‘ਪੰਜਾਬ ਲਾਪਤਾ’ ਗੀਤ ਛਾਇਆ ਟਰੈਂਡਿੰਗ ‘ਚ, ਸ਼੍ਰੀ ਬਰਾੜ ਤੇ ਜੱਸ ਬਾਜਵਾ ਨੇ ਬਹੁਤ ਹੀ ਕਮਾਲ ਦੇ ਢੰਗ ਨਾਲ ਬਿਆਨ ਕੀਤਾ ਪੰਜਾਬ ਦੇ ਦਰਦ ਨੂੰ
ਜਿਵੇਂ ਕਿ ਸਭ ਜਾਣਦੇ ਹੀ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਕਰਦੇ ਹੋਏ ਸੱਤ ਮਹੀਨਿਆਂ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਹੈ। ਪਰ ਕੇਂਦਰ ਦੀ ਹੰਕਾਰੀ ਹੋਈ ਸਰਕਾਰ ਆਪਣੇ ਹੰਕਾਰਪੁਣੇ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਹੀ ਦੇਸ਼ ਦੇ ਕਿਸਾਨਾਂ ਦੇ ਮਤਰਏ ਵਾਲਾ ਸਲੂਕ ਕਰ ਰਹੀ ਹੈ। ਜੇ ਗੱਲ ਕਰੀਏ ਪੰਜਾਬੀ ਗਾਇਕ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕ ਦੇ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਨੇ। ਅਜਿਹੇ ‘ਚ ਗਾਇਕ ਸ਼੍ਰੀ ਬਰਾੜ ਤੇ ਜੱਸ ਬਾਜਵਾ ਇੱਕ ਵਾਰ ਫਿਰ ਤੋਂ ਆਪਣਾ ਨਵਾਂ ਕਿਸਾਨੀ ਗੀਤ ਲੈ ਕੇ ਆਏ ਨੇ।
Image Source: youtube
ਹੋਰ ਪੜ੍ਹੋ : ਪੰਜਾਬੀ ਗਾਇਕ ਯੋ ਗੋਲਡ ਈ ਗਿੱਲ ਦਾ ਨਵਾਂ ਗੀਤ ‘Nazar' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
Image Source: youtube
‘ਪੰਜਾਬ ਲਾਪਤਾ’ (Punjab Laapta) ਟਾਈਟਲ ਹੇਠ ਦੋਵੇਂ ਗਾਇਕ ਬਹੁਤ ਹੀ ਕਮਾਲ ਦਾ ਗੀਤ ਲੈ ਕੇ ਆਏ ਨੇ। ਇਸ ਗੀਤ ਦੇ ਬੋਲ ਹਰ ਇੱਕ ਦੇ ਦਿਲ ਨੂੰ ਛੂਹ ਰਹੇ ਨੇ। ਇਸ ਗੀਤ ਚ ਸ਼੍ਰੀ ਬਰਾੜ ਤੇ ਜੱਸ ਬਾਜਵਾ ਨੇ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਪੰਜਾਬ ਦੇ ਦਰਦ ਨੂੰ ਬਿਆਨ ਕੀਤਾ ਹੈ। ਪੰਜਾਬ ਨੇ ਬਹੁਤ ਦੁੱਖ ਹੰਢਾਏ ਨੇ। ਹੁਣ ਪੰਜਾਬ ਦਾ ਕਿਸਾਨ ਆਪਣੇ ਹੱਕਾਂ ਦੇ ਲਈ ਦਿੱਲੀ ਦੀਆਂ ਬਰੂਹਾਂ ਉੱਤੇ ਬੈਠਣ ਲਈ ਮਜ਼ਬੂਰ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜਿਸ ਕਰਕੇ ਇਹ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ।
Image Source: youtube
ਇਸ ਗੀਤ ਦੇ ਬੋਲ ਸ਼੍ਰੀ ਬਰਾੜ ਨੇ ਹੀ ਲਿਖੇ ਨੇ ਤੇ ਮਿਊਜ਼ਿਕ Ronn Sandhu x Flamme Music ਦਿੱਤਾ ਹੈ। ਇਸ ਗੀਤ ਨੂੰ ਸ਼੍ਰੀ ਬਰਾੜ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਦੋਵੇਂ ਗਾਇਕ ਕਈ ਕਿਸਾਨੀ ਗੀਤਾਂ ਦੇ ਨਾਲ ਇਸ ਕਿਸਾਨੀ ਅੰਦੋਲਨ ਨੂੰ ਆਪਣਾ ਸਮਰਥਨ ਦੇ ਚੁੱਕੇ ਨੇ।