ਗਾਇਕ ਜਸਬੀਰ ਜੱਸੀ ਨੇ ਸਾਂਝਾ ਕੀਤਾ ਆਪਣੇ ਪਿੰਡ ਦਾ ਨਜ਼ਾਰਾ, ਪ੍ਰਸ਼ੰਸਕਾਂ ਨੂੰ ਵੀਡੀਓ ਆ ਰਿਹਾ ਪਸੰਦ
ਗਾਇਕ ਜਸਬੀਰ ਜੱਸੀ (Jasbir jassi) ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਅਤੇ ਵੀਡੀਓਜ਼ (Video )ਸਾਂਝੇ ਕੀਤੇ ਹਨ ।ਜਿਸ ‘ਚ ਉਨ੍ਹਾਂ ਦੇ ਪਿੰਡ ਦਾ ਨਜ਼ਾਰਾ ਵੇਖਣ ਨੂੰ ਮਿਲ ਰਿਹਾ ਹੈ । ਇੱਕ ਵੀਡੀਓ ‘ਚ ਜਿੱਥੇ ਗਾਇਕ ਗੰਨੇ ਦੇ ਖੇਤਾਂ ‘ਚ ਨਜ਼ਰ ਆ ਰਿਹਾ ਹੈ । ਜਦੋਂ ਕਿ ਦੂਜੇ ਵੀਡੀਓ ‘ਚ ਜਸਬੀਰ ਜੱਸੀ ਨੇ ਆਪਣੀ ਪਿੰਡ ਵਾਲੀ ਮਿੰਦੋ ਮਾਸੀ ਦਾ ਵੀਡੀਓ ਸਾਂਝਾ ਕੀਤਾ ਹੈ ।
image From instagram
ਹੋਰ ਪੜ੍ਹੋ : ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਸਿੰਘ ਦਾ ਬਰਥਡੇ ਕੀਤਾ ਸੈਲੀਬ੍ਰੇਟ, ਪਤੀ ਨੂੰ ਰੋਮਾਂਟਿਕ ਅੰਦਾਜ਼ ‘ਚ ਕੀਤਾ ਵਿਸ਼
ਜਿਸ ‘ਚ ਉਹ ਛੱਜ ‘ਚ ਚੌਲ ਪਾ ਕੇ ਛੱਟ ਰਹੀ ਹੈ ।ਇਸ ਤੋਂ ਇਲਾਵਾ ਗਾਇਕ ਜਸਬੀਰ ਜੱਸੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਕੁਝ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਵੀਡੀਓਜ਼ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਗਾਇਕ ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
jasbir jassi
ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਜਸਬੀਰ ਜੱਸੀ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਜਸਬੀਰ ਜੱਸੀ ਨੇ ਬੀਤੇ ਦਿਨ ਵੀ ਆਪਣੀ ਅੰਮ੍ਰਿਤਸਰ ਫੇਰੀ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੁੰਦੇ ਨਜ਼ਰ ਆਏ ਸਨ ।
View this post on Instagram
ਜਸਬੀਰ ਜੱਸੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ।ਪਰ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਜ਼ਰ ਆ ਚੁੱਕੇ ਹਨ । ਜਸਬੀਰ ਜੱਸੀ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਇੱਕ ਕੁੜੀ ਜ਼ਹਿਰ ਦੀ ਪੁੜੀ’ , ‘ਦਿਲ ਲੈ ਗਈ ਕੁੜੀ ਗੁਜਰਾਤ ਦੀ’, ‘ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ’, ‘ਦਿਲ ਦਾ ਮਹਿਰਮ ਦੂਰ ਗਿਆ ਨੀ ਮਾਏਂ’, ‘ਇੱਕ ਤਾਰਾ ਵੱਜਦਾ ਵੇ ਰਾਂਝਣਾ’ ਸਣੇ ਕਈ ਹਿੱਟ ਗੀਤ ਹੈ । ਜੋ ਸਰੋਤਿਆਂ ਦੀ ਅੱਜ ਵੀ ਪਹਿਲੀ ਪਸੰਦ ਬਣੇ ਹੋਏ ਹਨ ।
View this post on Instagram