ਯੂਕੇ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ, ਮਹਾਰਾਜਾ ਦਲੀਪ ਸਿੰਘ ਦੀ ਸਮਾਧ ‘ਤੇ ਭੇਂਟ ਕੀਤੇ ਸ਼ਰਧਾ ਦੇ ਫੁੱਲ

Reported by: PTC Punjabi Desk | Edited by: Shaminder  |  November 19th 2022 12:18 PM |  Updated: November 19th 2022 12:20 PM

ਯੂਕੇ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ, ਮਹਾਰਾਜਾ ਦਲੀਪ ਸਿੰਘ ਦੀ ਸਮਾਧ ‘ਤੇ ਭੇਂਟ ਕੀਤੇ ਸ਼ਰਧਾ ਦੇ ਫੁੱਲ

ਸਿੱਧੂ ਮੂਸੇਵਾਲਾ (Sidhu Moose Wala)  ਦੇ ਮਾਪੇ (Parents) ਯੂਕੇ ਪਹੁੰਚ ਚੁੱਕੇ ਹਨ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀਆਂ ਕੁਝ ਤਸਵੀਰਾਂ ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਗਾਇਕ ਦੇ ਮਾਪੇ ਮਹਾਰਾਜਾ ਦਲੀਪ ਸਿੰਘ ਜੀ ਦੀ ਸਮਾਧ ‘ਤੇ ਮੱਥਾ ਟੇਕਣ ਲਈ ਪਹੁੰਚੇ ।

ਹੋਰ ਪੜ੍ਹੋ : ‘ਸਨੋਮੈਨ’ ਫ਼ਿਲਮ ਦਾ ਕ੍ਰਾਈਮ ਅਤੇ ਥ੍ਰਿਲਰ ਦੇ ਨਾਲ ਭਰਪੂਰ ਟ੍ਰੇਲਰ ਹੋਇਆ ਰਿਲੀਜ਼

ਜਿੱਥੇ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਨੇ ਮਹਾਰਾਜਾ ਦਲੀਪ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਲਈ ਉਸ ਦੇ ਮਾਪੇ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਵਿਦੇਸ਼ ‘ਚ ਵੀ 24 ਨਵੰਬਰ ਨੂੰ ਇੱਕ ਸਾਈਕਲ ਰੈਲੀ ਦਾ ਪ੍ਰਬੰਧ ਕੀਤਾ ਗਿਆ ਹੈ ।

sidhu moose wala father image source: Instagram

ਹੋਰ ਪੜ੍ਹੋ : ਆਮਿਰ ਖ਼ਾਨ ਦੀ ਧੀ ਨੇ ਕਰਵਾਈ ਮੰਗਣੀ, ਤਸਵੀਰਾਂ ਆਈਆਂ ਸਾਹਮਣੇ

ਜਿਸ ਦੇ ਜ਼ਰੀਏ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਅਤੇ ਮਰਹੂਮ ਗਾਇਕ ਨੂੰ ਇਨਸਾਫ਼ ਦਿਵਾਉਣ ਦੇ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ 29 ਮਈ ਨੂੰ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ ।

Afsana Khan And Sidhu Moose wala parents Image Source : Instagram

ਜਿਸ ਤੋਂ ਬਾਅਦ ਸਿੱਧੂ ਦੇ ਕਾਤਲਾਂ ਖਿਲਾਫ ਕਾਰਵਾਈ ਦੀ ਮੰਗ ਉਸ ਦੇ ਮਾਪਿਆਂ ਵੱਲੋਂ ਕੀਤੀ ਜਾ ਰਹੀ ਹੈ । ਸਿੱਧੂ ਮੂਸੇਵਾਲਾ ਅਜਿਹੇ ਗਾਇਕ ਹਨ, ਜਿਨ੍ਹਾਂ ਨੇ ਬਹੁਤ ਹੀ ਛੋਟੀ ਉਮਰ ‘ਚ ਪੰਜਾਬੀ ਇੰਡਸਟਰੀ ‘ਚ ਵੱਡੀ ਜਗ੍ਹਾ ਬਣਾ ਲਈ ਸੀ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network