ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਇਨਸਾਫ ਦੀ ਵਧੀ ਉਮੀਦ, ਪੰਜਾਬ ਪੁਲਿਸ ਨੇ ਕੀਤਾ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ
Sidhu Moosewala Murder: ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜੀ ਹਾਂ ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਇਹ ਹੈ ਕਿ ਗੈਂਗਸਟਰ ਲਾਰੈਂਸ ਨੂੰ ਪੰਜਾਬ ਪੁਲਿਸ ਵੱਲੋ ਪੰਜਾਬ ‘ਚ ਲਿਆ ਜਾ ਸਕਦਾ ਹੈ। ਦੱਸ ਦਈਏ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰ ਲਿਆ ਹੈ।
ਹੋਰ ਪੜ੍ਹੋ : ਚਰਚਾ ਬਣਿਆ ਸਿੱਧੂ ਮੂਸੇਵਾਲੇ ਦਾ ਹਮਸ਼ਕਲ, ਹਰ ਕੋਈ ਖਾ ਰਿਹਾ ਹੈ ਭੁਲੇਖਾ, ਪ੍ਰਸ਼ੰਸਕ ਖਿੱਚਵਾ ਰਹੇ ਨੇ ਤਸਵੀਰਾਂ
ਦੱਸ ਦਈਏ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਪੂਰੇ ਮਾਮਲੇ ਦਾ ਮਾਸਟਰ ਮਾਈਂਡ ਮੰਨਿਆ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਿਲ ਜਿੰਨੇ ਵੀ ਸ਼ੱਕੀ ਗ੍ਰਿਫਤਾਰ ਕੀਤੇ ਗਏ ਹਨ, ਉਨ੍ਹਾਂ ਸਾਰਿਆਂ ਦੇ ਤਾਰ ਬਿਸ਼ਨੋਈ ਨਾਲ ਜੁੜੇ ਹੋਏ ਹਨ। ਦੱਸ ਦਈਏ ਕੋਰਟ ਨੇ ਟ੍ਰਾਂਜ਼ਿਟ ਰਿਮਾਂਡ ਬਾਰੇ ਅਜੇ ਤੱਕ ਕੋਈ ਫੈਸਲਾ ਨਹੀਂ ਦਿੱਤਾ ਹੈ।
ਤਿਹਾੜ ਜੇਲ ’ਚ ਬੰਦ ਗੈਂਗਸਟਰ ਲਾਰੈਂਸ ਨੂੰ ਪੁਲਿਸ ਪੰਜਾਬ ਲਿਆ ਸਕਦੀ ਹੈ। ਲਾਰੈਂਸ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਦੱਸ ਦਈਏ ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸ ਦੀ ਦਲੀਲ ਹੈ ਕਿ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਵਿਚ ਪੰਜਾਬ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਇਸ ਮਾਮਲੇ ਵਿੱਚ ਲਾਰੈਂਸ ਨੇ ਐਨਆਈਏ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਉਸ ਨੂੰ ਕੋਈ ਰਾਹਤ ਨਹੀਂ ਮਿਲੀ।
ਦੱਸ ਦਈਏ 29 ਮਈ ਨੂੰ ਅਣਪਛਾਤਿਆ ਵਿਅਕਤੀਆਂ ਵੱਲੋਂ ਗੋਲੀ ਮਾਰੇ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਸੀ, ਜਿਨ੍ਹਾਂ ਦੀ ਮੌਤ ਦੀ ਖਬਰ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਗਿਆ ਸੀ। ਪਰਿਵਾਰ, ਪ੍ਰਸ਼ੰਸਕ ਤੇ ਕਲਾਕਾਰ ਲਗਾਤਾਰ ਸਿੱਧੂ ਮੂਸੇਵਾਲਾ ਦੀ ਮੌਤ ਦੇ ਇਨਸਾਫ ਦੀ ਮੰਗ ਕਰ ਰਹੇ ਹਨ।