰਤੀਕਰਮ ਦਿੰਦਿਆਂ ਬਹੁਤ ਹੀ ਪਿਆਰਾ ਜਿਹਾ ਸੁਨੇਹਾ ਦਿੱਤਾ ਹੈ ।
image Source : Google
ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ ਨੇ ਆਪਣੇ ਭਰਾ ਰੌਸ਼ਨ ਲਾਲ ਰਿਸ਼ੀ ‘ਤੇ ਲਗਾਏ ਗੰਭੀਰ ਇਲਜ਼ਾਮ
ਗਾਇਕਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਲਿਖਿਆ ਕਿ ‘ਨਫਰਤ ਨਹੀਂ ਪਿਆਰ ਕਰੋ। ਨਫਰਤ ‘ਤੇ ਲੜਾਈਆਂ ‘ਚ ਕੁਝ ਨਹੀਂ ਰੱਖਿਆ, ਪਿਆਰ ਵੰਡੋ’ । ਗਾਇਕਾ ਦੇ ਇਸ ਸੁਨੇਹੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ ।ਉੁੱਥੇ ਹੀ ਹੁਣ ਇਸ ਵਿਵਾਦ ਵਿਚਾਲੇ ਪੰਜਾਬੀ ਇੰਡਸਟਰੀ ਅਰਜਨ ਢਿੱਲੋਂ ਦੇ ਸਮਰਥਨ ‘ਚ ਅੱਗੇ ਆਈ ਹੈ ਅਤੇ ਸੋਸ਼ਲ ਮੀਡੀਆ ‘ਤੇ ਉਸ ਦੇ ਸਮਰਥਨ ‘ਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ।
image Source : Instagram
ਸ਼ਿਪਰਾ ਗੋਇਲ ਦੇ ਸੁਨੇਹੇ ਤੋਂ ਬਾਅਦ ਲੋਕ ਪ੍ਰਤੀਕਰਮ ਦੇ ਰਹੇ ਹਨ ਅਤੇ ਜੈਨੀ ਜੌਹਲ ਦੇ ਇਸ ਰਵੱਈਏ ਦੀ ਨਿਖੇਧੀ ਕਰ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨ ਗਾਇਕਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ । ਜਿਸ ‘ਚ ਉਸ ਨੇ ਪੰਜਾਬੀ ਇੰਡਸਟਰੀ ਦੇ ਗਾਇਕ ਅਰਜਨ ਢਿੱਲੋਂ ਦੇ ਗੀਤ ‘ਤੇ ਪ੍ਰਤੀਕਰਮ ਦਿੱਤਾ ਸੀ ।
image Source : Instagram
ਇਸ ਤੋਂ ਪਹਿਲਾਂ ਵੀ ਗਾਇਕਾ ਆਪਣੇ ‘ਲੌਬੀ’ ਗੀਤ ਨੂੰ ਲੈ ਕੇ ਚਰਚਾ ‘ਚ ਆਈ ਸੀ । ਜਿਸ ‘ਚ ਉਸ ਨੇ ਇੰਡਸਟਰੀ ‘ਚ ਉਸ ਦੇ ਨਾਲ ਹੋਏ ਭੇਦਭਾਵ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਸੀ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਲਈ ਉਸ ਨੇ ਗੀਤ ‘ਲੈਟਰ ਟੂ ਸੀਐੱਮ’ ਵੀ ਕੱਢਿਆ ਸੀ । ਪਰ ਇਸ ਗੀਤ ਨੂੰ ਯੂਟਿਊਬ ਤੋਂ ਡਿਲੀਟ ਕਰਵਾ ਦਿੱਤਾ ਗਿਆ ਸੀ ।
View this post on Instagram