ਸਿੱਧੂ ਮੂਸੇਵਾਲਾ ਦੀ ਆਖਰੀ ਇੰਸਟਾਗ੍ਰਾਮ ਪੋਸਟ ਹੋਈ ਵਾਇਰਲ, ਫੈਨਜ਼ ਨੂੰ ਕਿਹਾ ਸੀ ਲੋਕ ਭੁੱਲ ਜਾਂਦੇ ਨੇ
ਪਿਛਲੇ ਦਿਨੀਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ਦੇ ਦੇਹਾਂਤ 'ਤੇ ਪੌਲੀਵੁੱਡ ਤੋਂ ਲੈ ਕੇ ਹੌਲੀਵੁੱਡ ਤੱਕ ਅਤੇ ਉਨ੍ਹਾਂ ਦੇ ਫੈਨਜ਼ ਗਮ ਵਿੱਚ ਹਨ। ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦਾ ਆਖਰੀ ਇੰਸਟਾਗ੍ਰਾਮ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਸਿੱਧੂ ਮੂਸੇਵਾਲਾ ਦੀ ਮੌਤ ਕਾਰਨ ਉਨ੍ਹਾਂ ਦੇ ਫੈਨਜ਼ ਅਜੇ ਵੀ ਸਦਮੇ 'ਚ ਹਨ। ਉਨ੍ਹਾਂ ਨੂੰ ਯਕੀਨ ਨਹੀਂ ਆ ਰਿਹਾ ਸੀ ਕਿ ਉਨ੍ਹਾਂ ਦਾ ਚਹੇਤਾ ਸਟਾਰ ਹੁਣ ਨਹੀਂ ਰਿਹਾ। ਮਹਿਜ਼ 28 ਸਾਲ ਦੀ ਨਿੱਕੀ ਜਿਹੀ ਉਮਰ ਵਿੱਚ ਸਿੱਧੂ ਮੂਸੇਵਾਲਾ ਨੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਸਿੱਧੂ ਮੂਸੇ ਵਾਲਾ ਦੇ ਜਾਣ ਤੋਂ ਬਾਅਦ ਤੋਂ ਹੀ ਉਨ੍ਹਾਂ ਦੇ ਗੀਤ ਅਤੇ ਪੋਸਟਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਅਜਿਹੇ 'ਚ ਮੂਸੇਵਾਲਾ ਦੀ ਆਖਰੀ ਇੰਸਟਾਗ੍ਰਾਮ ਪੋਸਟ ਹੁਣ ਚਰਚਾ ਦਾ ਵਿਸ਼ਾ ਬਣ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਮੌਤ ਤੋਂ 4 ਦਿਨ ਪਹਿਲਾਂ ਇਹ ਪੋਸਟ ਕੀਤਾ ਸੀ। ਇਸ ਪੋਸਟ 'ਚ ਉਨ੍ਹਾਂ ਨੇ ਆਪਣੇ ਗੀਤ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਨੂੰ ਸਾਂਝਾ ਕਰਦੇ ਹੋਏਸਿੱਧੂ ਮੂਸੇਵਾਲਾ ਨੇ ਪੰਜਾਬੀ ਵਿੱਚ ਲਿਖਿਆ, "ਭੁੱਲ ਜਾਂਦੇ ਪਰ ਕੁਜ ਨਹੀਂ ਮੂਹਰੇ ਡੈਵਿਲ ਦੇ ਨੀ ਹਾਣਦੀਏ ?" ਯਾਨੀ ਕਿ ਲੋਕ ਭੁਲੱ ਜਾਂਦੇ ਹਨ ਪਰ ਸ਼ੈਤਾਨ ਦੇ ਅੱਗੇ ਕੁਝ ਨਹੀਂ , ਕਿਉਂਕਿ ਸੱਚੇ ਲੋਕ ਹਮੇਸ਼ਾ ਸੱਚ ਲਈ ਖੜ੍ਹੇ ਰਹਿੰਦੇ ਹਨ।
ਸਿੱਧੂ ਦੀ ਆਖਰੀ ਪੋਸਟ ਨੂੰ 96 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਸਿੱਧੂ ਦੀ ਇਹ ਪੋਸਟ ਹੁਣ ਫੈਨਜ਼ ਵਿੱਚ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਲੋਕ ਉਨ੍ਹਾਂ ਦੀ ਇਸ ਆਖਰੀ ਪੋਸਟ 'ਤੇ ਖੂਬ ਕਮੈਂਟ ਕਰ ਰਹੇ ਹਨ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰ ਰਹੇ ਹਨ। ਇਸ ਦੇ ਨਾਲ ਹੀ ਲੋਕ ਇਹ ਵੀ ਹੈਰਾਨ ਹਨ ਕਿ ਉਸ ਨੇ ਅਜਿਹਾ ਕੈਪਸ਼ਨ ਕਿਉਂ ਲਿਖਿਆ।
ਸਿੱਧੂ ਮੂਸੇਵਾਲਾ ਦੀ ਆਖਰੀ ਟਵਿੱਟਰ ਪੋਸਟ ਦੀ ਗੱਲ ਕਰੀਏ, ਜਿਸ ਵਿੱਚ ਉਸ ਨੇ ਬੰਦੂਕ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਸੀ। ਇਸ ਦੇ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, "U DONEEEEEEE ?????".ਉਨ੍ਹਾਂ ਦੇ ਇਸ ਟਵੀਟ 'ਤੇ ਕਾਫੀ ਵਿਵਾਦ ਹੋਇਆ ਸੀ।
U DONEEEEEEE ????? pic.twitter.com/96sCDt4rqj
— Sidhu Moose Wala (@iSidhuMooseWala) May 10, 2022
ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ: ਪੁਲਿਸ ਨੇ ਇੱਕ ਹੋਰ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, ਪ੍ਰੋਡਕਸ਼ਨ ਵਾਰੰਟ ’ਤੇ 2 ਗੈਂਗਸਟਰ
ਸਿੱਧੂ ਮੂਸੇਵਾਲਾ 'ਤੇ ਅਕਸਰ ਬੰਦੂਕ ਹਿੰਸਾ ਨੂੰ ਹੱਲਾਸ਼ੇਰੀ ਦੇਣ ਦੇ ਦੋਸ਼ ਲੱਗੇ ਸਨ। ਗੀਤਾਂ ਤੋਂ ਲੈ ਕੇ ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਤੱਕ, ਉਹ ਜ਼ਿਆਦਾਤਰ ਬੰਦੂਕਾਂ ਦੇ ਨਾਲ ਦਿਖਾਈ ਦਿੰਦਾ ਹੈ। ਇਸ ਮਾਮਲੇ ਨੂੰ ਲੈ ਕੇ ਉਸ ਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਨੇ 4 ਜੂਨ ਨੂੰ ਗੁਰੂਗ੍ਰਾਮ 'ਚ ਇੱਕ ਕੰਸਰਟ ਹੋਣਾ ਸੀ, ਜੋ ਕਿ ਹੁਣ ਅਧੂਰਾ ਰਹਿ ਗਿਆ।
View this post on Instagram