ਦਿਲਜੀਤ ਦੋਸਾਂਝ ਦੀ ਫ਼ਿਲਮ ‘ਹੌਂਸਲਾ ਰੱਖ’ ਦੀ ਸ਼ੂਟਿੰਗ ਪੂਰੀ, ਪਾਰਟੀ ਦੀਆਂ ਤਸਵੀਰਾਂ ਹੋਈਆਂ ਵਾਇਰਲ
ਦਿਲਜੀਤ ਦੋਸਾਂਝ ਦੀ ਫ਼ਿਲਮ ‘ਹੌਂਸਲਾ ਰੱਖ’ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ । ਜਿਸ ਦੀਆਂ ਤਸਵੀਰਾਂ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਸੋਨਮ ਬਾਜਵਾ, ਸ਼ਹਿਨਾਜ਼ ਗਿੱਲ ‘ਤੇ ਫ਼ਿਲਮ ਦੇ ਹੋਰ ਕਲਾਕਾਰ ਨਜ਼ਰ ਆ ਰਹੇ ਹਨ ।
Image From diljit Dosanjh's Instagram
ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਹਰਜੋਤ ਸਿੰਘ ਜ਼ਖਮੀ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ
Image From Diljit Dosanjh's Instagram
ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਸੋਨਮ ਬਾਜਵਾ ਰੈਪ ਅਪ ਪਾਰਟੀ ‘ਚ ਪਾਣੀ ਪੂਰੀ ਦਾ ਅਨੰਦ ਲੈਂਦੇ ਹੋਏ ਵੇਖੇ ਜਾ ਸਕਦੇ ਹਨ ।
Image From diljit Dosanjh's Instagram
ਇਸ ਵੀਡੀਓ ‘ਚ ਦਿਲਜੀਤ ਦੋਸਾਂਝ ਵੀ ਨਜ਼ਰ ਆ ਰਹੇ ਹਨ । ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਇਸ ਫ਼ਿਲਮ ‘ਚ ਸ਼ਹਿਨਾਜ਼ ਗਿੱਲ, ਸੋਨਮ ਬਾਜਵਾ ਅਤੇ ਗਿੱਪੀ ਗਰੇਵਾਲ ਦਾ ਪੁੱੱਤਰ ਛਿੰਦਾ ਗਰੇਵਾਲ ਵੀ ਨਜ਼ਰ ਆਉਣ ਵਾਲੇ ਹਨ ।
Image From diljit Dosanjh's Instagram
ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਫ਼ਿਲਮ ਦਿਲਜੀਤ ਖੁਦ ਪ੍ਰੋਡਿਊਸ ਕਰ ਰਹੇ ਹਨ । ਇਹ ਫ਼ਿਲਮ ਉਹਨਾਂ ਦੀ ਪ੍ਰੋਡਕਸ਼ਨ ਕੰਪਨੀ ਸਟੋਰੀ ਟਾਈਮ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਹੈ ।
View this post on Instagram
ਤੁਹਾਨੂੰ ਦੱਸ ਦਿੰਦੇ ਹਾਂ ਕਿ ਦਿਲਜੀਤ ਕਿਸਾਨੀ ਮੋਰਚੇ ਵਿੱਚ ਵੀ ਪੂਰੀ ਤਰ੍ਹਾਂ ਡਟੇ ਹੋਏ ਹਨ । ਉਹਨਾਂ ਵੱਲੋਂ ਅਕਸਰ ਸੋਸ਼ਲ ਮੀਡੀਆ ਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਂਦੀ ਹੈ ।