ਸਿੰਮੀ ਚਾਹਲ ਨੇ ਯੂ.ਕੇ. ਦੇ ਗੁਰਦੁਆਰਾ ਸਾਹਿਬ ‘ਚ ਕਿਸਾਨਾਂ ਦੀ ਭਲਾਈ ਲਈ ਅਰਦਾਸ ਕਰਦੇ ਹੋਏ ਟੇਕਿਆ ਮੱਥਾ, ਪੋਸਟ ਪਾ ਕੇ ਕਿਹਾ- ‘ਮਿਹਰ ਕਰੀਂ ਰੱਬਾ’
ਲਖੀਮਪੁਰ (lakhimpur kheri) ਦੀ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ ਵਿਚ ਰੋਹ ਅਤੇ ਗੁੱਸਾ ਹੈ। ਇਸ ਖੌਫਨਾਕ ਮੰਜ਼ਰ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਜਿਹੇ ‘ਚ ਪੰਜਾਬੀ ਕਲਾਕਾਰ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰ ਰਹੇ ਨੇ। ਪੰਜਾਬੀ ਫ਼ਿਲਮੀ ਜਗਤ ਦੀ ਐਕਟਰੈੱਸ ਸਿੰਮੀ ਚਾਹਲ ਨੇ ਵੀ ਯੂ.ਕੇ ਦੇ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈ । ਜਿੱਥੇ ਉਨ੍ਹਾਂ ਨੇ ਦੇਸ਼ ਦੇ ਕਿਸਾਨਾਂ ਦੀ ਭਲਾਈ ਦੇ ਲਈ ਅਰਦਾਸ ਵੀ ਕੀਤੀ।
ਹੋਰ ਪੜ੍ਹੋ : ਵਿਦਯੁਤ ਜਾਮਵਾਲ ਦੀ ਫ਼ਿਲਮ 'ਸਨਕ' ਦਾ ਧਮਾਕੇਦਾਰ ਤੇ ਐਕਸ਼ਨ ਦੇ ਨਾਲ ਭਰਿਆ ਟ੍ਰੇਲਰ ਹੋਇਆ ਰਿਲੀਜ਼, ਛਾਇਆ ਟਰੈਂਡਿੰਗ ‘ਚ
image source-instagram
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਯੂ.ਕੇ ਦੇ ਗੁਰਦੁਆਰਾ ਸਾਹਿਬ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮਿਹਰ ਕਰੀਂ ਰੱਬਾ’ ਤੇ ਨਾਲ ਹੀ ਉਨ੍ਹਾਂ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਅਤੇ ਮੈਂ ਕਿਸਾਨਾਂ ਦੇ ਨਾਲ ਖੜ੍ਹੀ ਹਾਂ ਵਾਲਾ ਹੈਸ਼ਟੈਗ ਵੀ ਦਿੱਤਾ ਹੈ। ਦੱਸ ਦਈਏ ਕਿਸਾਨਾਂ ਨੂੰ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰਦੇ ਹੋਏ ਇੱਕ ਸਾਲ ਹੋਣ ਜਾ ਰਿਹਾ ਹੈ । ਪਰ ਕੇਂਦਰ ਸਰਕਾਰ ਆਪਣੇ ਹੰਕਾਰਪੁਣੇ ਦਾ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਕੇਂਦਰ ਸਰਕਾਰ ਦੀ ਨਿਖੇਧੀ ਦੁਨੀਆ ਭਰ ‘ਚ ਹੋ ਰਹੀ ਹੈ। ਵਿਦੇਸ਼ਾਂ ਤੋਂ ਵੀ ਲੋਕ ਕਿਸਾਨਾਂ ਨੂੰ ਆਪਣਾ ਸਮਰਥਨ ਦੇ ਰਹੇ ਨੇ।
image source-instagram
ਜੇ ਗੱਲ ਕਰੀਏ ਸਿੰਮੀ ਚਾਹਲ Simi Chahal ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ‘ਚੱਲ ਮੇਰਾ ਪੁੱਤ-3’ ‘ਚ ਨਜ਼ਰ ਆ ਰਹੀ ਹੈ। ਦਰਸ਼ਕਾਂ ਵੱਲੋਂ ਸੈਵੀ (ਸਿੰਮੀ ਚਾਹਲ) ਤੇ ਜਿੰਦਰ (ਅਮਰਿੰਦਰ ਗਿੱਲ) ਦੀ ਜੋੜੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ‘ਚ ਉਹ ਕਈ ਹੋਰ ਫ਼ਿਲਮਾਂ ਚ ਨਜ਼ਰ ਆਵੇਗੀ।
View this post on Instagram