ਮੁੜ ਵਿਵਾਦਾਂ ‘ਚ ਆਇਆ ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’,ਅਦਾਲਤ ਨੇ ਰਿਲੀਜ਼ ‘ਤੇ ਲਾਈ ਰੋਕ
Sidhu Moose Wala Song Jaandi Vaar: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'ਜਾਂਦੀ ਵਾਰ' 'ਤੇ ਜਾਰੀ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਮੁੜ ਇੱਕ ਵਾਰ ਫ਼ਿਰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ 'ਤੇ ਮਾਨਸਾ ਦੀ ਅਦਾਲਤ ਨੇ ਰੋਕ ਲਗਾ ਦਿੱਤੀ ਹੈ।
image source: Instagram
ਦੱਸ ਦਈਏ ਕਿ ਪਰਿਵਾਰ ਵਲੋਂ ਇਤਰਾਜ਼ ਕਰਨ 'ਤੇ ਅਦਾਲਤ ਸਿੱਧੂ ਮੂਸੇਵਾਲਾ ਦੇ ਕੁਝ ਗੀਤਾਂ 'ਤੇ ਪਹਿਲਾਂ ਵੀ ਰੋਕ ਲਗਾ ਚੁੱਕੀ ਹੈ, ਜਿਨ੍ਹਾਂ ਨੂੰ ਪਰਿਵਾਰ ਦੀ ਆਗਿਆ ਤੋਂ ਬਾਅਦ ਹੀ ਰਿਲੀਜ਼ ਕੀਤਾ ਗਿਆ ਸੀ।
ਮੀਡੀਆ ਰਿਪੋਰਟਸ ਦੇ ਮੁਤਾਬਕ ਮਰਚੈਂਟ ਕੰਪਨੀ ਵਲੋਂ ਆਗਮੀ ਦਿਨਾਂ 'ਚ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ 'ਜਾਂਦੀ ਵਾਰ' ਰਿਲੀਜ਼ ਕੀਤਾ ਜਾਣਾ ਹੈ। ਜਿਸ ਨੂੰ ਲੈ ਕੇ ਸੰਗੀਤ ਜਗਤ 'ਚ ਕਾਫ਼ੀ ਚਰਚਾ ਹੈ।
image source: Instagram
ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਨੂੰ ਯੂਟਿਊਬ ਅਤੇ ਹੋਰ ਮਾਧਿਅਮਾਂ ਰਾਹੀਂ ਸੁਣਿਆ ਜਾ ਰਿਹਾ ਹੈ। ਇਸ ਗੀਤ 'ਤੇ ਹੱਕ ਜਤਾਉਂਦਿਆਂ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਅਦਾਲਤ ਵਿੱਤ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਅਪੀਲ ਕੀਤੀ ਕਿ ਕੰਪਨੀ ਅਤੇ ਸੰਗੀਤ ਪ੍ਰੋਡਿਊਸਰ ਤੇ ਡਾਇਰੈਕਟਰਾਂ ਵਲੋਂ ਇਹ ਗੀਤ ਉਨ੍ਹਾਂ ਦੀ ਮਰਜੀ ਤੋਂ ਬਿਨਾਂ ਰਿਲੀਜ਼ ਨਾ ਕੀਤਾ ਜਾਵੇ।
'ਜਾਂਦੀ ਵਾਰ' ਗੀਤ 'ਤੇ ਅਦਾਲਤ ਨੇ ਕੁੱਝ ਸਮਾਂ ਪਹਿਲਾਂ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਕੰਪਨੀ ਅਤੇ ਪ੍ਰੋਡਿਊਸਰ ਡਾਇਰੈਕਟਰਾਂ ਨੂੰ ਇਸ ’ਤੇ ਆਪਣਾ ਪੱਖ ਰੱਖਣ ਲਈ ਕਿਹਾ ਸੀ, ਜਿਨ੍ਹਾਂ ਵਲੋਂ ਅਜੇ ਤੱਕ ਮਾਣਯੋਗ ਅਦਾਲਤ 'ਚ ਕੋਈ ਪੱਖ ਨਹੀਂ ਰੱਖਿਆ ਗਿਆ।
ਇਸ ਮਾਮਲੇ ਨੂੰ ਲੈ ਕੇ ਮਾਨਸਾ ਅਦਾਲਤ ਦੇ ਸੀਨੀਅਰ ਡਵੀਜਨ ਦੀ ਐਡੀਸ਼ਨਲ ਸਿਵਲ ਜੱਜ ਸੁਮਿਤ ਭੱਲਾ ਦੀ ਅਦਾਲਤ ਵਲੋਂ ਸਿੱਧੂ ਮੂਸੇਵਾਲਾ ਦੇ ਇਸ ਗੀਤ ‘ਜਾਂਦੀ ਵਾਰ’ ਨੂੰ ਰਿਲੀਜ ਕਰਨ 'ਤੇ 16 ਦਸੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ।
image source: Instagram
ਹੋਰ ਪੜ੍ਹੋ: ਸਿਧਾਰਥ ਤੇ ਕਿਆਰਾ ਦੇ ਵਿਆਹ 'ਚ ਸ਼ਾਮਲ ਹੋਣਗੇ ਇਹ ਸਿਤਾਰੇ, ਵਿਆਹ ਦੀ ਤਰੀਕ ਤੇ ਲੋਕੇਸ਼ਨ ਹੋਈ ਫਾਈਨਲ, ਪੜ੍ਹੋ ਪੂਰੀ ਖ਼ਬਰ
ਦੱਸ ਦਈਏ ਕਿ ਬੇਸ਼ਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ 6 ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕ ਹੈ ,ਪਰ ਅਜੇ ਵੀ ਗਾਇਕ ਦੇ ਚਾਹੁਣ ਵਾਲੇ ਉਸ ਨੂੰ ਉਸ ਦੇ ਗੀਤਾਂ ਰਾਹੀਂ ਯਾਦ ਕਰਦੇ ਹਨ। ਪਰਿਵਾਰ ਤੇ ਫੈਨਜ਼ ਵੱਲੋਂ ਅਜੇ ਵੀ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।