ਗਾਇਕ ਹਰਭਜਨ ਮਾਨ ਨੇ ਆਪਣੇ ਛੋਟੇ ਪੁੱਤ ਦੇ ਨਾਲ ਸਾਂਝੀ ਕੀਤੀ ਵੀਡੀਓ, ਪਿਓ-ਪੁੱਤ ਏਅਰਪੋਰਟ ਉੱਤੇ ਆਏ ਨਜ਼ਰ
ਪੰਜਾਬੀ ਗਾਇਕ ਹਰਭਜਨ ਮਾਨ (Harbhajan Mann) ਜੋ ਕਿ ਲਗਪਗ ਡੇਢ ਸਾਲ ਤੋਂ ਬਾਅਦ ਆਪਣੇ ਪਰਿਵਾਰ ਕੋਲ ਕੈਨੇਡਾ ਪਹੁੰਚੇ ਨੇ। ਉਹ ਪਿਛਲੇ ਲੰਬੇ ਅਰਸੇ ਤੋਂ ਪੰਜਾਬ ਵਿੱਚ ਸਨ। ਏਨੀਂ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੇ ਨੇ। ਉਨ੍ਹਾਂ ਨੇ ਆਪਣੇ ਛੋਟੇ ਪੁੱਤਰ ਦੇ ਨਾਲ Meharinder Singh Mann ਦੇ ਨਾਲ ਆਪਣੀ ਇੱਕ ਵੀਡੀਓ ਪੋਸਟ ਕੀਤੀ ਹੈ।
ਹੋਰ ਪੜ੍ਹੋ : ਅਮਰਿੰਦਰ ਗਿੱਲ ਦੇ ਪ੍ਰਸ਼ੰਸਕ ਹੋਏ ਖੁਸ਼, ‘ਜੁਦਾ-3’ ਦਾ ਪਹਿਲਾ ਗੀਤ ‘ਚੱਲ ਜਿੰਦੀਏ’ ਹੋਇਆ ਰਿਲੀਜ਼,ਦੇਖੋ ਵੀਡੀਓ
image source-instagram
ਇਸ ਵੀਡੀਓ ‘ਚ ਉਹ ਆਪਣੇ ਪੁੱਤਰ ਦੇ ਨਾਲ ਏਅਰਪੋਰਟ ਉੱਤੇ ਨਜ਼ਰ ਆ ਰਹੇ ਨੇ। ਵੀਡੀਓ ਦੇ ਰਾਹੀਂ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਵੈਨਕੂਵਰ ਤੋਂ ਕੈਲਗਰੀ ਜਾ ਰਹੇ ਨੇ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਗੀਤ ਰੂਹ ਰਾਜੀ ਦੇ ਨਾਲ ਪੋਸਟ ਕੀਤਾ ਹੈ। ਦਰਸ਼ਕਾਂ ਨੂੰ ਪਿਉ-ਪੁੱਤ ਦਾ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ।
ਹੋਰ ਪੜ੍ਹੋ :ਸਤਿੰਦਰ ਸਰਤਾਜ ਦੇ ਜਨਮ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪੋਸਟ ਪਾ ਕੇ ਪ੍ਰਸ਼ੰਸਕਾਂ ਦਾ ਦਿਲੋਂ ਕੀਤਾ ਧੰਨਵਾਦ
image source-instagram
ਦੱਸਣਯੋਗ ਹੈ ਕਿ ਹਰਭਜਨ ਮਾਨ ਨੇ 1980-81 ‘ਚ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ ਤੇ ਸਾਲ 1988 ‘ਚ ਐਲਬਮ ‘ਦਿਲ ਦੇ ਮਾਮਲੇ’ ਜ਼ਾਰੀ ਕੀਤੀ। ਸਾਲ 1992 ‘ਚ ਆਏ ਇਨ੍ਹਾਂ ਦੇ ਗੀਤ ‘ਚਿੱਠੀਏ ਨੀ ਚਿੱਠੀਏ’ ਨਾਲ ਉਨ੍ਹਾਂ ਨੇ ਖਾਸ ਪਛਾਣ ਬਣਾਈ। ਇਸ ਤੋਂ ਬਾਅਦ ਉਨ੍ਹਾਂ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਉਹ ਇੱਕ ਲੰਬੇ ਅਰਸੇ ਤੋਂ ਆਪਣੀ ਗਾਇਕੀ ਦੇ ਨਾਲ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ। ਉਨ੍ਹਾਂ ਦੇ ਗੀਤ ਸਭਿਆਚਾਰ ਤੇ ਪਰਿਵਾਰ ਗੀਤ ਹੁੰਦੇ ਨੇ। ਹਰਭਜਨ ਮਾਨ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਸਾਲ 2002 ‘ਚ ਫਿਲਮ ‘ਜੀ ਆਇਆ ਨੂੰ’ ਨਾਲ ਕੀਤੀ ਸੀ। ਇਸ ਤੋਂ ਬਾਅਦ ‘ਅਸਾਂ ਨੂੰ ਮਾਨ ਵਤਨਾਂ ਦਾ’ (2004), ‘ਦਿਲ ਆਪਣਾ ਪੰਜਾਬੀ’ (2006), ‘ਮਿੱਟੀ ਵਾਜਾਂ ਮਾਰਦੀ’ (2007), ‘ਮੇਰਾ ਪਿੰਡ ਮਾਈ ਹੋਮ’ (2008), ‘ਜੱਗ ਜਿਉਂਦਿਆਂ ਦੇ ਮੇਲੇ’ (2009), ਆਦਿ ਫਿਲਮਾਂ ਰਿਲੀਜ਼ ਹੋਈਆਂ। ਆਉਣ ਵਾਲੇ ਸਮੇਂ ਚ ਉਹ ਪੀ.ਆਰ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।
View this post on Instagram