ਮੌਤ ਤੋਂ ਬਾਅਦ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਦਰਜ ਹੋਇਆ ਇਹ ਰਿਕਾਰਡ, ਪਰ ਖੁਸ਼ੀ ਮਾਨਣ ਲਈ ਮੌਜੂਦ ਨਹੀਂ ਗਾਇਕ
ਸਿੱਧੂ ਮੂਸੇਵਾਲਾ (Sidhu Moose wala ) ਦੀ ਭਾਵੇਂ ਮੌਤ ਹੋ ਚੁੱਕੀ ਹੈ । ਇਸ ਦੇ ਬਾਵਜੂਦ ‘ਚ ਉਹ ਸੁਰਖੀਆਂ ‘ਚ ਹੈ । ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦੇ ਨਾਮ ਇੱਕ ਹੋਰ ਉਪਲਬਧੀ ਜੁੜ ਗਈ ਹੈ । ਉਹ ਇਹ ਹੈ ਕਿ ਸਿੱਧੂ ਮੂਸੇ ਵਾਲਾ ਆਪਣੇ ਗੀਤ '295' ਨਾਲ ਬਿਲਬੋਰਡ ਗਲੋਬਲ 200 ਚਾਰਟ 'ਤੇ 154ਵੇਂ ਸਥਾਨ 'ਤੇ ਪਹੁੰਚਣ ਵਾਲਾ ਪਹਿਲਾ ਪੰਜਾਬੀ ਕਲਾਕਾਰ ਬਣ ਗਿਆ ਹੈ। ਹਾਲਾਂਕਿ ਇਹ ਬਹੁਤ ਖੁਸ਼ੀ ਵਾਲੀ ਗੱਲ ਹੈ ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਖੇਤਾਂ ‘ਚ ਉਸ ਦੇ ਪ੍ਰਸ਼ੰਸਕ ਨੇ ਦਿੱਤੀ ਸ਼ਰਧਾਂਜਲੀ,ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਪਰ ਅਫਸੋਸ ਉਸ ਤੋਂ ਵੀ ਜਿਆਦਾ ਕਿ ਇਸ ਉਪਲਬਧੀ ਨੂੰ ਮਾਨਣ ਦੇ ਲਈ ਗਾਇਕ ਇਸ ਦੁਨੀਆ ‘ਤੇ ਮੌਜੂਦ ਨਹੀਂ ਹੈ । ਦੱਸ ਦਈਏ ਕਿ 29 ਮਈ ਨੂੰ ਗਾਇਕ ਦਾ ਪਿੰਡ ਜਵਾਹਰਕੇ ਵਿਖੇ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਬਿਮਾਰ ਮਾਸੀ ਦਾ ਪਤਾ ਲੈਣ ਦੇ ਲਈ ਜਾ ਰਿਹਾ ਸੀ ।
Image Source: Twitter
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਖਾਸ ਅਪੀਲ, ਕਿਸੇ ਵੀ ਕੰਮ ਦੇ ਲਈ ਨਾ ਵਰਤਿਆ ਜਾਵੇ ਸਿੱਧੂ ਮੂਸੇਵਾਲਾ ਦਾ …..
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ । ਮਾਪਿਆਂ ਦਾ ਇਕਲੌਤਾ ਪੁੱਤਰ ਹਮੇਸ਼ਾ ਲਈ ਉਨ੍ਹਾਂ ਤੋਂ ਦੂਰ ਹੋ ਚੁੱਕਿਆ ਹੈ । ਪੁਲਿਸ ਨੇ ਇਸ ਮਾਮਲੇ ‘ਚ ਕਈ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ । ਇਸ ਦੇ ਨਾਲ ਹੀ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।
ਇਸ ਤੋਂ ਇਲਾਵਾ ਪੰਜਾਬ ਪੁਲਿਸ ਇਸ ਕਤਲ ਦੀ ਜਿੰਮੇਵਾਰ ਲੈਣ ਵਾਲੇ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲੈ ਕੇ ਆਈ ਹੈ ।ਮੂਸੇ ਵਾਲਾ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਇਸ ਦੌਰਾਨ ਪੰਜਾਬ ਪੁਲਿਸ ਇਸ ਕਤਲ ਕੇਸ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਜਿੱਥੇ ਇੰਟਰਪੋਲ ਨੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕੀਤਾ ਹੈ, ਉੱਥੇ ਹੀ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਹੈ।
View this post on Instagram