ਗਾਇਕ ਹਰਫ ਚੀਮਾ ਅਤੇ ਕੰਵਰ ਗਰੇਵਾਲ ਲੈ ਕੇ ਆ ਰਹੇ ਨੇ ਨਵਾਂ ਕਿਸਾਨੀ ਗੀਤ ‘ਮਿੱਟੀ’, ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਜੰਮੇ ਜਿਹੜੀ ਮਿੱਟੀ ਵਿੱਚੋਂ ਮਸਲਾ ਉਹਦੀ ਰਾਖੀ ਦਾ’
ਪੰਜਾਬੀ ਗਾਇਕ ਹਰਫ ਚੀਮਾ ਤੇ ਗਾਇਕ ਕੰਵਰ ਗਰੇਵਾਲ ਇੱਕ ਵਾਰ ਫਿਰ ਤੋਂ ਨਵਾਂ ਕਿਸਾਨੀ ਗੀਤ ਲੈ ਕੇ ਆ ਰਹੇ ਨੇ। ਦੱਸ ਦਈਏ ਹਰਫ ਚੀਮਾ ਤੇ ਕੰਵਰ ਗਰੇਵਾਲ ਉਨ੍ਹਾਂ ਗਾਇਕਾਂ ‘ਚੋਂ ਇੱਕ ਨੇ ਜੋ ਕਿ ਪਹਿਲੇ ਦਿਨ ਤੋਂ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਨੇ।
Image Source: instagram
ਹੋਰ ਪੜ੍ਹੋ : ਜਾਣੋ ਕਿਉਂ ਚੜ੍ਹਿਆ ਗਾਇਕ ਸ਼ੈਰੀ ਮਾਨ ਦਾ ਪਾਰਾ, ਨਜ਼ਰ ਲਗਾਉਣ ਵਾਲਿਆਂ ਨੂੰ ਪਾਈ ਝਾੜ, ਦੇਖੋ ਵੀਡੀਓ
Image Source: instagram
ਗਾਇਕ ਹਰਫ ਚੀਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਜੰਮੇ ਜਿਹੜੀ ਮਿੱਟੀ ਵਿੱਚੋਂ ਮਸਲਾ ਉਹਦੀ ਰਾਖੀ ਦਾ’ । ਇਹ ਗੀਤ ਹਰਫ ਚੀਮਾ ਤੇ ਕੰਵਰ ਗਰੇਵਾਲ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ। ਇਸ ਗੀਤ ਦੇ ਬੋਜ ਖੁਦ ਹਰਫ ਚੀਮਾ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਭਾਈ ਮੰਨਾ ਸਿੰਘ ਦਾ ਹੋਵੇਗਾ।
Image Source: youtube
ਜੇ ਗੱਲ ਕਰੀਏ ਦੋਵੇਂ ਗਾਇਕਾਂ ਦੀ ਤਾਂ ਉਹ ‘ਪੇਚਾ ਪੈ ਗਿਆ ਸੈਂਟਰ ਨਾਲ’, ‘ਬੱਲੇ ਸ਼ੇਰਾ’, ‘ਪਾਤਸ਼ਾਹ’ ਵਰਗੇ ਕਈ ਕਿਸਾਨੀ ਗੀਤਾਂ ਦੇ ਨਾਲ ਕਿਸਾਨਾਂ ਦੇ ਹੌਸਲੇ ਬੁਲੰਦ ਕਰ ਚੁੱਕੇ ਨੇ। ਦੇਸ਼ ਦਾ ਕਿਸਾਨ ਪਿੱਛਲੇ ਕਈ ਮਹੀਨਿਆਂ ਤੋਂ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਨ ਦੇ ਲਈ ਸੰਘਰਸ਼ ਕਰ ਰਹੇ ਨੇ। ਪਰ ਹੰਕਾਰੀ ਹੋਈ ਮੋਦੀ ਸਰਕਾਰ ਆਪਣੇ ਹੰਕਾਰਪੁਣੇ ਦਾ ਮੁਜ਼ਹਾਰਾ ਕਰ ਰਹੀ ਹੈ।
View this post on Instagram