ਗਾਇਕ ਜੱਸ ਬਾਜਵਾ ਨੇ ਕੇਂਦਰ ਸਰਕਾਰ ਦੀਆਂ ਚਾਲਾਂ ਤੋਂ ਲੋਕਾਂ ਨੂੰ ਬਚਣ ਦੀ ਗੱਲ ਆਖੀ, ਲਾਈਵ ਹੋ ਕੇ ਕਿਸਾਨ ਅੰਦੋਲਨ ‘ਚ ਸਭ ਨੂੰ ਵੱਧ-ਚੜ੍ਹ ਕੇ ਪਹੁੰਣ ਦੀ ਕੀਤੀ ਅਪੀਲ
ਪੰਜਾਬੀ ਗਾਇਕ ਜੱਸ ਬਾਜਵਾ ਨੇ ਲਾਈਵ ਹੋ ਕਿ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਨਜ਼ਰ ਆਏ । ਉਨ੍ਹਾਂ ਨੇ ਰਾਕੇਸ਼ ਟਿਕੈਤ ਬਾਰੇ ਗੱਲ ਕੀਤੀ ਅਤੇ ਨਾਲ ਹੀ ਉਨ੍ਹਾਂ ਦੀ ਤਾਰੀਫ ਕੀਤੀ ।
ਹੋਰ ਪੜ੍ਹੋ : ਜਪਜੀ ਖਹਿਰਾ ਸਿੰਘੂ ਬਾਰਡਰ ‘ਤੇ ਬੱਚਿਆਂ ਨੂੰ ਪੜ੍ਹਾਉਂਦੀ ਹੋਈ ਆਈ ਨਜ਼ਰ, ਐਕਟਰੈੱਸ ਦਿੱਲੀ ਕਿਸਾਨ ਮੋਰਚੇ ‘ਚ ਦੇ ਰਹੀ ਹੈ ਆਪਣੀ ਸੇਵਾ
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਲਾਈਵ ਹੋ ਕੇ ਆਪਣੇ ਵਿਚਾਰ ਸਭ ਦੇ ਨਾਲ ਸਾਂਝੇ ਕੀਤੇ ਨੇ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਵਾਲੇ ਲੋਕਾਂ ਨੂੰ ਵੱਧ-ਚੜ੍ਹੇ ਕੇ ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣਾ ਚਾਹੀਦਾ ਹੈ । ਕਿਸਾਨਾਂ ਦਾ ਸਾਥ ਦੇਈਏ । ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਬਚ ਕੇ ਰਹਿਣ ਦੀ ਅਪੀਲ ਕੀਤੀ ਹੈ ।
ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਏ ਨੇ । ਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਨੇ । ਪੰਜਾਬੀ ਗਾਇਕ ਕਿਸਾਨਾਂ ਦੀ ਹੌਸਲਾ ਅਫਜ਼ਾਈ ਦੇ ਲਈ ਲਗਾਤਾਰ ਕਿਸਾਨੀ ਗੀਤ ਲੈ ਕੇ ਆ ਰਹੇ ਨੇ।
View this post on Instagram