8 ਜੂਨ ਨੂੰ ਹੋਵੇਗਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਜਿਸ ਨੂੰ 29 ਮਈ ਨੂੰ ਅਣਪਛਾਤਿਆਂ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੰਗਲਵਾਰ ਨੂੰ ਉਨ੍ਹਾਂ ਦਾ ਸੰਸਕਾਰ ਹੋਇਆ ਤੇ ਬੁੱਧਵਾਰ ਨੂੰ ਉਨ੍ਹਾਂ ਦੀਆਂ ਦੀਆਂ ਅਸਥੀਆਂ ਲੈ ਕੇ ਉਨ੍ਹਾਂ ਦਾ ਪਰਿਵਾਰ ਸ੍ਰੀ ਕੀਰਤਪੁਰ ਸਾਹਿਬ ਪਹੁੰਚੇ। ਜਿੱਥੇ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਨੂੰ ਪ੍ਰਵਾਹਿਤ ਕੀਤਾ ਗਿਆ। ਹੁਣ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ।
ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਉਂਟ ਉੱਤੇ ਪਰਿਵਾਰ ਵੱਲੋਂ ਮਰਹੂਮ ਗਾਇਕ ਦੇ ਭੋਗ ਅਤੇ ਅੰਤਿਮ ਅਰਦਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਸਿੱਧੂ ਮੂਸੇਵਾਲ ਦਾ ਭੋਗ ਅਤੇ ਅੰਤਿਮ ਅਰਦਾਸ 8 ਜੂਨ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੂਸੇਵਾਲਾ ਵਿਖੇ ਹੋਵੇਗਾ।
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਜਿਥੇ ਖੇਤਾਂ ਦੇ ਵਿੱਚ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ, ਉਸ ਥਾਂ ਉੱਤੇ ਉਸ ਦੇ ਮਾਪਿਆਂ ਨੇ ਪੁੱਤਰ ਦੀ ਯਾਦ ਵਿੱਚ ਸਮਾਧ ਬਣਵਾਈ ਦਿੱਤੀ ਹੈ। ਇਹ ਸਮਾਧ ਮਾਤਾ-ਪਿਤਾ ਵੱਲੋਂ ਬਣਵਾਈ ਗਈ ਹੈ।
image From instagram
ਸਿੱਧੂ ਮੂਸੇਵਾਲਾ ਦੀ ਇਸ ਸਮਾਧ ਉੱਤੇ ਫੁੱਲਾਂ ਦੇ ਹਾਰ ਚੜ੍ਹੇ ਹੋਏ ਵਿਖਾਈ ਦਿੱਤੇ। ਇਸ ਦੇ ਨਾਲ ਹੀ ਇਥੇ ਸਿੱਧੂ ਮੂਸੇਵਾਲਾ ਦੀ ਇੱਕ ਤਸਵੀਰ ਵੀ ਲਗਾਈ ਗਈ ਹੈ। ਇਸ ਤਸਵੀਰ ਦੇ ਉੱਤੇ ਲਿਖਿਆ ਗਿਆ ਹੈ, ਸੂਰਮੇ ਕਦੇ ਮਰਦੇ ਨਹੀਂ ਅਮਰ ਹੋ ਜਾਂਦੇ ਹਨ।
ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਦੇ ਫੈਨਜ਼ ਨੂੰ ਅਜੇ ਤੱਕ ਯਕੀਨ ਨਹੀਂ ਹੋ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਕਾਰ ਨਹੀਂ ਹੈ। ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਪੁੱਤਰ ਦੀ ਯਾਦ 'ਚ ਅੰਤਿਮ ਸੰਸਕਾਰ ਵਾਲੀ ਥਾਂ ਮਾਪਿਆਂ ਨੇ ਸਿੱਧੂ ਮੂਸੇਵਾਲਾ ਦੀ ਸਮਾਧ ਬਣਵਾਈ ਹੈ।
image From instagram
ਭਰੀ ਜਵਾਨੀ 'ਚ ਆਪਣੇ ਪੁੱਤ ਨੂੰ ਗੁਆ ਦੇਣ ਦਾ ਦੁੱਖ ਬਹੁਤ ਵੱਡਾ ਹੁੰਦਾ ਹੈ। ਅਜਿਹੇ ਹੀ ਦੁੱਖ 'ਚ ਲੰਘ ਰਹੇ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ। ਅੱਜ ਸਵੇਰੇ ਵੀ ਜਦੋਂ ਫੁੱਲ ਚੁਗਦੇ ਹੋਏ ਸਿੱਧੂ ਮੂਸੇਵਾਲਾ ਦੀ ਮਾਂ ਵੱਲੋਂ ਪਾਏ ਗਏ ਵੈਣਾਂ ਨੇ ਹਰ ਕਿਸੇ ਦਾ ਦਿਲ ਝੰਜੋੜ ਕੇ ਰੱਖ ਦਿੱਤਾ । ਸਿੱਧੂ ਦੀ ਮਾਂ ਧਾਹਾਂ ਮਾਰ-ਮਾਰ ਕੇ ਰੋ ਪਈ ਸੀ। ਸਿੱਧੂ ਮੂਸੇਵਾਲਾ ਦੀ ਮਾਂ ਆਖ ਰਹੀ ਸੀ ਕਿ ਮੇਰੇ ਛੇ ਫੁੱਟ ਦੇ ਪੁੱਤ ਨੂੰ ਛੋਟੀ ਜਿਹੀ ਢੇਰੀ ਬਣਾ ਤਾ ਦੁਸ਼ਮਣਾਂ ਨੇ’।
image From instagram
ਹੋਰ ਪੜ੍ਹੋ: ਪੁੱਤਰ ਦੀ ਯਾਦ 'ਚ ਅੰਤਿਮ ਸੰਸਕਾਰ ਵਾਲੀ ਥਾਂ ਮਾਪਿਆਂ ਨੇ ਬਣਵਾਈ ਸਿੱਧੂ ਮੂਸੇਵਾਲਾ ਦੀ ਸਮਾਧ
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਪੰਜਾਬੀ ਇੰਡਸਟਰੀ ਦਾ ਇੱਕ ਚਮਕਦਾ ਹੋਇਆ ਸਿਤਾਰਾ ਸੀ, ਜੋ ਮਹਿਜ਼ 28 ਸਾਲ ਦੀ ਭਰੀ ਜਵਾਈ 'ਚ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਿਆ। ਸਿੱਧੂ ਮੂਸੇਵਾਲਾ ਨੇ ਆਪਣੇ ਗਾਇਕੀ ਦੇ ਕਰੀਅਰ ਵਿੱਚ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤੇ ਦਿੱਤੇ ਤੇ ਪੰਜਾਬੀ ਸੰਗੀਤ ਨੂੰ ਉਚਾਈਆਂ 'ਤੇ ਪਹੁੰਚਾਇਆ।
View this post on Instagram