ਗਾਇਕ ਹਰਫ ਚੀਮਾ ਦੀ ਆਵਾਜ਼ ‘ਚ ਨਵਾਂ ਗੀਤ ‘ਖਿੱਚੀ ਰੱਖ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ
ਗਾਇਕ ਹਰਫ ਚੀਮਾ ਦੀ ਆਵਾਜ਼ ‘ਚ ਨਵਾਂ ਗੀਤ ‘ਖਿੱਚੀ ਰੱਖ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਗੀਤ ਐੱਮਪੀ-3 ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।ਗੀਤ ਦੇ ਬੋਲ ਹਰਫ ਚੀਮਾ ਨੇ ਲਿਖੇ ਨੇ ਅਤੇ ਮਿਊਜ਼ਿਕ ਦੇਸੀ ਕਰਿਊ ਵੱਲੋਂ ਦਿੱਤਾ ਗਿਆ ਹੈ।
ਗੀਤ ‘ਚ ਕਿਸਾਨਾਂ ਦੀ ਗੱਲ ਕੀਤੀ ਗਈ ਹੈ ਜਿਨ੍ਹਾਂ ਨੇ ਆਪਣੇ ਕੰਮਾਂ ਅਤੇ ਮਿਹਨਤ ਦੇ ਨਾਲ ਪੂਰੀ ਦੁਨੀਆ ‘ਤੇ ਰਾਜ ਕੀਤਾ ਹੈ । ਪਰ ਅੱਜ ਉਨ੍ਹਾਂ ਹੀ ਲੋਕਾਂ ਨੂੰ ਬੈਕਵਰਡ ਦੱਸਿਆ ਜਾ ਰਿਹਾ ਹੈ ।
ਹੋਰ ਪੜ੍ਹੋ : ਬੀਬੀ ਰਾਜਵਿੰਦਰ ਕੌਰ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ
ਗਾਇਕ ਹਰਫ ਚੀਮਾ ਦੀ ਗੱਲ ਕੀਤੀ ਜਾਵੇ ਤਾਂ ਉਹ ਪਿਛਲੇ ਕਾਫੀ ਸਮੇਂ ਤੋਂ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦੇ ਆ ਰਹੇ ਹਨ । ਉਨ੍ਹਾਂ ਨੇ ਕਿਸਾਨਾਂ ਨੂੰ ਸਮਰਪਿਤ ਹੁਣ ਤੱਕ ਕਈ ਗੀਤ ਕੱਢੇ ਹਨ ।
ਉਹ ਕਿਸਾਨਾਂ ਦੇ ਹੱਕ ‘ਚ ਲਗਾਤਾਰ ਧਰਨੇ ਪ੍ਰਦਰਸ਼ਨ ‘ਚ ਮੌਜੂਦ ਹਨ ਅਤੇ ਕਿਸਾਨਾਂ ਦੀ ਸੇਵਾ ‘ਚ ਜੁਟੇ ਹੋਏ ਹਨ । ਉਨ੍ਹਾਂ ਦੇ ਨਾਲ ਗਾਇਕ ਕੰਵਰ ਗਰੇਵਾਲ ਵੀ ਡਟ ਕੇ ਖੜੇ ਹਨ ਅਤੇ ਲਗਾਤਾਰ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ।
View this post on Instagram