ਸਿੱਧੂ ਮੂਸੇਵਾਲਾ ਦਾ ਪੁਰਾਣਾ ਵੀਡੀਓ ਹੋਇਆ ਵਾਇਰਲ, ਕੋਠੀ ਤਿਆਰ ਕਰਵਾਉਂਦਾ ਆ ਰਿਹਾ ਨਜ਼ਰ
ਸਿੱਧੂ ਮੂਸੇਵਾਲਾ (Sidhu Moose Wala ) ਦਾ ਪੁਰਾਣੇ ਵੀਡੀਓ (Video Viral) ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੇ ਹਨ ।ਇਨ੍ਹਾਂ ਵਿੱਚੋਂ ਹੀ ਇੱਕ ਅਜਿਹਾ ਵੀਡੀਓ ਵਾਇਰਲ ਹੋਇਆ ਹੈ । ਜਿਸ ‘ਚ ਉਹ ਆਪਣੀ ਕੋਠੀ ਦੀ ਤਿਆਰੀ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਫਰਸ਼ਾਂ ਦੀ ਰਗੜਾਈ ਦਾ ਕੰਮ ਚੱਲ ਰਿਹਾ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕੁਝ ਰਿਸ਼ਤੇਦਾਰ ਵੀ ਨਜ਼ਰ ਆ ਰਹੇ ਹਨ ।
Image Source: Instagram
ਹੋਰ ਪੜ੍ਹੋ : ਗਣੇਸ਼ ਚਤੁਰਥੀ ‘ਤੇ ਰਵੀਨਾ ਟੰਡਨ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਪਰਿਵਾਰ ਦੇ ਨਾਲ ਪੂਜਾ ਕਰਦੀ ਆਈ ਨਜ਼ਰ
ਜਿਨ੍ਹਾਂ ਨੂੰ ਉਹ ਆਪਣੀ ਕੋਠੀ ਵਿਖਾਉਂਦੇ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਵੇਖ ਕੇ ਪ੍ਰਸ਼ੰਸਕ ਵੀ ਭਾਵੁਕ ਨਜ਼ਰ ਆ ਰਹੇ ਹਨ । ਸਿੱਧੂ ਮੂਸੇਵਾਲਾ ਦਾ ਕਤਲ ਬੀਤੀ 29 ਮਈ ਨੂੰ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ ।
Image Source: Twitter
ਸਿੱਧੂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੇ ਲਈ ਅਤੇ ਸਿੱਧੂ ਨੂੰ ਇਨਸਾਫ਼ ਦਿਵਾਉਣ ਦੇ ਲਈ ਉਸ ਦੇ ਮਾਪੇ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ । ਬੀਤੇ ਦਿਨ ਗਾਇਕ ਦੇ ਮਾਪਿਆਂ ਦੇ ਵੱਲੋਂ ਇੱਕ ਕੈਂਡਲ ਮਾਰਚ ਵੀ ਕੱਢਿਆ ਗਿਆ ਸੀ । ਜਿਸ ‘ਚ ਵੱਡੀ ਗਿਣਤੀ ‘ਚ ਲੋਕਾਂ ਨੇ ਭਾਗ ਲਿਆ ਸੀ ।
image From instagram
ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ । ਇਨ੍ਹਾਂ ਗੀਤਾਂ ਦੀ ਬਦੌਲਤ ਇੰਡਸਟਰੀ ‘ਚ ਉਨ੍ਹਾਂ ਨੇ ਖ਼ਾਸ ਜਗ੍ਹਾ ਬਣਾਈ ਸੀ । ਉਸ ਨੇ ਕੁਝ ਹੀ ਸਾਲਾਂ ‘ਚ ਪੂਰੀ ਦੁਨੀਆ ‘ਚ ਆਪਣੇ ਗੀਤਾਂ ਦੇ ਨਾਲ ਲੋਕਾਂ ਦਾ ਮਨ ਮੋਹ ਲਿਆ ਸੀ । ਅੱਜ ਜਦੋਂ ਉਹ ਇਸ ਦੁਨੀਆ ‘ਤੇ ਨਹੀਂ ਹੈ ਤਾਂ ਹਰ ਕੋਈ ਉਸ ਨੂੰ ਯਾਦ ਕਰ ਕੇ ਰੋ ਰਿਹਾ ਹੈ ।
View this post on Instagram