ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ‘ਚ ਫ਼ਿਲਮ ਦੀ ਸ਼ੂਟਿੰਗ ਰੁਕਵਾਈ ਗਈ, ਗੁਰਦੁਆਰਾ ਸਾਹਿਬ ‘ਚ ਕੀਤੀ ਜਾ ਰਹੀ ਸੀ ਸ਼ੂਟਿੰਗ, ਵੀਡੀਓ ਹੋ ਰਿਹਾ ਵਾਇਰਲ
ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ (Panja Sahib) ‘ਚ ਇਨ੍ਹੀਂ ਦਿਨੀਂ ਕਿਸੇ ਫ਼ਿਲਮ ਦੀ ਸ਼ੂਟਿੰਗ ਕੀਤੀ ਜਾ ਰਹੀ ਹੈ । ਫ਼ਿਲਮ ਦਾ ਨਾਮ ‘ਲਾਹੌਰ-ਲਾਹੌਰ ਏ’ ਦੱਸਿਆ ਜਾ ਰਿਹਾ ਹੈ ।ਫ਼ਿਲਮ ਦੀ ਸ਼ੂਟਿੰਗ ਕਰ ਰਹੇ ਕੁਝ ਲੋਕਾਂ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਇੱਕ ਸ਼ਖਸ ਫ਼ਿਲਮ ਬਣਾ ਰਹੇ ਇਨ੍ਹਾਂ ਲੋਕਾਂ ਦਾ ਵੀਡੀਓ ਬਣਾਉਂਦਾ ਹੋਇਆ ਨਜ਼ਰ ਆ ਰਿਹਾ ਹੈ ।
Image Source : Instagram
ਵੀਡੀਓ ‘ਚ ਇਹ ਸ਼ਖਸ ਕਹਿ ਰਿਹਾ ਹੈ ਕਿ ਸ਼ੂਟਿੰਗ ਕਰਨ ਵਾਲੇ ਲੋਕ ਜੁੱਤੀਆਂ ਲੈ ਕੇ ਗੁਰਦੁਆਰਾ ਸਾਹਿਬ ‘ਚ ਸ਼ੂਟਿੰਗ ਕਰ ਰਹੇ ਹਨ ।ਇਸ ਵੀਡੀਓ ਨੂੰ ਮਨਜਿੰਦਰ ਸਿੰਘ ਸਿਰਸਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
Image Source : Instagram
ਹੋਰ ਪੜ੍ਹੋ : ਉਰਫੀ ਜਾਵੇਦ ਨੇ ਸਾਂਝੀਆਂ ਕੀਤੀਆਂ ਦੁਲਹਨ ਦੇ ਲਿਬਾਸ ‘ਚ ਤਸਵੀਰਾਂ, ਲੋਕ ਹੋਏ ਹੈਰਾਨ, ਕਿਹਾ ‘ਅੱਜ ਤਾਂ ਰੱਬ ਵੀ ਖੁਸ਼ ਹੋਵੇਗਾ’
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਵੀਡੀਓ ਬਨਾਉਣ ਵਾਲਾ ਸ਼ਖਸ ਸ਼ੂਟਿੰਗ ਕਰਨ ਵਾਲੇ ਲੋਕਾਂ ਦੇ ਨਾਲ ਉਲਝ ਗਿਆ ਅਤੇ ਸ਼ੂਟਿੰਗ ਰੁਕਵਾ ਦਿੱਤੀ ਗਈ । ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਇਸ ਦੀ ਕਰੜੇ ਸ਼ਬਦਾਂ ‘ਚ ਨਿੰਦਾ ਕੀਤੀ ਹੈ ।
Image Source : Instagram
ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਕਰਤਾਰਪੁਰ ਸਾਹਿਬ ਵਿਖੇ ਵੀ ਇੱਕ ਮਾਡਲ ਵੱਲੋਂ ਨੰਗੇ ਸਿਰ ਫੋਟੋ ਸ਼ੂਟ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਸੀ । ਇਸ ਮਾਮਲੇ ‘ਚ ਪਾਕਿਸਤਾਨ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਲੋੜ ਹੈ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ ।
View this post on Instagram