ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਧਮਕੀ ਭਰਿਆ ਈ-ਮੇਲ ਹੋ ਰਿਹਾ ਵਾਇਰਲ

Reported by: PTC Punjabi Desk | Edited by: Shaminder  |  September 02nd 2022 11:56 AM |  Updated: September 02nd 2022 11:56 AM

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਧਮਕੀ ਭਰਿਆ ਈ-ਮੇਲ ਹੋ ਰਿਹਾ ਵਾਇਰਲ

ਸਿੱਧੂ ਮੂਸੇਵਾਲਾ (Sidhu Moose Wala ) ਦੇ ਪਿਤਾ ਬਲਕੌਰ ਸਿੰਘ ਸਿੱਧੂ (Balkaur Singh sidhu) ਜੋ ਕਿ ਆਪਣੇ ਪੁੱੱਤਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੇ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ । ਪਰ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਲਗਾਤਾਰ ਮਿਲ ਰਹੀਆਂ ਹਨ । ਖ਼ਬਰਾਂ ਮੁਤਾਬਕ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

Sidhu Moose Wala's father Balkaur Singh receives death threat via email Image Source: Twitter

ਹੋਰ ਪੜ੍ਹੋ : ਨਾਮੀ ਗਾਇਕ ਸਤਿੰਦਰ ਸਰਤਾਜ ਦਾ ਓਟੀਟੀ ਪਲੇਟਫਾਰਮ ‘ਤੇ ਡੈਬਿਊ, ਹੁਣ ਹਰ ਸ਼ੋਅ ਹੋਵੇਗਾ ਆਨਲਾਈਨ

ਇਸ ਈਮੇਲ ‘ਚ ਸ਼ੂਟਰ ਏ.ਜੇ., ਲਾਰੈਂਸ ਬਿਸ਼ਨੋਈ ਸੰਪਤ ਨਹਿਰਾ ਗਰੁੱਪ ਸੋਪ' ਨਾਂ ਦੇ ਯੂਜ਼ਰ ਨੇ ਸਿੱਧੂ ਦੇ ਪਿਤਾ ਨੂੰ ਧਮਕੀ ਦਿੱਤੀ ਕਿ ਜੇਕਰ ਉਹ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਸੁਰੱਖਿਆ ਕਵਰ 'ਤੇ ਆਵਾਜ਼ ਉਠਾਉਣਗੇ ਤਾਂ ਉਹ ਉਨ੍ਹਾਂ ਨੂੰ ਮਾਰ ਦੇਣਗੇ।

Sidhu-Moosewala-1 Image Source: Instagram

ਹੋਰ ਪੜ੍ਹੋ :  ਗਣੇਸ਼ ਚਤੁਰਥੀ ‘ਤੇ ਰਵੀਨਾ ਟੰਡਨ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਪਰਿਵਾਰ ਦੇ ਨਾਲ ਪੂਜਾ ਕਰਦੀ ਆਈ ਨਜ਼ਰ

ਮੇਲ ਵਿੱਚ ਲਿਖਿਆ ਗਿਆ ਹੈ, "ਤੁਸੀਂ ਅਤੇ ਤੁਹਾਡਾ ਪੁੱਤਰ ਇਸ ਦੇਸ਼ ਦੇ ਮਾਲਕ ਨਹੀਂ ਹੋ ਕਿ ਸੁਰੱਖਿਆ ਸਿਰਫ ਉਨ੍ਹਾਂ ਨੂੰ ਦਿੱਤੀ ਜਾਵੇਗੀ ਜੋ ਤੁਸੀਂ ਚਾਹੁੰਦੇ ਹੋ" ਇਸ ਤੋਂ ਇਲਾਵਾ ਮੇਲ ਵਿੱਚ ਲਿਖਿਆ ਕਿ ਤੇਰੇ ਬੇਟੇ ਨੇ ਸਾਡੇ ਭਰਾਵਾਂ ਨੂੰ ਮਰਵਾਇਆ ।

Fazilpuria urges Punjabi and Haryanvi industry to not release any project until Sidhu Moose Wala gets justice Image Source: Twitter

ਇਸ ਤੋਂ ਇਲਾਵਾ ਮੇਲ ‘ਚ ਮਨਪ੍ਰੀਤ ਮਨੂ ਅਤੇ ਜਗਰੂਪ ਰੂਪਾ ਦੇ ਐਂਨਕਾਊਂਟਰ ਦਾ ਵੀ ਜ਼ਿਕਰ ਕੀਤਾ ਗਿਆ ਹੈ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ ਬੀਤੀ ੨੯ ਮਈ ਨੂੰ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪੇ ਉਸ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ । ਸੋਸ਼ਲ ਮੀਡੀਆ ‘ਤੇ ਵੀ ਸਿੱਧੂ ਨੂੰ ਇਨਸਾਫ਼ ਦਿਵਾਉਣ ਦੇ ਲਈ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network