ਗਾਇਕਾ ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਨਾਲ ਖ਼ਾਸ ਤਸਵੀਰ ਸਾਂਝੀ ਕਰਦੇ ਹੋਏ ਕਿਹਾ- '' ਪੁੱਤ ਵੀਰ ਦਾ, ਭਤੀਜਾ ਮੇਰਾ, ਨਿਓਂ ਜੜ੍ਹ ਬਾਬਲ ਦੀ ''
ਪੰਜਾਬੀ ਮਿਊਜ਼ਿਕ ਜਗਤ ਦੀ ਬਾਕਮਾਲ ਦੀ ਗਾਇਕਾ ਜਸਵਿੰਦਰ ਬਰਾੜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਨਾਲ ਆਪਣੀ ਇੱਕ ਫੋਟੋ ਸਾਂਝੀ ਕੀਤੀ ਹੈ।
Image Source: Instagram
Image Source: Instagram
ਗਾਇਕਾ ਨੇ ਕੈਪਸ਼ਨ ‘ਚ ਲਿਖਿਆ ਹੈ- '' ਪੁੱਤ ਵੀਰ ਦਾ, ਭਤੀਜਾ ਮੇਰਾ, ਨਿਓਂ ਜੜ੍ਹ ਬਾਬਲ ਦੀ '' । ਇਸ ਤਸਵੀਰ ਤੋਂ ਲੱਗਦਾ ਹੈ ਕਿ ਸ਼ਾਇਦ ਭਵਿੱਖ ‘ਚ ਪ੍ਰਸ਼ੰਸਕਾਂ ਨੂੰ ਦੋਵਾਂ ਗਾਇਕਾਂ ਦੀ ਜੁਗਲਬੰਦੀ ਕਿਸੇ ਗੀਤ ‘ਚ ਸੁਣਨ ਨੂੰ ਮਿਲੇ। ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ। ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
Image Source: Instagram
ਇਸ ਤੋਂ ਪਹਿਲਾਂ ਵੀ ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਸੀ – ‘ਵੀਰ ਜੀ ਤੇ ਭਾਬੀ ਜੀ’ ਤੇ ਨਾਲ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਸੀ। ਦੱਸ ਦਈਏ ਸਿੱਧੂ ਮੂਸੇਵਾਲਾ ਦੇ ਗੀਤ ਬੰਬੀਹਾ ਬੋਲੇ ‘ਚ ਜਸਵਿੰਦਰ ਬਰਾੜ ਦਾ ਜ਼ਿਕਰ ਵੀ ਕੀਤਾ ਗਿਆ ਸੀ । ਜਿਸ ਲਈ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦਾ ਸ਼ੁਕਰੀਆ ਅਦਾ ਵੀ ਕੀਤਾ ਸੀ। ਜੇ ਗੱਲ ਕਰੀਏ ਜਸਵਿੰਦਰ ਬਰਾੜ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ। ਉਹ ਕਿਸਾਨੀ ਸੰਘਰਸ਼ ਦੇ ਨਾਲ ਵੀ ਪਹਿਲੇ ਦਿਨ ਤੋਂ ਜੁੜੀ ਹੋਈ ਹੈ। ਉਹ ਸੋਸ਼ਲ ਮੀਡੀਆ ਉੱਤੇ ਵੀ ਪੋਸਟਾਂ ਪਾ ਕੇ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰਦੀ ਰਹਿੰਦੀ ਹੈ।