ਗਾਇਕ ਗੁਰਜੰਟ ਅਤੇ ਗੁਰਲੇਜ ਅਖਤਰ ਦਾ ਨਵਾਂ ਗੀਤ 6 ਈਚ ਰਿਲੀਜ਼

Reported by: PTC Punjabi Desk | Edited by: Shaminder  |  November 10th 2021 05:03 PM |  Updated: November 10th 2021 05:03 PM

ਗਾਇਕ ਗੁਰਜੰਟ ਅਤੇ ਗੁਰਲੇਜ ਅਖਤਰ ਦਾ ਨਵਾਂ ਗੀਤ 6 ਈਚ ਰਿਲੀਜ਼

ਗਾਇਕਾ ਗੁਰਲੇਜ ਅਖਤਰ (Gurlej Akhtar) ਅਤੇ ਗੁਰਜੰਟ  (Gurjant Lohatbaddi) ਦਾ ਨਵਾਂ ਗੀਤ 6 ਈਚ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ (latest punjabi song) ਨੂੰ ਮਿਊਜ਼ਿਕ ਦਿੱਤਾ ਹੈ ਇਮਪਾਇਰ ਨੇ । ਗੀਤ ‘ਚ ਇੱਕ ਅਜਿਹੀ ਮੁਟਿਆਰ ਦੀ ਗੱਲ ਕੀਤੀ ਗਈ ਹੈ ਜਿਸ ਦੇ ਪਿੱਛੇ ਕਈ ਗੱਭਰੂ ਮਰਦੇ ਹਨ । ਪਰ ਇਹ ਮੁਟਿਆਰ ਜਦੋਂ ਆਪਣਾ ਮਤਲਬ ਕੱਢ ਲੈਂਦੀ ਹੈ ਅਤੇ ਆਈਲੈਟਸ ਕਰਕੇ ਵਿਦੇਸ਼ ‘ਚ ਚਲੀ ਜਾਂਦੀ ਹੈ ਤਾਂ ਪਿੱਛੋਂ ਇਹ ਗੱਭਰੂ ਆਪਣੇ ਦਿਲ ਦਾ ਹਾਲ ਬਿਆਨ ਕਰਦਾ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

Gurlej Akhtar song image From gurlej akhtar song

ਹੋਰ ਪੜ੍ਹੋ : ਸਿਧਾਰਥ ਸ਼ੁਕਲਾ ਦਾ ਪੁਰਾਣਾ ਵੀਡੀਓ ਹੋ ਰਿਹਾ ਵਾਇਰਲ, ਪ੍ਰਸ਼ੰਸਕ ਵੀ ਹੋਏ ਭਾਵੁਕ

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੀ ਹੈ । ਉਨ੍ਹਾਂ ਨੇ ਪੰਜਾਬ ਦੇ ਲੱਗਪੱਗ ਹਰ ਗਾਇਕ ਦੇ ਨਾਲ ਗੀਤ ਗਾਏ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।

Gurlej Akhtar song,, image From gurlej Akhtar song

ਗੁਰਲੇਜ ਅਖਤਰ ਅੱਜ ਕੱਲ੍ਹ ਆਪਣੇ ਭਰਾ ਦੇ ਵਿਆਹ ਨੂੰ ਲੈ ਕੇ ਕਾਫੀ ਐਕਸਾਈਟਡ ਹੈ ਅਤੇ ਲਗਾਤਾਰ ਉਹ ਆਪਣੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰ ਰਹੀ ਹੈ ।ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ ।ਗੁਰਲੇਜ ਅਖਤਰ ਦੀ ਭੈਣ ਜੈਸਮੀਨ ਅਖਤਰ ਵੀ ਇੱਕ ਵਧੀਆ ਗਾਇਕਾ ਹੈ ਅਤੇ ਦੋਵੇਂ ਭਰਾ ਵੀ ਗਾਇਕੀ ਦੇ ਖੇਤਰ ‘ਚ ਵੱਡੀਆਂ ਮੱਲਾਂ ਮਾਰ ਰਹੇ ਹਨ ।ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਇੱਕ ਬਿਹਤਰੀਨ ਗਾਇਕ ਹਨ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network