ਸਿੱਧੂ ਮੂਸੇਵਾਲਾ ਆਪਣੇ ਪਿੰਡ 'ਚ ਕਰ ਰਹੇ ਤਫਰੀ,ਵੀਡਿਓ ਸੋਸ਼ਲ ਮੀਡੀਆ 'ਤੇ ਵਾਇਰਲ 

Reported by: PTC Punjabi Desk | Edited by: Shaminder  |  November 21st 2018 06:24 AM |  Updated: November 21st 2018 06:26 AM

ਸਿੱਧੂ ਮੂਸੇਵਾਲਾ ਆਪਣੇ ਪਿੰਡ 'ਚ ਕਰ ਰਹੇ ਤਫਰੀ,ਵੀਡਿਓ ਸੋਸ਼ਲ ਮੀਡੀਆ 'ਤੇ ਵਾਇਰਲ 

ਸਿੱਧੂ ਮੂਸੇਵਾਲਾ ਇੱਕ ਅਜਿਹੇ ਕਲਾਕਾਰ ਨੇ ਜਿਨ੍ਹਾਂ ਦੇ ਦੇਸ਼ ਹੀ ਵਿਦੇਸ਼ ਵਿੱਚ ਲੱਖਾਂ ਦੀ ਗਿਣਤੀ 'ਚ ਫੈਨਸ ਨੇ । ਇਹ ਫੈਨਸ ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਉਤਾਵਲੇ ਰਹਿੰਦੇ ਨੇ ।ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਚਰਚਾ ਅਕਸਰ ਹੁੰਦੀ ਰਹਿੰਦੀ ਹੈ ਅਤੇ ਉਹ ਆਪਣੇ ਫੈਨਸ ਨੂੰ ਆਪਣੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਨੇ ।ਸਿੱਧੂ ਮੂਸੇਵਾਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡਿਓ ਸਾਂਝਾ ਕੀਤਾ ਹੈ ।

ਹੋਰ ਵੇਖੋ :ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਬੈਡਫਿਲਾ’ ਦਾ ਟੀਜ਼ਰ ਹੋਇਆ ਜਾਰੀ

https://www.instagram.com/p/BqaPJSggCat/

ਇਸ ਵੀਡਿਓ 'ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਉਹ ਆਪਣੇ ਪਿੰਡ 'ਚ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਤੇ ਜਾ ਰਹੇ ਨੇ । ਸਿੱਧੂ ਮੂਸੇਵਾਲਾ ਦੇ ਇਸ ਵੀਡਿਓ ਨੂੰ ਉਨ੍ਹਾਂ ਦੇ ਫੈਨਸ ਵੱਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਸਿੱਧੂ ਮੂਸੇਵਾਲਾ ਦੇ ਗਾਉਣ ਦਾ ਅੰਦਾਜ਼ ਵੀ ਸਭ ਤੋਂ ਵੱਖਰਾ ਹੈ ।ਇਸ ਵੱਖਰੇ ਅੰਦਾਜ਼ ਨੂੰ ਵੀ ਉਨ੍ਹਾਂ ਦੇ ਫੈਨਸ ਖਾਸ ਕਰਕੇ ਯੰਗਸਟਰ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ ।

ਹੋਰ ਵੇਖੋ :ਤੂੰ ਗੱਲਾਂ ਕਰਦੀ ਕਿਹੜੀਆਂ ,ਪਿੱਛੇ ਪੁਲਿਸ ਮਾਰਦੀ ਗੇੜੀਆਂ –ਸਿੱਧੂ ਮੂਸੇਵਾਲਾ

sidhu moosewla sidhu moosewla

ਹੁਣ ਉਨ੍ਹਾਂ ਨੇ ਮੁੜ ਤੋਂ ਆਪਣਾ ਇੱਕ ਵੀਡਿਓ ਸਾਂਝਾ ਕੀਤਾ ਹੈ । ਜਿਸ ਨੂੰ ਉਨ੍ਹਾਂ ਨੇ ਫੈਨਸ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਉਨ੍ਹਾਂ ਦੇ ਇਸ ਵੀਡਿਓ 'ਤੇ ਕਈ ਕਮੈਂਟ ਕਰ ਰਹੇ ਨੇ । ਕਈਆਂ ਲੋਕਾਂ ਨੇ ਸਿੱਧੂ ਮੂਸੇਵਾਲਾ ਦੇ ਇਸ ਵੀਡਿਓ 'ਤੇ ਕਮੈਂਟ ਕਰਕੇ ਉਨ੍ਹਾਂ ਦੀ ਲੰਮੀ ਉਮਰ ਦੀ ਅਰਦਾਸ ਕੀਤੀ ਹੈ ਜਦਕਿ ਕਈਆਂ ਨੇ ਇਸ ਨੂੰ ਪਸੰਦ ਕੀਤਾ ਹੈ । 

sidhu moosewla sidhu moosewla

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network