‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਨਾਲ ਗਾਇਕ ਜੱਸ ਬਾਜਵਾ ਨੇ ਸਾਂਝਾ ਕੀਤਾ ਆਪਣੇ ਨਵੇਂ ਕਿਸਾਨੀ ਗੀਤ ‘Hoka ’ ਦਾ ਪੋਸਟਰ
ਪੰਜਾਬੀ ਗਾਇਕ ਜੱਸ ਬਾਜਵਾ ਜੋ ਕਿ ਪਹਿਲੇ ਦਿਨ ਤੋਂ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਨੇ । ਉਹ ਕਿਸਾਨੀ ਮੋਰਚੇ ਉੱਤੇ ਆਪਣੀ ਸੇਵਾਵਾਂ ਵੀ ਨਿਭਾ ਰਹੇ ਨੇ। ਉਹ ਸੋਸ਼ਲ ਮੀਡੀਆ ਦੇ ਰਾਹੀਂ ਵੀ ਇਸ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰ ਰਹੇ ਨੇ। ਇੱਕ ਵਾਰ ਫਿਰ ਤੋਂ ਉਹ ਆਪਣਾ ਨਵਾਂ ਕਿਸਾਨੀ ਗੀਤ ਲੈ ਕੇ ਆ ਰਹੇ ਨੇ।
Image Source: instagram
Image Source: instagram
ਉਨ੍ਹਾਂ ਨੇ ਆਪਣੇ ਨਵੇਂ ਗੀਤ ‘ਹੋਕਾ’ ਦਾ ਪੋਸਟਰ ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਹੈ। ਪੋਸਟਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ 23 ਤਾਰੀਖ ਨੂੰ ਆਪਣੇ ਯੂਟਿਊਬ ਚੈਨਲ ਤੇ ਵੀਡੀਓ ਦੇ ਨਾਲ #hoka ਗਾਣਾ ਲਿਆ ਰਹੇ ਹਾਂ ??Kisaan majdoor ekta zindabaad’। ਸੋਸ਼ਲ ਮੀਡੀਆ ਉੱਤੇ ਹੌਕਾ ਪੋਸਟਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Image Source: instagram
ਜੇ ਗੱਲ ਕਰੀਏ ਜੱਸ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਨੇ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਕੇਂਦਰ ਦੀ ਸਰਕਾਰ ਦਾ ਖੇਤੀ ਬਿੱਲਾਂ ਨੂੰ ਲੈ ਕੇ ਉਹੀ ਅੜਿਅਲ ਰਵੱਈਆ ਅਜੇ ਵੀ ਬਰਕਰਾਰ ਹੈ । ਛੇ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਕਿਸਾਨਾਂ ਵੱਲੋਂ ਦਿੱਲੀ ਦੀ ਸਰਹੱਦਾਂ ਉੱਤੇ ਸ਼ਾਂਤਮਈ ਪ੍ਰਦਰਸ਼ਨ ਕਰਦੇ ਹੋਏ । ਜੱਸ ਬਾਜਵਾ ਇਸ ਤੋਂ ਪਹਿਲਾਂ ਵੀ ਕਈ ਕਿਸਾਨੀ ਗੀਤਾਂ ਦੇ ਨਾਲ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇ ਚੁੱਕੇ ਨੇ।