ਸਿੱਧੂ ਮੂਸੇਵਾਲਾ ਕਤਲ ਮਾਮਲਾ : ਬੱਬੂ ਮਾਨ ਮਾਨਸਾ ਪੁਲਿਸ ਦੇ ਸਾਹਮਣੇ ਹੋਏ ਪੇਸ਼
ਸਿੱਧੂ ਮੁੂਸੇਵਾਲਾ (Sidhu Moose Wala) ਕਤਲ ਮਾਮਲੇ ‘ਚ ਪੁਲਿਸ ਦੇ ਵੱਲੋਂ ਲਗਾਤਾਰ ਪੁੱਛਗਿੱਛ ਜਾਰੀ ਹੈ । ਇਸ ਮਾਮਲੇ ‘ਚ ਬੀਤੇ ਦਿਨੀਂ ਬੱਬੂ ਮਾਨ (Babbu Maan)ਪੁਲਿਸ ਦੇ ਕੋਲ ਜਾਂਚ ਦੇ ਲਈ ਪਹੁੰਚੇ ਸਨ । ਜਿਸ ਤੋਂ ਬਾਅਦ ਮੁੜ ਤੋਂ ਗਾਇਕ ਮਾਨਸਾ ਐਸਆਈਟੀ ਦੇ ਸਾਹਮਣੇ ਪੇਸ਼ ਹੋਏ ਹਨ । ਗਾਇਕ ਕਰੜੀ ਸੁਰੱਖਿਆ ‘ਚ ਆਪਣੇ ਸੁਰੱਖਿਆ ਅਮਲੇ ਅਤੇ ਵਕੀਲ ਦੇ ਨਾਲ ਐੱਸਆਈਟੀ ਦੇ ਸਾਹਮਣੇ ਪੇਸ਼ ਹੋਏ ਹਨ ।
Image Source: Twitter
ਹੋਰ ਪੜ੍ਹੋ : ਪਰਵੀਨ ਭਾਰਟਾ ਦੇ ਪੁੱਤਰ ਦਾ ਅੱਜ ਹੈ ਜਨਮਦਿਨ, ਗਾਇਕਾ ਨੇ ਤਸਵੀਰ ਸ਼ੇਅਰ ਕਰ ਦਿੱਤੀ ਵਧਾਈ
ਇਸ ਤੋਂ ਇਲਾਵਾ ਪੁਲਿਸ ਨੇ ਇਸ ਮਾਮਲੇ ‘ਚ ਵਿੱਕੀ ਮਿੱਡੂਖੇੜਾ ਸਣੇ ਹੋਰ ਕਈ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ । ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਇਸ ਤੋਂ ਪਹਿਲਾਂ ਅਫਸਾਨਾ ਖ਼ਾਨ, ਜੈਨੀ ਜੌਹਲ ਸਣੇ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ । ਸਿੱਧੂ ਮੂਸੇਵਾਲਾ ਦਾ ਕਤਲ ਬੀਤੇ ਸਾਲ 29 ਮਈ ਨੂੰ ਕਰ ਦਿੱਤਾ ਗਿਆ ਸੀ ।
Image Source: Instagram
ਹੋਰ ਪੜ੍ਹੋ : ਕੜਾਕੇ ਦੀ ਠੰਢ ‘ਚ ਬੇਘਰ ‘ਤੇ ਜ਼ਰੂਰਤਮੰਦ ਲੋਕਾਂ ਨੂੰ ਕੰਬਲ ਵੰਡਦੇ ਨਜ਼ਰ ਆਏ ਹੇਮਕੁੰਟ ਫਾਊਂਡੇਸ਼ਨ ਦੇ ਵਲੰਟੀਅਰ
ਗਾਇਕ ਦਾ ਕਤਲ ਉਸ ਵੇਲੇ ਕੀਤਾ ਗਿਆ ਸੀ, ਜਦੋਂ ਉਹ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਉਸ ਦੇ ਪਿੰਡ ਜਾ ਰਹੇ ਸਨ, ਪਰ ਪਿੰਡ ਜਵਾਹਰਕੇ ਦੇ ਕੋਲ ਕੁਝ ਅਣਪਛਾਤੇ ਲੋਕਾਂ ਦੇ ਵੱਲੋਂ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ ।
ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ ਜਿਸ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਅਨੇਕਾਂ ਹੀ ਹਿੱਟ ਗੀਤ ਦਿੱਤੇ ਸਨ । ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਇਸ ਦੁਨੀਆਂ ‘ਤੇ ਛਾਇਆ ਹੋਇਆ ਹੈ । ਉਸ ਦੇ ਮਾਪੇ ਲਗਾਤਾਰ ਉਸ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ ।
View this post on Instagram