ਹਾਏ ਰੱਬਾ ਕਾਗ ਨਾ ਬਨੇਰੇ ਉੱਤੇ ਬੋਲਦਾ’ ਗੀਤ ਲਾਈਵ ਗਾਉਂਦੇ ਨਜ਼ਰ ਆਏ ਗਾਇਕ ਹਰਭਜਨ ਮਾਨ, ਹਰ ਇੱਕ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

Reported by: PTC Punjabi Desk | Edited by: Lajwinder kaur  |  October 19th 2021 05:18 PM |  Updated: October 19th 2021 05:18 PM

ਹਾਏ ਰੱਬਾ ਕਾਗ ਨਾ ਬਨੇਰੇ ਉੱਤੇ ਬੋਲਦਾ’ ਗੀਤ ਲਾਈਵ ਗਾਉਂਦੇ ਨਜ਼ਰ ਆਏ ਗਾਇਕ ਹਰਭਜਨ ਮਾਨ, ਹਰ ਇੱਕ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

ਪੰਜਾਬੀ ਮਿਊਜ਼ਿਕ ਜਗਤ ਦੇ ਬਾਕਮਾਲ ਦੇ ਗਾਇਕ ਹਰਭਜਨ ਮਾਨ (Harbhajan Mann) ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੀ ਸਾਫ ਸੁਥਰੀ ਗਾਇਕੀ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ । ਆਪਣੀ ਗਾਇਕੀ ਤੇ ਆਪਣੇ ਸੁਭਾਅ ਕਰਕੇ ਉਨ੍ਹਾਂ ਨੇ ਹਰ ਇੱਕ ਦੇ ਦਿਲ ‘ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ। ਉਨ੍ਹਾਂ ਦਾ ਇੱਕ ਨਵਾਂ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

harbhajan maan shared cute video with fans

ਹੋਰ ਪੜ੍ਹੋ : ਪੰਜਾਬੀ ਵਿਆਹਾਂ ‘ਚ ਗਾਹ ਪਾਉਣ ਵਾਲੇ ਜੀਜੇ ਤੇ ਫੁੱਫੜ ਦੇ ਰਿਸ਼ਤੇ ਨੂੰ ਬਿਆਨ ਕਰਦੇ ਐਕਟਰ ਬਿੰਨੂ ਢਿੱਲੋਂ ਨੇ ਗੁਰਨਾਮ ਭੁੱਲਰ ਦੇ ਨਾਲ ਸ਼ੇਅਰ ਕੀਤਾ ਮਜ਼ੇਦਾਰ ਪੋਸਟਰ

ਇਸ ਵੀਡੀਓ ‘ਚ ਉਹ ਆਪਣਾ ਸੁਪਰ ਹਿੱਟ ਗੀਤ ‘Ajj Churi Kuti Reh Gayi’ ਦੇ ਬੋਲ ‘ਹਾਏ ਰੱਬਾ ਕਾਗ ਨਾ ਬਨੇਰੇ ਉੱਤੇ ਬੋਲਦਾ’ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਹ ਗੀਤ ਸਾਲ 2012 ‘ਚ ਆਈ ਹਰਭਜਨ ਮਾਨ ਦੀ ਸੁਪਰ ਹਿੱਟ ਐਲਬਮ ਮੌਜ ਮਸਤੀਆਂ ਵਿੱਚੋਂ ਇੱਕ ਹੈ।

ਹੋਰ ਪੜ੍ਹੋ : ਗਾਇਕ ਹਰਦੀਪ ਗਰੇਵਾਲ ਇੱਕ ਵਾਰ ਫਿਰ ਤੋਂ ਲੈ ਕੇ ਆ ਰਹੇ ਨੇ ਮੋਟੀਵੇਸ਼ਨਲ ਗੀਤ ‘YES YOU CAN’, ਫੈਨਜ਼ ਦੇ ਨਾਲ ਸ਼ੇਅਰ ਕੀਤਾ ਪੋਸਟਰ

punjabi singer harbhajan maan

ਇਸ ਵੀਡੀਓ ‘ਚ ਉਹ ਲਾਈਵ ਗਾਉਂਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਕੀਤਾ ਹੈ। ਗਾਇਕ ਹਰਭਜਨ ਮਾਨ ਨੇ ਕਿਹਾ ਹੈ ਕਿ ਇਹ ਗੀਤ ਉਨ੍ਹਾਂ ਦੀ ਪਸੰਦੀਦਾ ਗੀਤਾਂ ‘ਚੋਂ ਇੱਕ ਹੈ। ਦਰਸ਼ਕਾਂ ਨੂੰ ਗਾਇਕ ਦਾ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ। ਹਰਭਜਨ ਮਾਨ ਦੀ ਤਾਂ ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਨੇ। ਜੇ ਗੱਲ ਕਰੀਏ ਉਨ੍ਹਾਂ ਦੇ ਵਰਕ ਫਰੰਟ ਦੀ ਤਾਂ ਦਰਸ਼ਕ ਬਹੁਤ ਹੀ ਬੇਸਬਰੀ ਦੇ ਨਾਲ ਪੀ.ਆਰ ਫ਼ਿਲਮ ਦੀ ਉਡੀਕ ਕਰ ਰਹੇ ਹਨ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network